ਜਲੰਧਰ 'ਚ ਮਨੁੱਖੀ ਅਧਿਕਾਰ ਕੌਂਸਲ (ਭਾਰਤ) ਦੀ ਰਾਸ਼ਟਰੀ ਪ੍ਰਧਾਨ ਆਰਤੀ ਰਾਜਪੂਤ ਨੂੰ ਮਿਲੀ ਧਮਕੀ
Sunday, Feb 22, 2026 - 03:45 PM (IST)
ਜਲੰਧਰ (ਸੋਨੂੰ)- ਜਲੰਧਰ ਵਿਚ ਮਨੁੱਖੀ ਅਧਿਕਾਰ ਕੌਂਸਲ (ਭਾਰਤ) ਦੀ ਰਾਸ਼ਟਰੀ ਪ੍ਰਧਾਨ ਆਰਤੀ ਰਾਜਪੂਤ ਨੂੰ ਵਿਦੇਸ਼ੀ ਨੰਬਰ ਤੋਂ ਧਮਕੀ ਮਿਲਣ ਦੀ ਖ਼ਬਰ ਸਾਹਮਣੇ ਆਈ ਹੈ। ਕਾਲ ਕਰਨ ਵਾਲੇ ਨੇ ਉਸ ਨੂੰ ਰਾਜਨੀਤੀ ਤੋਂ ਦੂਰ ਰਹਿਣ ਦੀ ਚਿਤਾਵਨੀ ਦਿੱਤੀ ਅਤੇ ਕਿਹਾ ਕਿ ਉਸ ਨੂੰ ਵੇਖ ਲਿਆ ਜਾਵੇਗਾ। ਇਸ ਘਟਨਾ ਤੋਂ ਬਾਅਦ ਆਰਤੀ ਰਾਜਪੂਤ ਨੇ ਪੁਲਸ ਸਟੇਸ਼ਨ 1 ਵਿੱਚ ਸ਼ਿਕਾਇਤ ਦਰਜ ਕਰਵਾਈ ਹੈ, ਜਿਸ ਤੋਂ ਬਾਅਦ ਪੁਲਸ ਨੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ।
ਇਹ ਵੀ ਪੜ੍ਹੋ:ਹੜ੍ਹਾਂ ਦੇ 6 ਮਹੀਨਿਆਂ ਬਾਅਦ ਵੀ ਪੀੜਤ ਪਰਿਵਾਰ ਮੁਆਵਜ਼ੇ ਦੀ ਕਰ ਰਹੇ ਉਡੀਕ: ਪ੍ਰਤਾਪ ਸਿੰਘ ਬਾਜਵਾ
ਆਰਤੀ ਰਾਜਪੂਤ ਨੇ ਦੱਸਿਆ ਕਿ ਕੱਲ੍ਹ ਰਾਤ ਇਕ ਵਿਦੇਸ਼ੀ ਨੰਬਰ ਤੋਂ ਉਸ ਨੂੰ ਕਾਲ ਆਈ। ਕਾਲ ਕਰਨ ਵਾਲੇ ਨੇ ਪਹਿਲਾਂ ਉਸ ਦਾ ਨਾਮ ਪੁੱਛਿਆ ਅਤੇ ਫਿਰ ਗਾਲੀ-ਗਲੋਚ ਕਰਨ ਲੱਗ ਪਏ। ਕਾਲ ਕਰਨ ਵਾਲੇ ਨੇ ਕਿਹਾ ਕਿ ਉਹ ਇਨ੍ਹੀਂ ਦਿਨੀਂ ਕਈ ਇੰਟਰਵਿਊ ਦੇ ਰਹੀ ਹੈ ਅਤੇ ਸੜਕਾਂ ਦੇ ਬੰਦ ਹੋਣ ਬਾਰੇ ਚਿੰਤਾਵਾਂ ਜ਼ਾਹਰ ਕਰ ਰਹੀ ਹੈ। ਕਾਲਰ ਨੇ ਧਮਕੀ ਦਿੰਦੇ ਹੋਏ ਕਿਹਾ, ''ਤੈਨੂੰ ਰਾਜਨੀਤੀ ਦਾ ਬਹੁਤ ਸ਼ੌਕ ਹੈ। ਅਸੀਂ ਤੈਨੂੰ ਵੇਖ ਲਵਾਂਗੇ ਅਤੇ ਆਉਣ ਵਾਲੇ ਦਿਨਾਂ ਵਿੱਚ ਤੈਨੂੰ ਪਤਾ ਲੱਗ ਜਾਵੇਗਾ ਕਿ ਮੈਂ ਕੌਣ ਹਾਂ।" ਜਦੋਂ ਆਰਤੀ ਰਾਜਪੂਤ ਨੇ ਫੋਨ ਕਰਨ ਵਾਲੇ ਦੀ ਪਛਾਣ ਪੁੱਛੀ ਤਾਂ ਉਸ ਨੇ ਕਿਹਾ ਕਿ ਜਲਦੀ ਹੀ ਪਤਾ ਲਗਾ ਲਵੇਗਾ ਕਿ ਉਹ ਕੌਣ ਹੈ, ਜਿਸ ਤੋਂ ਬਾਅਦ ਉਸ ਨੇ ਫੋਨ ਕੱਟ ਦਿੱਤਾ।
ਆਰਤੀ ਰਾਜਪੂਤ ਮੁਤਾਬਕ ਦੋ ਦਿਨ ਪਹਿਲਾਂ ਸਰਕਾਰ ਨੇ ਸ਼੍ਰੀ ਰਾਮ ਚੌਕ ਅਤੇ ਕੰਪਨੀ ਬਾਗ ਚੌਕ 'ਤੇ ਇਕ ਪ੍ਰੋਗਰਾਮ ਦਾ ਆਯੋਜਨ ਕੀਤਾ ਸੀ, ਜਿਸ ਕਾਰਨ ਸੜਕ ਬੰਦ ਹੋ ਗਈ ਸੀ। ਇਸ ਨਾਲ ਯਾਤਰੀਆਂ ਨੂੰ ਕਾਫ਼ੀ ਪਰੇਸ਼ਾਨੀ ਦਾ ਸਾਹਮਣਾ ਕਰਨ ਪਿਆ ਸੀ। ਉਸ ਨੇ ਇਸ ਸਬੰਧ ਵਿਚ ਨਗਰ ਨਿਗਮ, ਡਿਪਟੀ ਕਮਿਸ਼ਨਰ (ਡੀ. ਸੀ) ਅਤੇ ਜਲੰਧਰ ਪੁਲਸ ਕਮਿਸ਼ਨਰ ਕੋਲ ਸ਼ਿਕਾਇਤ ਦਰਜ ਕਰਵਾਈ ਸੀ।
ਇਹ ਵੀ ਪੜ੍ਹੋ: ਹੋਲਾ-ਮਹੱਲਾ ਨੂੰ ਲੈ ਕੇ ਜਥੇਦਾਰ ਕੁਲਦੀਪ ਸਿੰਘ ਗੜਗੱਜ ਨੇ ਸਿੱਖ ਕੌਮ ਦੇ ਨਾਮ ਜਾਰੀ ਕੀਤਾ ਸੰਦੇਸ਼
ਆਰਤੀ ਰਾਜਪੂਤ ਦਾ ਮੰਨਣਾ ਹੈ ਕਿ ਇਹ ਕਾਲ ਉਸ ਨੂੰ ਡਰਾਉਣ ਅਤੇ ਧਮਕੀ ਦੇਣ ਲਈ ਕੀਤਾ ਗਿਆ ਹੈ ਤਾਂਕਿ ਉਹ ਆਪਣੀ ਸ਼ਿਕਾਇਤ ਵਾਪਸ ਲੈ ਲਵੇ। ਹਾਲਾਂਕਿ ਉਸ ਨੇ ਸਪੱਸ਼ਟ ਕੀਤਾ ਕਿ ਉਹ ਡਰਨ ਵਾਲੀ ਨਹੀਂ ਹੈ ਅਤੇ ਇਸ ਮਾਮਲੇ ਵਿੱਚ ਕਾਰਵਾਈ ਕਰਵਾਏਗੀ। ਉਸ ਨੇ ਪੁਲਸ ਨੂੰ ਕਾਲ ਕਰਨ ਵਾਲੇ ਦਾ ਫੋਨ ਨੰਬਰ ਅਤੇ ਸੰਬੰਧਤ ਵੀਡੀਓ ਉਪਲੱਬਧ ਕਰਵਾ ਦਿੱਤੀ ਹੈ।
ਇਹ ਵੀ ਪੜ੍ਹੋ: ਜਲੰਧਰ: ਮਹਿੰਗੀ ਚਾਕਲੇਟ ਨੇ ਫਸਾ 'ਤੀ ਨੌਜਵਾਨ ਦੀ ਜਾਨ! ਲੋਕਾਂ ਨੇ ਹਾਰ ਪਾ ਕੱਢਿਆ ਜਲੂਸ, ਹੈਰਾਨ ਕਰੇਗਾ ਮਾਮਲਾ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
For Whatsapp:- https://whatsapp.com/channel/0029Va94hsaHAdNVur4L170e
