11 ਸਤੰਬਰ ਨੂੰ ਲੁਧਿਆਣਾ ’ਚ ਲੱਗੇਗੀ ਰਾਸ਼ਟਰੀ ਲੋਕ ਅਦਾਲਤ

Friday, Sep 10, 2021 - 10:37 AM (IST)

11 ਸਤੰਬਰ ਨੂੰ ਲੁਧਿਆਣਾ ’ਚ ਲੱਗੇਗੀ ਰਾਸ਼ਟਰੀ ਲੋਕ ਅਦਾਲਤ

ਲੁਧਿਆਣਾ (ਮਹਿਰਾ) : ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਲੁਧਿਆਣਾ ਦੇ ਸਕੱਤਰ ਅਤੇ ਸੀ. ਜੇ. ਐੱਮ. ਪੀ. ਐੱਸ. ਕਾਲੇਕਾ ਨੇ ਇਥੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਦੱਸਿਆ ਕਿ ਲੁਧਿਆਣਾ ਦੀਆਂ ਅਦਾਲਤਾਂ ਵਿਚ 11 ਸਤੰਬਰ ਨੂੰ ਰਾਸ਼ਟਰੀ ਲੋਕ ਅਦਾਲਤ ਲਗਾਈ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਲੋਕ ਅਦਾਲਤਾਂ ਦੇ ਪ੍ਰੋਗਰਾਮਾਂ ਨਾਲ ਨਾ ਸਿਰਫ ਆਮ ਸਹਿਮਤੀ ਨਾਲ ਹੋਰ ਘੱਟ ਸਮੇਂ ਵਿਚ ਲੋਕਾਂ ਦੇ ਕੇਸਾਂ ਦਾ ਨਿਪਟਾਰਾ ਹੋਵੇਗਾ, ਸਗੋਂ ਉਨ੍ਹਾਂ ਦਾ ਸਮਾਂ ਅਤੇ ਪੈਸਾ ਵੀ ਬਚੇਗਾ।

ਲੋਕ ਅਦਾਲਤਾਂ ਰਾਸ਼ਟਰੀ ਪੱਧਰ ’ਤੇ ਹਰ ਅਦਾਲਤ ਵਿਚ ਇਕ ਹੀ ਦਿਨ ਲਗਾਈਆਂ ਜਾ ਰਹੀਆਂ ਹਨ। ਲੋਕ ਅਦਾਲਤਾਂ ਜ਼ਿਲ੍ਹਾ ਅਦਾਲਤਾਂ, ਲੁਧਿਆਣਾ, ਖੰਨਾ, ਜਾਗਰਾਓਂ, ਸਮਰਾਲਾ ਅਤੇ ਪਾਇਲ ਵਿਚ ਵੀ ਲਗਾਈਆਂ ਜਾ ਰਹੀਆਂ ਹਨ।
 


author

Babita

Content Editor

Related News