ਪੰਜਾਬ ''ਚ ਨੈਸ਼ਨਲ ਹਾਈਵੇਅ ਜਾਮ! ਫੂਡ ਇੰਸਪੈਕਟਰ ਅਭਿਨਵ ਖੋਸਲਾ ਨੂੰ ਵਾਪਸ ਲਿਆਉਣ ਦੀ ਮੰਗ
Thursday, Oct 08, 2026 - 04:11 PM (IST)
ਫਿਰੋਜ਼ਪੁਰ (ਸੰਨੀ ਚੋਪੜਾ) : ਫਿਰੋਜ਼ਪੁਰ 'ਚ ਲੋਕ ਸਮਾਜ ਸੇਵੀ ਅਤੇ ਕਿਸਾਨ ਜੱਥੇਬੰਦੀਆਂ ਵਲੋਂ ਸ਼ਹਿਰ 'ਚ ਰਹਿ ਚੁੱਕੇ ਫੂਡ ਇੰਸਪੈਕਟਰ ਅਤੇ ਸਿੰਘਮ ਦੇ ਨਾਂ ਤੋਂ ਜਾਣੇ ਜਾ ਰਹੇ ਅਭਿਨਵ ਖੋਸਲਾ ਦੀ ਵਾਪਸੀ ਅਤੇ ਬਹਾਲੀ ਨੂੰ ਲੈ ਕੇ ਨੈਸ਼ਨਲ ਹਾਈਵੇਅ ਜਾਮ ਕਰ ਦਿੱਤਾ ਗਿਆ। ਹਾਲਾਂਕਿ ਇਹ ਪਹਿਲੀ ਵਾਰ ਫਿਰੋਜ਼ਪੁਰ 'ਚ ਅਜਿਹਾ ਰੋਸ ਪ੍ਰਦਰਸ਼ਨ ਹੋਵੇਗਾ ਕਿ ਕਿਸੇ ਅਧਿਕਾਰੀ ਨੂੰ ਵਾਪਸ ਲਿਆਉਣ ਦੀ ਮੰਗ ਕੀਤੀ ਜਾ ਰਹੀ ਹੋਵੇ। ਦੱਸਣਯੋਗ ਹੈ ਕਿ ਅਭਿਨਵ ਖੋਸਲਾ ਫੂਡ ਇੰਸਪੈਕਟਰ ਦੇ ਤੌਰ 'ਤੇ ਫਿਰੋਜ਼ਪੁਰ 'ਚ ਤਾਇਨਾਤ ਸਨ। ਉਨ੍ਹਾਂ ਨੇ ਕਾਫੀ ਦੁਕਾਨਾਂ ਅਤੇ ਬਾਹਰੀ ਸੂਬਿਆਂ ਤੋਂ ਆ ਰਹੀ ਮਠਿਆਈ ਨੂੰ ਫੜ੍ਹਿਆ ਸੀ ਅਤੇ ਸੈਂਪਲ ਭਰੇ ਸਨ।
ਇਹ ਵੀ ਪੜ੍ਹੋ : ਹਥਿਆਰ ਲਾਇਸੈਂਸਾਂ ਨੂੰ ਲੈ ਕੇ ਪੰਜਾਬ-ਹਰਿਆਣਾ ਹਾਈਕੋਰਟ ਦਾ ਵੱਡਾ ਫ਼ੈਸਲਾ, ਅਸਲਾ ਧਾਰਕਾਂ ਨੂੰ ਰਾਹਤ
ਉਹ ਅਜਿਹੀਆਂ ਗਤੀਵਿਧੀਆਂ ਖ਼ਿਲਾਫ਼ ਲਗਾਤਾਰ ਕਾਰਵਾਈ ਕਰ ਰਹੇ ਸਨ ਅਤੇ ਮਿਲਾਵਟਖੋਰਾਂ ਖ਼ਿਲਾਫ਼ ਸ਼ਿਕੰਜਾ ਕੱਸਿਆ ਜਾ ਰਿਹਾ ਸੀ ਪਰ ਅਚਾਨਕ ਹੀ ਉਨ੍ਹਾਂ ਦਾ ਤਬਾਦਲਾ ਹੋ ਗਿਆ ਅਤੇ ਵਿਭਾਗ ਵਲੋਂ ਕਾਰਵਾਈ ਕਰਦੇ ਹੋਏ ਉਨ੍ਹਾਂ ਨੂੰ ਮੁਅੱਤਲ ਵੀ ਕੀਤਾ ਗਿਆ ਸੀ। ਇਸ ਦੇ ਵਿਰੋਧ 'ਚ ਫਿਰੋਜ਼ਪੁਰ ਦੇ ਨਾਲ ਨੰਬਰ ਚੁੰਗੀ ਜਿੱਥੇ ਫਾਜ਼ਿਲਕਾ, ਅਬੋਹਰ, ਸ਼੍ਰੀਗੰਗਾਨਗਰ ਅਤੇ ਦੂਜੇ ਪਾਸੇ ਜਲੰਧਰ, ਲੁਧਿਆਣਾ, ਅੰਮ੍ਰਿਤਸਰ ਅਤੇ ਚੰਡੀਗੜ੍ਹ ਨੂੰ ਰਾਹ ਜਾਂਦਾ ਹੈ, ਉੱਥੇ ਲੋਕਾਂ ਨੇ ਧਰਨਾ ਲਾ ਦਿੱਤਾ ਹੈ।
ਧਰਨੇ 'ਤੇ ਬੈਠੇ ਕਿਸਾਨ ਜੱਥੇਬੰਦੀ ਦੇ ਆਗੂ ਅਵਤਾਰ ਸਿੰਘ ਮਹਿਮਾ ਨੇ ਕਿਹਾ ਕਿ ਸਾਡਾ ਧਰਨਾ ਮਿਲਾਵਟਖੋਰਾਂ ਖ਼ਿਲਾਫ਼ ਹੈ ਅਤੇ ਫੂਡ ਇੰਸਪੈਕਟਰ ਅਭਿਨਵ ਖੋਸਲਾ ਮਿਲਾਵਟਖੋਰਾਂ ਖ਼ਿਲਾਫ਼ ਲਗਾਤਾਰ ਕਾਰਵਾਈ ਕਰ ਰਹੇ ਸਨ ਪਰ ਉਨ੍ਹਾਂ ਨੂੰ ਬਦਲ ਦਿੱਤਾ ਗਿਆ ਅਤੇ ਕਾਰਵਾਈ ਕਰ ਦਿੱਤੀ ਗਈ, ਜੋ ਕਿ ਬਿਲਕੁਲ ਗਲਤ ਹੈ। ਲੋਕ ਉਨ੍ਹਾਂ ਦੇ ਕੰਮ ਤੋਂ ਖ਼ੁਸ਼ ਸਨ ਅਤੇ ਉਨ੍ਹਾਂ ਨੂੰ ਵਾਪਸ ਫਿਰੋਜ਼ਪੁਰ 'ਚ ਤਾਇਨਾਤ ਕੀਤਾ ਜਾਣਾ ਚਾਹੀਦਾ ਹੈ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
For Whatsapp:- https://whatsapp.com/channel/0029Va94hsaHAdNVur4L170
