ਮਾਲਵੇ ''ਚ ਮਨਾਇਆ ਗਿਆ ਰਾਸ਼ਟਰੀ ਮੁਕਤੀ ਦਿਵਸ

02/12/2018 6:00:25 PM

ਬੁਢਲਾਡਾ/ਸ੍ਰੀ ਮੁਕਤਸਰ ਸਾਹਿਬ (ਬਾਂਸਲ/ਪਵਨ ਤਨੇਜਾ) : ਦੇਸ਼ ਦੇ ਵੱਖ-ਵੱਖ ਸੂਬਿਆਂ ਦੀ ਤਰ੍ਹਾਂ ਪੰਜਾਬ 'ਚ ਵੀ ਰਾਸ਼ਟਰੀ ਮੁਕਤੀ ਦਿਵਸ ਮਨਾਇਆ ਗਿਆ। ਜੇਕਰ ਗੱਲ ਕੀਤੀ ਜਾਵੇ ਮਾਲਵੇ ਦੀ ਤਾਂ ਮਾਲਵੇ 'ਚ ਵੱਖ-ਵੱਖ ਸਕੂਲਾਂ ਤੇ ਕਾਲਜਾਂ 'ਚ ਵੱਡੇ ਪੱਧਰ 'ਤੇ ਇਸ ਦਿਵਸ ਨੂੰ ਮਨਾਇਆ ਗਿਆ। ਜਾਣਕਾਰੀ ਮੁਤਾਬਕ ਬੁਢਲਾਡਾ ਦੇ ਕ੍ਰਿਸ਼ਨਾ ਕਾਲਜ ਰੱਲੀ ਵਿਖੇ ਪੇਟ ਦੇ ਕੀੜਿਆਂ ਦੇ ਖਾਤਮੇ ਲਈ ਰਾਸ਼ਟਰੀ ਮੁਕਤੀ ਦਿਵਸ ਮਨਾਇਆ ਗਿਆ,ਜਿਸ ਅਧੀਨ ਕਾਲਜ ਦੇ +1, +2 ਅਤੇ ਨਰਸਿੰਗ ਦੇ ਵਿਦਿਆਰਥੀਆਂ ਨੂੰ ਪੇਟ ਦੇ ਕੀੜਿਆਂ ਤੋਂ ਨਿਜਾਤ ਪਾਉਣ ਲਈ ਗੋਲੀਆਂ ਦਿਵਾਈਆਂ ਗਈਆਂ। ਇਸ ਮੌਕੇ ਬੋਲਦੇ ਹੋਏ ਕਾਲਜ ਇੰਚਾਰਜ ਗੁਰਪ੍ਰੀਤ ਸਿੰਘ ਨੇ ਵਿਦਿਆਰਥੀਆਂ ਨੂੰ ਦੱਸਿਆ ਕਿ ਪੰਜਾਬ ਸਰਕਾਰ ਦੁਆਰਾ ਰਾਸ਼ਟਰੀ ਸਵਸਥ ਮਿਸ਼ਨ ਦੇ ਅੰਤਰਗਤ ਅੱਜ ਵਿਦਿਆਰਥੀਆਂ ਨੂੰ ਪੇਟ ਦੇ ਕੀੜਿਆਂ ਤੋਂ ਮੁਕਤੀ ਦਵਾਉਣ ਲਈ ਅਲਬੈਂਡਾਜ਼ੋਲ ਦੀਆਂ ਗੋਲੀਆਂ ਖੁਵਾਈਆਂ ਜਾ ਰਹੀਆ ਹਨ ਕਿਉਂਕਿ ਨਰੋਏ ਦਿਮਾਗ ਲਈ ਨਰੋਏ ਸਰੀਰ ਦਾ ਹੋਣਾ ਬਹੁਤ ਜ਼ਰੂਰੀ ਹੈ। ਇਸ ਮੌਕੇ ਮਨੇਜਮੈਂਟ ਕਮੇਟੀ ਮੈਂਬਰ ਐੱਮ. ਡੀ.ਕਮਲ ਸਿੰਗਲਾ ਅਤੇ ਸੁਖਵਿੰਦਰ ਸਿੰਘ ਚਹਿਲ ਨੇ ਕਿਹਾ ਕਿ ਵਿਦਿਆਰਥੀਆਂ ਦੇ ਪੇਟ ਦੇ ਕੀੜਿਆਂ ਤੋਂ ਛੁਟਕਾਰੇ ਨਾਲ ਹੀ ਉਨ੍ਹਾਂ ਦਾ ਨਰੋਆ ਭੱਵਿਖ ਬਣਾਇਆ ਜਾ ਸਕਦਾ ਹੈ ਅਤੇ ਨਰੋਏ ਸਰੀਰ 'ਚ ਹੀ ਨਰੋਆ ਦਿਮਾਗ ਹੋ ਸਕਦਾ ਹੈ। ਇਸ ਮੌਕੇ ਕਾਲਜ ਦਾ ਸਮੂਹ ਸਟਾਫ ਅਤੇ ਵੱਡੀ ਗਿਣਤੀ 'ਚ ਵਿਦਿਆਰਥੀ ਹਾਜ਼ਰ ਸਨ।

PunjabKesari
ਇਸੇ ਤਰ੍ਹਾਂ ਸ੍ਰੀ ਮੁਕਤਸਰ ਸਾਹਿਬ ਦੇ ਸਿਹਤ ਵਿਭਾਗ ਨੇ ਰਾਸ਼ਟਰ ਪੱਧਰ ਤੇ ਵੱਖ-ਵੱਖ ਵਿਭਾਗਾਂ ਦੇ ਸਹਿਯੋਗ ਨਾਲ ਰਾਸ਼ਟਰੀ ਪੇਟ ਦੇ ਕੀੜੇ ਮਾਰ ਦਿਵਸ ਮਨਾਇਆ। ਇਸ ਸਬੰਧੀ ਸਿਹਤ ਵਿਭਾਗ ਅਤੇ ਸਿੱਖਿਆ ਵਿਭਾਗ ਵੱਲੋਂ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਝਬੇਲਵਾਲੀ ਵਿਖੇ ਜ਼ਿਲਾ ਪੱਧਰੀ ਸਮਾਗਮ ਕੀਤਾ ਗਿਆ। ਇਸ ਸਮਾਗਮ 'ਚ ਡਾ. ਸੁਖਪਾਲ ਸਿੰਘ ਬਰਾੜ ਸਿਵਲ ਸਰਜਨ ਸ੍ਰੀ ਮੁਕਤਸਰ ਸਾਹਿਬ, ਮਲਕੀਤ ਸਿੰਘ ਜ਼ਿਲਾ ਸਿੱਖਿਆ ਅਫ਼ਸਰ ਵਿਸ਼ੇਸ਼ ਮਹਿਮਾਨ ਦੇ ਤੌਰ 'ਤੇ ਸ਼ਾਮਿਲ ਹੋਏ। ਇਸ ਸਮੇਂ ਡਾ. ਸ਼ਤੀਸ ਕੁਮਾਰ ਗੋਇਲ ਡਿਪਟੀ ਮੈਡੀਕਲ ਕਮਿਸ਼ਨਰ, ਡਾ. ਜਾਗ੍ਰਿਤੀ ਚੰਦਰ ਜ਼ਿਲਾ ਟੀਕਾਕਰਣ ਅਫ਼ਸਰ, ਡਾ. ਕਿਰਨਦੀਪ ਸੀਨੀਅਰ ਮੈਡੀਕਲ ਅਫ਼ਸਰ, ਪ੍ਰਿਸੀਪਲ ਸਰਬਜੀਤ ਕੌਰ, ਸਿਹਤ ਸਟਾਫ਼, ਅਧਿਆਪਿਕ ਅਤੇ ਵਿਦਿਆਰਥੀ ਹਾਜ਼ਰ ਸਨ। ਇਸ ਮੌਕੇ ਡਾ. ਸੁਖਪਾਲ ਸਿੰਘ ਬਰਾੜ ਨੇ ਦੱਸਿਆ ਕਿ ਅੱਜ ਦੇ ਦਿਨ ਸਾਰੇ ਸਰਕਾਰੀ ਸਕੂਲਾਂ, ਪ੍ਰਾਈਵੇਟ ਸਕੂਲਾਂ ਅਤੇ ਆਂਗਣਵਾੜੀ ਸੈਂਟਰਾਂ 'ਚ 1 ਤੋਂ 19 ਸਾਲ ਤੱਕ ਦੇ 237980 ਬੱਚਿਆਂ ਨੂੰ ਐਲਬਿੰਡਾਜੋਲ ਦੀ ਗੋਲੀ ਖਵਾਈ ਜਾ ਰਹੀ ਹੈ ਤਾਂ ਜੋ ਬੱਚਿਆਂ ਨੂੰ ਪੇਟ ਦੇ ਕੀੜੇ ਹੋਣ ਕਾਰਣ ਹੋਣ ਵਾਲੇ ਨੁਕਸਾਨਾਂ ਤੋ ਬਚਾਇਆ ਜਾ ਸਕੇ। ਇਕ ਸਾਲ ਤੋਂ ਲੈ ਕੇ 2 ਸਾਲਾਂ ਤੱਕ ਦੇ ਬੱਚੇ ਨੂੰ ਐਲਬਿੰਡਾਜੋਲ ਸੀਰਪ ਦੀ ਅੱਧੀ ਡੋਜ਼ ਅਤੇ 2 ਤੋ 19 ਸਾਲ ਤੱਕ ਕੇ ਬੱਚਿਆਂ ਨੂੰ 400 ਮਿਲੀਗ੍ਰਾਮ ਐਲਬਿੰਡਾਜੋਲ ਦੀ ਇਕ ਗੋਲੀ ਖੁਆਈ ਜਾਵੇਗੀ। 

PunjabKesari
ਉਨ੍ਹਾਂ ਦੱਸਿਆ ਕਿ ਬੱਚੇ ਦੇ ਪੇਟ 'ਚ ਕੀੜੇ ਹੋਣ ਕਾਰਨ ਬੱਚੇ 'ਚ ਅਨੀਮੀਆ, ਭੁੱਖ ਘੱਟ ਲੱਗਣਾ, ਕੁਪੋਸ਼ਣ, ਮਾਨਸਿਕ ਤੇ ਬੌਧਿਕ ਕਮਜ਼ੋਰੀ, ਥਕਾਵਟ, ਬੇਚੈਨੀ, ਪੇਟ 'ਚ ਦਰਦ ਆਦਿ ਲੱਛਣ ਹੋ ਸਕਦੇ ਹਨ। ਇਸ ਲਈ ਭਾਰਤ ਸਰਕਾਰ ਸਾਲ 'ਚ ਦੋ ਵਾਰ ਗੋਲੀਆਂ ਖੁਆਈਆਂ ਜਾਂਦੀਆਂ ਹਨ। ਉਨ੍ਹਾਂ ਕਿਹਾ ਕਿ ਜਿਹੜੇ ਬੱਚੇ ਗੋਲੀ ਖਾਣ ਤੋਂ ਵਾਂਝੇ ਰਹਿ ਜਾਣਗੇ ਉਨ੍ਹਾਂ ਬੱਚਿਆਂ ਨੂੰ 15 ਫਰਵਰੀ 2018 ਨੂੰ ਮੋਪ ਅੱਪ ਰਾਊਂਡ 'ਚ ਗੋਲੀਆਂ ਖੁਆਈਆਂ ਜਾਣਗੀਆਂ। ਸ੍ਰੀ ਮਲਕੀਤ ਸਿੰਘ ਜ਼ਿਲਾ ਸਿੱਖਿਆ ਅਫ਼ਸਰ ਸ੍ਰੀ ਮੁਕਤਸਰ ਸਾਹਿਬ ਨੇ ਸਮੂਹ ਅਧਿਆਪਿਕਾਂ ਨੂੰ ਕਿਹਾ ਕਿ ਉਹ ਖੁਦ ਪਹਿਲਾਂ ਇਹ ਐਲਬਿੰਡਾਜੋਲ ਦੀ ਗੋਲੀ ਖਾਣ ਅਤੇ ਸਾਰੇ 1 ਤੋਂ 19 ਸਾਲਾਂ ਤੱਕ ਦੇ ਬੱਚਿਆਂ ਨੂੰ ਗੋਲੀਆਂ ਆਪਣੀ ਨਿਗਰਾਨੀ ਹੇਠ ਖੁਆਉਣ। ਗੁਰਤੇਜ ਸਿੰਘ ਜ਼ਿਲਾ ਮਾਸ ਮੀਡੀਆ ਅਫ਼ਸਰ ਨੇ ਦੱਸਿਆ ਕਿ ਪੇਟ ਦੇ ਕੀੜਿਆਂ ਤੋਂ ਬਚਣ ਲਈ ਸਾਨੂੰ ਆਪਣੇ ਹੱਥ ਖਾਣਾ ਖਾਣ ਤੋਂ ਪਹਿਲਾ ਅਤੇ ਪਾਖਾਨਾ ਜਾਣ ਤੋਂ ਬਾਅਦ ਸਾਬਣ ਨਾਲ ਧੋਣੇ ਚਾਹੀਦੇ ਹਨ ਅਤੇ ਆਲੇ ਦੁਆਲੇ ਦੀ ਸਫ਼ਾਈ ਰੱਖਣੀ ਚਾਹੀਦੀ ਹੈ। ਇਸ ਸਮੇਂ ਡਾ ਵਰੁਣ, ਵਿਨੋਦ ਖੁਰਾਣਾ, ਭਗਵਾਨ ਦਾਸ, ਗੁਰਚਰਨ ਸਿੰਘ ਫਾਰਮਾਸਿਸਟ ਆਦਿ ਸਮੂਹ ਅਧਿਆਪਿਕ ਅਤੇ ਬੱਚੇ ਹਾਜ਼ਰ ਸਨ।


Related News