ਰਾਸ਼ਟਰੀ ਇੰਡੀਅਨ ਮਿਲਟਰੀ ਕਾਲਜ 'ਚ ਦਾਖ਼ਲੇ ਲਈ ਲਿਖਤੀ ਪ੍ਰੀਖਿਆ ਦੀ ਤਰੀਕ ਐਲਾਨੀ

03/07/2021 6:13:34 PM

ਚੰਡੀਗੜ੍ਹ : ਰਾਸ਼ਟਰੀ ਇੰਡੀਅਨ ਮਿਲਟਰੀ ਕਾਲਜ (ਆਰ.ਆਈ.ਐੱਮ.ਸੀ.), ਦੇਹਰਾਦੂਨ ਦੇ ਜਨਵਰੀ, 2022 ਦੇ ਦਾਖ਼ਲੇ ਲਈ ਲਿਖਤੀ ਇਮਤਿਹਾਨ ਲਾਲਾ ਲਾਜਪਤ ਰਾਏ ਭਵਨ, ਸੈਕਟਰ 15, ਚੰਡੀਗੜ੍ਹ ਵਿਖੇ 5 ਜੂਨ, 2021 (ਸ਼ਨੀਵਾਰ) ਨੂੰ ਹੋਵੇਗਾ। ਇਹ ਪ੍ਰਗਟਾਵਾ ਕਰਦਿਆਂ ਡਾਇਰੈਕਟੋਰੇਟ ਰੱਖਿਆ ਸੇਵਾਵਾਂ ਭਲਾਈ, ਪੰਜਾਬ ਦੇ ਇਕ ਬੁਲਾਰੇ ਨੇ ਦੱਸਿਆ ਕਿ ਮੁਕੰਮਲ ਅਰਜ਼ੀਆਂ (ਦੋ ਪਰਤਾਂ ਵਿਚ) 15 ਅਪ੍ਰੈਲ, 2021 ਤੱਕ ਡਾਇਰੈਕਟੋਰੇਟ ਰੱਖਿਆ ਸੇਵਾਵਾਂ ਭਲਾਈ, ਪੰਜਾਬ, ਪੰਜਾਬ ਸੈਨਿਕ ਭਵਨ ਸੈਕਟਰ 21 ਡੀ, ਚੰਡੀਗੜ੍ਹ ਵਿਖੇ ਪੁੱਜ ਜਾਣੀਆਂ ਚਾਹੀਦੀਆਂ ਹਨ। 15 ਅਪ੍ਰੈਲ, 2021 ਤੋਂ ਬਾਅਦ ਪ੍ਰਾਪਤ ਹੋਣ ਵਾਲੀਆਂ ਅਰਜੀਆਂ ਸਵੀਕਾਰ ਨਹੀਂ ਕੀਤੀਆਂ ਜਾਣਗੀਆਂ।

ਇਹ ਵੀ ਪੜ੍ਹੋ : ਕਿਸਾਨੀ ਸੰਘਰਸ਼ ਦੇ ਲੇਖੇ ਲੱਗਾ ਗੋਂਦਵਾਲ ਦਾ 18 ਸਾਲਾ ਨੌਜਵਾਨ, ਕਿਸਾਨੀ ਝੰਡੇ ਨਾਲ ਦਿੱਤੀ ਅੰਤਿਮ ਵਿਦਾਇਗੀ

ਬੁਲਾਰੇ ਨੇ ਅੱਗੇ ਦੱਸਿਆ ਕਿ ਆਰ.ਆਈ.ਐੱਮ.ਸੀ. ਦੇ ਦਾਖਲੇ ਲਈ ਸਿਰਫ ਮੁੰਡੇ ਅਪਲਾਈ ਕਰ ਸਕਦੇ ਹਨ। ਉੁਮੀਦਵਾਰ ਦੀ ਜਨਮ ਮਿਤੀ 01 ਜਨਵਰੀ, 2009 ਤੋਂ 01 ਜੁਲਾਈ, 2010 ਦੇ ਵਿਚਕਾਰ ਹੋਵੇ। ਉਮੀਦਵਾਰ ਕਿਸੇ ਵੀ ਮਾਨਤਾ ਪ੍ਰਾਪਤ ਸਕੂਲ ਵਿਚ 7ਵੀਂ ਜਮਾਤ ਵਿਚ ਪੜ੍ਹਦਾ ਹੋਵੇ ਜਾਂ 7ਵੀਂ ਪਾਸ ਹੋਵੇ। ਚੁਣੇ ਹੋਏ ਉਮੀਦਵਾਰ ਨੂੰ ਅੱਠਵੀਂ ਜਮਾਤ ਵਿਚ ਦਾਖ਼ਲਾ ਦਿੱਤਾ ਜਾਵੇਗਾ। ਇਮਤਿਹਾਨ ਦੇ ਲਿਖਤੀ ਹਿੱਸੇ ਵਿੱਚ ਅੰਗਰੇਜ਼ੀ, ਹਿਸਾਬ ਅਤੇ ਸਾਧਾਰਨ ਗਿਆਨ ਦੇ ਤਿੰਨ ਪੇਪਰ ਹੋਣਗੇ। ਜਿਹੜੇ ਲਿਖਤੀ ਪ੍ਰੀਖਿਆ ਵਿਚ ਪਾਸ ਹੋਣਗੇ, ਉਨ੍ਹਾਂ ਦੀ ਜ਼ੁਬਾਨੀ ਪ੍ਰੀਖਿਆ ਮਿਤੀ 06 ਅਕਤੂਬਰ, 2021 (ਮੰਗਲਵਾਰ) ਨੂੰ ਹੋਣਾ ਮਿਥਿਆ ਗਿਆ ਹੈ।

ਇਹ ਵੀ ਪੜ੍ਹੋ : ਫਰੀਦਕੋਟ 'ਚ ਕਤਲ ਕੀਤੇ ਯੂਥ ਕਾਂਗਰਸ ਦੇ ਆਗੂ ਗੁਰਲਾਲ ਭਲਵਾਨ ਦੇ ਪਿਤਾ ਦੀ ਸਰਕਾਰ ਨੂੰ ਚਿਤਾਵਨੀ

ਬੁਲਾਰੇ ਨੇ ਦੱਸਿਆ ਕਿ ਬਿਨੈ ਪੱਤਰ, ਪ੍ਰਾਸਪੈਕਟਸ ਅਤੇ ਪੁਰਾਣੇ ਪ੍ਰਸ਼ਨ ਪੱਤਰ ਸੈੱਟ ਕਮਾਂਡੈਂਟ ਆਰ.ਆਈ.ਐਮ.ਸੀ. ਦੇਹਰਾਦੂਨ ਪਾਸੋਂ ਜਨਰਲ ਉਮੀਦਵਾਰ ਲਈ 600/- ਅਤੇ ਅਨੁਸੂਚਿਤ ਜਾਤੀ/ਅਨੁਸੂਚਿਤ ਜਨਜਾਤੀ ਦੇ ਉਮੀਦਵਾਰ ਲਈ 555/- ਰੁਪਏ ਦਾ ਬੈਂਕ ਡਰਾਫਟ ਕਮਾਂਡੈਂਟ ਆਰ.ਆਈ.ਐਮ.ਸੀ. ਦੇਹਰਾਦੂਨ ਸਟੇਟ ਬੈਂਕ ਆਫ ਇੰਡੀਆ, ਤੇਲ ਭਵਨ ਕੋਡ (01576) ਦੇਹਰਾਦੂਨ ਭੇਜ ਕੇ ਮੰਗਵਾਏ ਜਾ ਸਕਦੇ ਹਨ। ਬੁਲਾਰੇ ਨੇ ਇਹ ਵੀ ਦੱਸਿਆ ਕਿ ਪ੍ਰਾਸਪੈਕਟ-ਕਮ-ਐਪਲੀਕੇਸ਼ਨ ਫਾਰਮ ਅਤੇ ਪੁਰਾਣੇ ਪ੍ਰਸ਼ਨ ਪੇਪਰਾਂ ਦਾ ਕਿਤਾਬਚਾ ਆਰ.ਆਈ.ਐਮ.ਸੀ. ਦੀ ਵੈੱਬਸਾਈਟ www.rimc.gov.in ਉਤੇ ਜਨਰਲ ਉਮੀਦਵਾਰ ਲਈ 600/- ਅਤੇ ਅਨੁਸੂਚਿਤ ਜਾਤੀ/ਅਨੁਸੂਚਿਤ ਜਨਜਾਤੀ ਦੇ ਉਮੀਦਵਾਰ ਲਈ 555/- ਰੁਪਏ ਦੀ ਆਨਲਾਈਨ ਅਦਾਇਗੀ ਕਰਕੇ ਪ੍ਰਾਪਤ ਕੀਤਾ ਜਾ ਸਕਦਾ ਹੈ। 

ਇਹ ਵੀ ਪੜ੍ਹੋ : ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਨੇ ਪੰਜਾਬ ਬਜਟ ਨੂੰ ਦਿੱਤਾ ਅੰਤਿਮ ਰੂਪ

ਅਨੁਸੂਚਿਤ/ਅਨੁਸੂਚਿਤ ਜਨਜਾਤੀਆਂ ਦੇ ਉਮੀਦਵਾਰਾਂ ਨੂੰ ਜਾਤੀ ਸਰਟੀਫਿਕੇਟ ਨਾਲ ਭੇਜਣਾ ਜ਼ਰੂਰੀ ਹੈ। ਅਰਜੀ ਦੋ ਪਰਤਾਂ ਵਿਚ ਹੋਵੇ ਜਿਸ ਦੇ ਨਾਲ ਪੰਜ ਪਾਸਪੋਰਟ ਸਾਈਜ਼ ਫੋਟੋ, ਜਿਸ ਸੰਸਥਾ ਵਿਚ ਪੜ੍ਹਦਾ ਹੋਵੇ, ਦੁਆਰਾ ਤਸਦੀਕਸ਼ੁਦਾ, ਜਨਮ ਸਰਟੀਫਿਕੇਟ, ਰਾਜ ਦਾ ਰਿਹਾਇਸ਼ੀ ਸਰਟੀਫਿਕੇਟ ਅਤੇ ਜਿੱਥੇ ਬੱਚਾ ਪੜ੍ਹਾਈ ਕਰ ਰਿਹਾ ਹੋਵੇ, ਵਲੋਂ ਜਾਰੀ ਸਰਟੀਫਿਕੇਟ ਜਿਸ ਵਿਚ ਬੱਚੇ ਦੀ ਜਨਮ ਦੀ ਤਰੀਕ ਅਤੇ ਕਲਾਸ ਲਿਖੀ ਹੋਵੇ, ਨਾਲ ਨੱਥੀ ਹੋਣੇ ਜ਼ਰੂਰੀ ਹਨ।

ਇਹ ਵੀ ਪੜ੍ਹੋ : ਰੌਂਗਟੇ ਖੜ੍ਹੇ ਕਰਨ ਵਾਲੀ ਸੀ ਲੁਧਿਆਣਾ ਦੀ ਘਟਨਾ, ਬੱਚੇ ਚੀਕਦੇ ਰਹੇ, ਅੰਕਲ ਮਾਰ ਰਹੇ ਹਨ, ਵੱਢ ਦਿੱਤੇ ਦੋਵਾਂ ਦੇ ਗਲ਼ੇ


Gurminder Singh

Content Editor

Related News