ਪੰਜਾਬ ’ਚ 1 ਤੋਂ 30 ਸਤੰਬਰ ਤਕ ਮਨਾਇਆ ਜਾਵੇਗਾ ਰਾਸ਼ਟਰੀ ਪੋਸ਼ਣ ਮਹੀਨਾ

Tuesday, Aug 30, 2022 - 01:56 PM (IST)

ਪੰਜਾਬ ’ਚ 1 ਤੋਂ 30 ਸਤੰਬਰ ਤਕ ਮਨਾਇਆ ਜਾਵੇਗਾ ਰਾਸ਼ਟਰੀ ਪੋਸ਼ਣ ਮਹੀਨਾ

ਚੰਡੀਗੜ੍ਹ (ਸ਼ਰਮਾ) : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਬੱਚਿਆਂ ਅਤੇ ਔਰਤਾਂ ਦੀ ਭਲਾਈ ਲਈ ਲਗਾਤਾਰ ਕਾਰਜਸ਼ੀਲ ਹੈ। ਇਸੇ ਲੜੀ ਤਹਿਤ ਸੂਬਾ ਸਰਕਾਰ ਵੱਲੋਂ ਰਾਜ 'ਚ 1 ਸਤੰਬਰ, 2022 ਤੋਂ 30 ਸਤੰਬਰ 2022 ਤੱਕ ਰਾਸ਼ਟਰੀ ਪੋਸ਼ਣ ਮਹੀਨਾ ਮਨਾਇਆ ਜਾ ਰਿਹਾ ਹੈ। ਇਹ ਜਾਣਕਾਰੀ ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਬਾਰੇ ਮੰਤਰੀ ਡਾ. ਬਲਜੀਤ ਕੌਰ ਨੇ ਅੱਜ ਇੱਥੇ ਦਿੱਤੀ।

ਡਾ. ਬਲਜੀਤ ਕੌਰ ਨੇ ਦੱਸਿਆ ਕਿ ਇਹ ਪੋਸ਼ਣ ਮਹੀਨਾ ਅਤੇ ਪਖਵਾੜਾ ਹਰ ਸਾਲ ਮਹਿਲਾ ਅਤੇ ਬਾਲ ਵਿਕਾਸ ਮੰਤਰਾਲੇ ਵਲੋਂ ਸਾਰੇ ਸਹਿਭਾਗੀ ਮੰਤਰਾਲਿਆਂ/ਵਿਭਾਗਾਂ ਦੀ ਸ਼ਮੂਲੀਅਤ ਨਾਲ ਮਨਾਇਆ ਜਾਂਦਾ ਹੈ। ਉਨ੍ਹਾਂ ਦੱਸਿਆ ਕਿ ਰਾਸ਼ਟਰੀ ਪੋਸ਼ਣ ਮਹੀਨੇ ਦੌਰਾਨ ਮਹਿਲਾ ਅਤੇ ਉਨ੍ਹਾਂ ਦੀ ਸਿਹਤ, ਬੱਚਾ ਅਤੇ ਸਿੱਖਿਆ-ਪੋਸ਼ਣ ਵੀ ਪੜ੍ਹਾਈ ਵੀ, ਲਿੰਗ ਸੰਵੇਦਨਸ਼ੀਲ ਜਲ ਸੰਭਾਲ ਅਤੇ ਪ੍ਰਬੰਧਕ, ਕਬੀਲਿਆਂ ਵਿਚ ਔਰਤਾਂ ਅਤੇ ਬੱਚਿਆਂ ਲਈ ਰਵਾਇਤੀ ਖਾਣੇ ਸਬੰਧੀ ਵਿਸ਼ਿਆਂ ’ਤੇ ਗਤੀਵਿਧੀਆਂ ਕੀਤੀਆਂ ਜਾਣਗੀਆਂ।


author

Anuradha

Content Editor

Related News