ਮੋਹਾਲੀ ਜ਼ਿਲ੍ਹੇ ''ਚ 11 ਸਤੰਬਰ ਨੂੰ ਲੱਗੇਗੀ ਕੌਮੀ ''ਲੋਕ ਅਦਾਲਤ''

Thursday, Sep 02, 2021 - 04:10 PM (IST)

ਮੋਹਾਲੀ ਜ਼ਿਲ੍ਹੇ ''ਚ 11 ਸਤੰਬਰ ਨੂੰ ਲੱਗੇਗੀ ਕੌਮੀ ''ਲੋਕ ਅਦਾਲਤ''

ਮੋਹਾਲੀ (ਪਰਦੀਪ, ਨਿਆਮੀਆਂ) : ਜ਼ਿਲ੍ਹੇ ਵਿੱਚ 11 ਸਤੰਬਰ ਨੂੰ ਲਾਈ ਜਾ ਰਹੀ ਕੌਮੀ ਲੋਕ ਅਦਾਲਤ ਦੀ ਸਫ਼ਲਤਾ ਲਈ ਜ਼ਿਲ੍ਹਾ ਅਤੇ ਸੈਸ਼ਨਜ਼ ਜੱਜ-ਕਮ-ਚੇਅਰਮੈਨ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਐਸ. ਏ. ਐਸ. ਨਗਰ ਆਰ. ਐਸ. ਰਾਏ ਨੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਮੀਟਿੰਗ ਕੀਤੀ। ਇਸ ਵਿੱਚ ਵੱਖ-ਵੱਖ ਵਿਭਾਗਾਂ ਜਿਵੇਂ ਕਿ ਬਿਜਲੀ ਵਿਭਾਗ, ਵਾਟਰ ਸਪਲਾਈ ਅਤੇ ਸੈਨੀਟੇਸ਼ਨ, ਟੈਲੀਫੋਨ, ਇਨਸ਼ੋਰੈਂਸ ਅਤੇ ਬੈਂਕਾਂ ਦੇ ਅਧਿਕਾਰੀ ਸ਼ਾਮਲ ਹੋਏ।

ਆਰ. ਐਸ. ਰਾਏ ਨੇ ਮੀਟਿੰਗ ਵਿਚ ਹਾਜ਼ਰ ਅਧਿਕਾਰੀਆਂ ਨੂੰ ਦੱਸਿਆ ਕਿ ਵੱਖ-ਵੱਖ ਵਿਭਾਗਾਂ ਦੇ ਅਦਾਲਤਾਂ ਵਿੱਚ ਚੱਲ ਰਹੇ ਕੇਸਾਂ ਨੂੰ ਕੌਮੀ ਲੋਕ ਅਦਾਲਤ ਰਾਹੀਂ ਪਾਰਟੀਆਂ ਦੀ ਆਪਸੀ ਸਹਿਮਤੀ ਨਾਲ ਹੱਲ ਕਰਵਾਉਣ ਲਈ ਯਤਨ ਕੀਤੇ ਜਾਣ ਤਾਂ ਜੋ ਸਬੰਧਿਤ ਵਿਭਾਗਾਂ ਵਿੱਚ ਚੱਲ ਰਹੀ ਲਿਟੀਗੇਸ਼ਨ ਨੂੰ ਘੱਟ ਕੀਤਾ ਜਾ ਸਕੇ। ਇਸ ਮੌਕੇ ਸਕੱਤਰ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਐਸ. ਏ. ਐਸ. ਨਗਰ ਬਲਜਿੰਦਰ ਸਿੰਘ ਨੇ ਦੱਸਿਆ ਕਿ ਵੱਖ-ਵੱਖ ਕਿਸਮ ਦੇ ਕੇਸਾਂ ਨੂੰ ਆਪਸੀ ਸਮਝੌਤੇ ਰਾਹੀਂ ਨਿਪਟਾਉਣ ਲਈ ਇਹ ਕੌਮੀ ਲੋਕ ਅਦਾਲਤ ਲਈ ਜਾ ਰਹੀ ਹੈ, ਜਿਸ ਵਿਚ ਲੈਂਡ ਐਕੁਈਜ਼ੀਸ਼ਨ, ਪਰਿਵਾਰਿਕ ਮਸਲੇ, ਟ੍ਰੈਫਿਕ ਚਲਾਨ, ਬਿਜਲੀ ਐਕਟ ਤਹਿਤ ਦਰਜ ਐਫ. ਆਈ. ਆਰਜ਼, ਨੈਗੋਸ਼ੀਏਬਲ ਐਕਟ ਦੀ ਧਾਰਾ-138 ਤਹਿਤ ਦਾਇਰ ਸ਼ਿਕਾਇਤਾਂ, ਰਿਕਵਰੀ ਸੂਟ ਅਤੇ ਸੇਵਾ ਮਾਮਲਿਆਂ ਨਾਲ ਸਬੰਧਿਤ ਕੇਸ ਵਿਚਾਰੇ ਜਾਣਗੇ। ਇਸ ਤੋਂ ਇਲਾਵਾ ਪ੍ਰੀ-ਲਿਟੀਗੇਸ਼ਨ ਵਾਲੇ ਕੇਸ ਵੀ ਇਸ ਲੋਕ ਅਦਾਲਤ ਵਿੱਚ ਵਿਚਾਰੇ ਜਾਣਗੇ।


author

Babita

Content Editor

Related News