ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਵੱਲੋਂ ਕੌਮੀ ਲੋਕ ਅਦਾਲਤ 13 ਸਤੰਬਰ ਨੂੰ

Tuesday, Aug 26, 2025 - 12:14 PM (IST)

ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਵੱਲੋਂ ਕੌਮੀ ਲੋਕ ਅਦਾਲਤ 13 ਸਤੰਬਰ ਨੂੰ

ਬਠਿੰਡਾ (ਵਿਜੇ ਵਰਮਾ) : ਜ਼ਿਲ੍ਹਾ ਅਤੇ ਸੈਸ਼ਨ ਜੱਜ-ਕਮ-ਚੇਅਰਮੈਨ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਬਠਿੰਡਾ ਕੁਰਨੇਸ਼ ਕੁਮਾਰ ਦੀ ਅਗਵਾਈ ਹੇਠ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਬਠਿੰਡਾ ਵੱਲੋਂ ਸੈਸ਼ਨਜ਼ ਡਵੀਜ਼ਨ, ਸਬ-ਡਵੀਜ਼ਨ ਫੂਲ ਅਤੇ ਤਲਵੰਡੀ ਸਾਬੋ ਵਿਖੇ 13 ਸਤੰਬਰ ਨੂੰ ਕੌਮੀ ਲੋਕ ਅਦਾਲਤ ਲਗਾਈ ਜਾਵੇਗੀ। ਉਨ੍ਹਾਂ ਦੱਸਿਆ ਕਿ ਇਸ ਲੋਕ ਅਦਾਲਤ ’ਚ ਜਿੱਥੇ ਵੱਖ-ਵੱਖ ਵਿਭਾਗਾਂ ਵੱਲੋਂ ਪ੍ਰੀਲੀਗੇਟਿਵ ਕੇਸ ਲਾਏ ਜਾਣਗੇ, ਉੱਥੇ ਹੀ ਹਰ ਤਰ੍ਹਾਂ ਦੇ ਕੇਸਾਂ ਦੇ ਨਿਪਟਾਰੇ ਕਰਨ ਲਈ ਹਰ ਸੰਭਵ ਉਪਰਾਲੇ ਕੀਤੇ ਜਾਣਗੇ।

ਇਸ ਤੋਂ ਇਲਾਵਾ ਵੱਖ-ਵੱਖ ਅਦਾਲਤਾਂ ਦੇ ਬੈਂਚ ਬਣਾ ਕੇ ਗੰਭੀਰ ਫ਼ੌਜਦਾਰੀ ਕੇਸਾਂ ਨੂੰ ਛੱਡ ਕੇ ਹਰ ਤਰ੍ਹਾਂ ਦੇ ਕੇਸ ਇਸ ਲੋਕ ਅਦਾਲਤ ’ਚ ਸੁਣੇ ਜਾਣਗੇ ਤੇ ਵੱਡੇ ਪੱਧਰ ’ਤੇ ਫ਼ੈਸਲੇ ਕੀਤੇ ਜਾਣਗੇ। ਇਸ ਦੌਰਾਨ ਜ਼ਿਲ੍ਹਾ ਤੇ ਸੈਸ਼ਨ ਜੱਜ-ਕਮ-ਚੇਅਰਮੈਨ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਕੁਰਨੇਸ਼ ਕੁਮਾਰ ਨੇ ਆਮ ਲੋਕਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਉਹ ਆਪਣੇ ਝਗੜਿਆਂ ਦਾ ਨਿਪਟਾਰਾ ਇਸ ਨੈਸ਼ਨਲ ਲੋਕ ਅਦਾਲਤ ’ਚ ਕਰਵਾਉਣ। ਇਸ ਨਾਲ ਪੈਸੇ ਅਤੇ ਸਮੇਂ ਦੀ ਬੱਚਤ ਹੋਵੇਗੀ ਅਤੇ ਆਪਸੀ ਭਾਈਚਾਰਕ ਸਾਂਝ ਵਧੇਗੀ।


author

Babita

Content Editor

Related News