ਫਿਰੋਜ਼ਪੁਰ ’ਚ 9 ਤਾਰੀਖ਼ ਨੂੰ ਲਾਈ ਜਾਵੇਗੀ ਨੈਸ਼ਨਲ ਲੋਕ ਅਦਾਲਤ

Wednesday, Sep 04, 2024 - 10:38 AM (IST)

ਫਿਰੋਜ਼ਪੁਰ (ਕੁਮਾਰ, ਪਰਮਜੀਤ, ਰਾਜੇਸ਼ ਢੰਡ, ਖੁੱਲਰ) : ਜ਼ਿਲ੍ਹਾ ਤੇ ਸੈਸ਼ਨ ਜੱਜ ਕਮ ਚੇਅਰਮੈਨ ਜ਼ਿਲ੍ਹਾ ਕਨੂੰਨੀ ਸੇਵਾਵਾਂ ਅਥਾਰਟੀ ਫਿਰੋਜ਼ਪੁਰ ਵੀਰ ਇੰਦਰ ਅਗਰਵਾਲ ਨੇ ਦੱਸਿਆ ਕਿ ਜ਼ਿਲ੍ਹਾ ਫਿਰੋਜ਼ਪੁਰ ਵਿਖੇ 14 ਸਤੰਬਰ ਨੂੰ ਨੈਸ਼ਨਲ ਲੋਕ ਅਦਾਲਤ ਦਾ ਆਯੋਜਨ ਕੀਤਾ ਜਾ ਰਿਹਾ ਹੈ। ਇਸ ’ਚ ਦੋਹਾਂ ਧਿਰਾਂ ਦੀ ਸਹਿਮਤੀ ਨਾਲ ਹਰ ਤਰ੍ਹਾਂ ਦੇ ਸਿਵਲ ਅਤੇ ਨਿਪਟਾਰਾ ਹੋਣ ਯੋਗ ਕੇਸਾਂ ਦਾ ਨਿਪਟਾਰਾ ਕੀਤਾ ਜਾਵੇਗਾ।

ਉਨ੍ਹਾਂ ਲੋਕਾਂ ਨੂੰ ਇਸ ਨੈਸ਼ਨਲ ਲੋਕ ਅਦਾਲਤ ਦਾ ਵੱਧ ਤੋਂ ਵੱਧ ਲਾਭ ਉਠਾਉਣ ਦੀ ਅਪੀਲ ਕਰਦਿਆਂ ਕਿਹਾ ਕਿ ਇਸ ਲੋਕ ਅਦਾਲਤ ’ਚ ਪ੍ਰੀ-ਲੀਟੀਗੇਟਿਵ ਕੇਸਾਂ (ਜੋ ਕਿ ਅਜੇ ਤੱਕ ਅਦਾਲਤ ’ਚ ਦਾਇਰ ਨਹੀਂ ਹੋਏ) ਦੀ ਵੀ ਸੁਣਵਾਈ ਕਰਦੇ ਨਿਪਟਾਰਾ ਕੀਤਾ ਜਾਵੇਗਾ ਅਤੇ ਦੀਵਾਨੀ ਕੇਸਾਂ, ਦੀਵਾਨੀ ਮੁਕੱਦਮਿਆਂ, ਦੀਵਾਨੀ ਐਗਜੀਕਿਊਸ਼ਨ ਪਰਿਵਾਰਕ ਝਗੜਿਆਂ, ਬੈਂਕ ਰਿਕਵਰੀ ਆਦਿ ਕੇਸਾਂ ਦਾ ਗੰਭੀਰ ਅਪਰਾਧਿਕ ਕੇਸਾਂ ਨੂੰ ਛੱਡ ਕੇ ਫ਼ੌਜਦਾਰੀ ਕੇਸਾਂ ਦੀ ਸੁਣਵਾਈ ਕਰਦੇ ਨਿਪਟਾਰਾ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਲੋਕ ਅਦਾਲਤ ’ਚ ਨਿਪਟਾਏ ਗਏ ਕੇਸਾਂ ਦੇ ਫ਼ੈਸਲਿਆਂ ਦੀ ਕਿਸੇ ਵੀ ਅਦਾਲਤ ’ਚ ਅਪੀਲ ਨਹੀਂ ਕੀਤੀ ਜਾ ਸਕਦੀ, ਜਿਥੇ ਲੋਕਾਂ ਦੇ ਸਮੇਂ ਅਤੇ ਪੈਸੇ ਦੀ ਬੱਚਤ ਹੁੰਦੀ ਹੈ, ਉਥੇ ਹੀ ਲੋਕਾਂ ਦੀਆਂ ਆਪਸੀ ਦੁਸ਼ਮਣੀਆਂ ਵੀ ਖ਼ਤਮ ਹੁੰਦੀਆਂ ਹਨ।


Babita

Content Editor

Related News