ਸਮਾਣਾ ''ਚ 11 ਸਤੰਬਰ ਨੂੰ ਲੱਗੇਗੀ ''ਕੌਮੀ ਲੋਕ ਅਦਾਲਤ''

Friday, Jul 16, 2021 - 04:25 PM (IST)

ਸਮਾਣਾ ''ਚ 11 ਸਤੰਬਰ ਨੂੰ ਲੱਗੇਗੀ ''ਕੌਮੀ ਲੋਕ ਅਦਾਲਤ''

ਸਮਾਣਾ (ਦਰਦ) : ਕਾਨੂੰਨੀ ਸੇਵਾਵਾਂ ਅਥਾਰਟੀ ਵੱਲੋਂ ਆਮ ਲੋਕਾਂ ਨੂੰ ਦਿੱਤੀਆਂ ਜਾਂਦੀਆਂ ਸਹੂਲਤਾਂ ਸਬੰਧੀ ਜਾਣਕਾਰੀ ਦੇਣ ਲਈ ਜਾਗਰੂਕਤਾ ਮੁਹਿੰਮ ਚਲਾਈ ਜਾਵੇ। ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾਂ ਸਿਵਲ ਜੱਜ ਕਮ ਚੇਅਰਮੈਨ ਸਬ ਡਵੀਜ਼ਨ ਕਾਨੂੰਨੀ ਸੇਵਾਵਾਂ ਅਥਾਰਟੀ ਸਮਾਣਾ ਸ. ਸਿਮਰਨ ਸਿੰਘ ਨੇ ਸਿਵਲ ਤੇ ਪੁਲਸ ਅਧਿਕਾਰੀਆਂ ਨਾਲ ਮੀਟਿੰਗ ਦੌਰਾਨ ਕੀਤਾ।

ਇਸ ਮੌਕੇ ਐਸ. ਡੀ. ਐਮ. ਸਮਾਣਾ ਨਮਨ ਮੜਕਨ, ਡੀ. ਐਸ. ਪੀ. ਜਸਵੰਤ ਸਿੰਘ ਮਾਂਗਟ ਤੇ ਬਾਰ ਐਸੋਸੀਏਸ਼ਨ ਦੇ ਪ੍ਰਧਾਨ ਨਵਦੀਪ ਸਿੰਘ ਢਿੱਲੋਂ ਵੀ ਮੌਜੂਦ ਸਨ। ਚੇਅਰਮੈਨ ਸਬ ਡਵੀਜ਼ਨ ਕਾਨੂੰਨੀ ਸੇਵਾਵਾਂ ਅਥਾਰਟੀ ਸ. ਸਿਮਰਨ ਸਿੰਘ ਨੇ ਕਿਹਾ ਹੈ ਕਿ 11 ਸਤੰਬਰ, 2021 ਨੂੰ ਕੌਮੀ ਲੋਕ ਅਦਾਲਤ ਲਗਾਈ ਜਾਵੇਗੀ। ਕੌਮੀ ਲੋਕ ਅਦਾਲਤ ਦੌਰਾਨ ਵੀ ਰਾਜ਼ੀਨਾਮਾ ਯੋਗ ਅਤੇ ਗ਼ੈਰ ਅਪਰਾਧਿਕ ਮਾਮਲਿਆਂ ਨੂੰ ਵਿਚਾਰਿਆ ਜਾਵੇਗਾ। ਉਨ੍ਹਾਂ ਸਮਾਣਾ ਵਾਸੀਆਂ ਨੂੰ ਕੌਮੀ ਲੋਕ ਅਦਾਲਤ ’ਚ ਆਪਣੇ ਦੀਵਾਨੀ, ਮਾਲੀ ਤੇ ਗ਼ੈਰ ਅਪਰਾਧਿਕ ਅਤੇ ਰਾਜ਼ੀਨਾਮੇ ਯੋਗ ਮਾਮਲੇ ਨਜਿੱਠਣ ਦਾ ਸੱਦਾ ਦਿੱਤਾ।

ਇਸ ਦੇ ਨਾਲ ਹੀ ਸਿਵਲ ਜੱਜ ਸਿਮਰਨ ਸਿੰਘ ਨੇ ਪੁਲਸ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਕਿਸੇ ਵੀ ਵਿਅਕਤੀ ਨੂੰ ਜਾਂਚ ’ਚ ਬੁਲਾਉਣ ਤੋਂ ਪਹਿਲਾਂ ਉਸਨੂੰ ਜ਼ੁਰਮ ਅਤੇ ਕਾਰਨ ਦੱਸਿਆ ਜਾਣਾ ਜ਼ਰੂਰੀ ਹੈ ਅਤੇ ਨਾਲ ਹੀ ਉਸਨੂੰ ਕਾਨੂੰਨੀ ਅਧਿਕਾਰਾਂ ਮੁਤਾਬਕ ਮੁਫ਼ਤ ਕਾਨੂੰਨੀ ਸਹਾਇਤਾ ਜਾਂ ਉਸ ਦੇ ਵੱਲੋਂ ਖ਼ੁਦ ਕਾਨੂੰਨੀ ਸਹਾਇਤਾ ਲਏ ਜਾਣ ਦੇ ਵੀ ਪ੍ਰਬੰਧ ਕੀਤੇ ਜਾਣ। ਉਨ੍ਹਾਂ ਕਾਨੂੰਨੀ ਸੇਵਾਵਾਂ ਅਥਾਰਟੀ ਦੇ ਟੋਲ ਫਰੀ ਨੰਬਰ 1968 ਸਬੰਧੀ ਵੀ ਲੋਕਾਂ ਨੂੰ ਜਾਗਰੂਕ ਕਰਨ ਲਈ ਕਿਹਾ ਤਾਂ ਜੋ ਅਥਾਰਟੀ ਵੱਲੋਂ ਚਲਾਈਆਂ ਜਾ ਰਹੀਆਂ ਸੇਵਾਵਾਂ ਲੋੜਵੰਦ ਤੱਕ ਪੁੱਜ ਸਕਣ।


author

Babita

Content Editor

Related News