ਫਤਿਹਗੜ੍ਹ ਸਾਹਿਬ ''ਚ ਲੱਗੀ ''ਕੌਮੀ ਲੋਕ ਅਦਾਲਤ'' ''ਚ ਵਿਚਾਰੇ ਗਏ 1200 ਦੇ ਕਰੀਬ ਕੇਸ
Saturday, Sep 11, 2021 - 04:17 PM (IST)
ਫਤਿਹਗੜ੍ਹ ਸਾਹਿਬ (ਵਿਪਨ) : ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਵਲੋਂ ਕੌਮੀ ਕਾਨੂੰਨੀ ਸੇਵਾਵਾਂ ਅਥਾਰਟੀ ਅਤੇ ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ ਦੇ ਨਿਰਦੇਸ਼ਾਂ ਤਹਿਤ ਅੱਜ ਜ਼ਿਲ੍ਹਾ ਫ਼ਤਹਿਗੜ੍ਹ ਸਾਹਿਬ ਦੀਆਂ ਅਦਾਲਤਾਂ ਅਤੇ ਸਬ-ਡਵੀਜ਼ਨ ਪੱਧਰ ਦੀਆਂ ਅਦਾਲਤਾਂ 'ਚ ਕੌਮੀ ਲੋਕ ਅਦਾਲਤ ਦਾ ਆਯੋਜਨ ਕੀਤਾ ਗਿਆ। ਇਸ ਸੰਬੰਧੀ ਜਾਣਕਾਰੀ ਦਿੰਦੇ ਹੋਏ ਜ਼ਿਲ੍ਹਾ ਅਤੇ ਸ਼ੈਸ਼ਨਜ਼ ਜੱਜ-ਕਮ- ਚੇਅਰਮੈਨ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਫਤਹਿਗੜ੍ਹ ਸਾਹਿਬ ਨਿਰਭਓ ਸਿੰਘ ਗਿੱਲ ਨੇ ਦੱਸਿਆ ਕਿ ਲੋਕ ਅਦਾਲਤ 'ਚ ਅੱਜ 1200 ਦੇ ਕਰੀਬ ਕੇਸ ਰਾਜ਼ੀਨਾਮੇਯੋਗ ਸਮਝੋਤੇ ਲਈ ਵਿਚਾਰੇ ਗਏ ਸਨ।
ਉਨ੍ਹਾਂ ਕਿਹਾ ਕਿ ਇਸ ਲੋਕ ਅਦਾਲਤ 'ਚ ਵਿਆਹ ਸਬੰਧੀ, ਟ੍ਰੈਫਿਕ ਚਲਾਨ ਅਤੇ ਹੋਰ ਕੇਸਾਂ ਦੀ ਸੁਣਵਾਈ ਕੀਤੀ ਗਈ। ਉਨ੍ਹਾਂ ਕਿਹਾ ਕਿ ਦੋਹਾਂ ਪਾਰਟੀਆਂ ਦੇ ਆਪਸੀ ਸਹਿਮਤੀ ਨਾਲ ਕੇਸਾਂ ਦਾ ਨਿਬੇੜਾ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਇਸ ਲੋਕ ਅਦਾਲਤ ਵਿੱਚ ਅੱਜ ਵਿਸ਼ੇਸ਼ ਤੌਰ 'ਤੇ ਇਕ 20 ਸਾਲ ਪੁਰਾਣਾ ਰਿਕਵਰੀ ਦਾ ਕੇਸ ਸੈਟਲ ਹੋਇਆ ਹੈ ਅਤੇ ਟਿਕਦੀ ਹੋਲਡਰ ਨੂੰ ਉਸ ਦੀ ਸਾਰੀ ਰਕਮ ਵਾਪਸ ਦਿਵਾਈ ਗਈ ਹੈ। ਨਿਰਭਓ ਸਿੰਘ ਗਿੱਲ ਨੇ ਕਿਹਾ ਕਿ ਲੋਕ ਅਦਾਲਤਾਂ ਦੇ ਬਹੁਤ ਲਾਭ ਹਨ ਅਤੇ ਇਨ੍ਹਾਂ ਵਿੱਚ ਸਮਝੌਤਾ ਹੋਣ ਦੀ ਸੂਰਤ ਵਿੱਚ ਕੋਰਟ ਫ਼ੀਸ ਵੀ ਵਾਪਸ ਹੁੰਦੀ ਹੈ ਅਤੇ ਲੋਕ ਅਦਾਲਤ ਦਾ ਫ਼ੈਸਲਾ ਵੀ ਆਖ਼ਰੀ ਹੁੰਦਾ ਹੈ।