ਪਟਿਆਲਾ ਜ਼ਿਲ੍ਹੇ ''ਚ 14 ਮਈ ਨੂੰ ਲੱਗੇਗੀ ''ਕੌਮੀ ਲੋਕ ਅਦਾਲਤ''
Sunday, Apr 03, 2022 - 04:39 PM (IST)
ਪਟਿਆਲਾ (ਜੋਸਨ) : ਪੰਜਾਬ ਅਤੇ ਹਰਿਆਣਾ ਹਾਈਕੋਰਟ ਦੇ ਜੱਜ-ਕਮ-ਕਾਰਜਕਾਰੀ ਚੇਅਰਮੈਨ ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ ਤੇਜਿੰਦਰ ਸਿੰਘ ਢੀਡਸਾ ਦੇ ਦਿਸ਼ਾ-ਨਿਰਦੇਸ਼ਾਂ ਤੇ ਅਗਵਾਈ ਹੇਠ 14 ਮਈ ਨੂੰ ਸੈਸ਼ਨ ਡਵੀਜ਼ਨ ਪਟਿਆਲਾ ਵਿਖੇ ਕੌਮੀ ਲੋਕ ਅਦਾਲਤ ਦਾ ਆਯੋਜਨ ਕੀਤਾ ਜਾ ਰਿਹਾ ਹੈ।
ਇਸ ਵਿੱਚ ਪ੍ਰੀ-ਲਿਟੀਗੇਟਿਵ ਕੇਸ, ਐੱਨ. ਆਈ. ਐਕਟ 138 ਦੇ ਕੇਸ, ਮਨੀ ਰਿਕਵਰੀ ਕੇਸ, ਲੇਬਰ ਅਤੇ ਰੁਜ਼ਗਾਰ ਦੇ ਝਗੜੇ ਦੇ ਕੇਸ, ਬਿਜਲੀ, ਪਾਣੀ ਦੇ ਬਿੱਲ ਅਤੇ ਹੋਰ ਬਿੱਲ ਭੁਗਤਾਨ ਦੇ ਕੇਸ, ਹੋਰ ਸਿਵਲ ਵਿਵਾਦ ਦੇ ਕੇਸ ਲਏ ਜਾਣਗੇ। ਇਸ ਤੋਂ ਇਲਾਵਾ ਅਦਾਲਤਾਂ ਵਿੱਗ ਕੇਸ ਗੈਰ ਰਾਜ਼ੀਨਾਮਾ ਯੋਗ ਫ਼ੌਜਦਾਰੀ ਕੇਸਾਂ ਨੂੰ ਛੱਡ ਕੇ ਹਰ ਤਰ੍ਹਾਂ ਦੇ ਸਮਝੌਤੇ ਯੋਗ ਫ਼ੌਜਦਾਰੀ ਯੋਗ ਕੇਸ, ਸਾਂਭ-ਸੰਭਾਲ ਦੇ ਮਾਮਲੇ, ਚੈੱਕ ਬਾਊਂਸ ਕੇਸ, ਬੈਂਕ ਰਿਕਵਰੀ, ਮੋਟਰ ਵ੍ਹੀਕਲ ਐਕਟ, ਪਰਿਵਾਰਿਕ ਝਗੜਿਆਂ ਨਾਲ ਸਬੰਧਿਤ ਕੇਸ, ਵਿਆਹ ਸਬੰਧੀ ਝਗੜੇ ਤਲਾਕ ਨੂੰ ਛੱਡ ਕੇ, ਭੂਮੀ ਗ੍ਰਹਿਣ ਦੇ ਕੇਸ ਅਤੇ ਹੋਰ ਸਿਵਲ ਕੇਸ ਲਏ ਜਾਣਗੇ।