ਨੈਸ਼ਨਲ ਸ਼ੂਟਿੰਗ ਚੈਂਪੀਅਨ ਕਰਮ ਸਿੰਘ ਲਹਿਲ ਭਾਰਤੀ ਜਨਤਾ ਪਾਰਟੀ ’ਚ ਸ਼ਾਮਲ
Friday, Jan 21, 2022 - 09:48 AM (IST)
ਸੰਗਰੂਰ (ਦਲਜੀਤ ਸਿੰਘ ਬੇਦੀ) - ਨੈਸ਼ਨਲ ਚੈਂਪੀਅਨ ਸ਼ੂਟਰ ਅਤੇ ਐੱਨ.ਐੱਸ.ਯੂ.ਆਈ. ਦੇ ਜਨਰਲ ਸਕੱਤਰ ਅਤੇ ਪੰਜਾਬ ਕਾਂਗਰਸ ਡਿਵੈਲਪਮੈਂਟ ਬੋਰਡ ਦੇ ਮੈਂਬਰ ਰਹਿ ਚੁੱਕੇ ਨੌਜਵਾਨ ਆਗੂ ਕਰਮ ਸਿੰਘ ਲਹਿਲ ਅੱਜ ਭਾਰਤੀ ਜਨਤਾ ਪਾਰਟੀ ’ਚ ਸ਼ਾਮਲ ਹੋ ਗਏ ਹਨ। ਉਨ੍ਹਾਂ ਨੇ ਭਾਜਪਾ ਦੀਆਂ ਨੀਤੀਆਂ ਨੂੰ ਪਸੰਦ ਕਰਦਿਆਂ ਪਾਰਟੀ ਦੇ ਦਿੱਗਜ਼ ਆਗੂਆਂ ਦੀ ਅਗਵਾਈ ਵਿੱਚ ਭਾਰਤੀ ਜਨਤਾ ਪਾਰਟੀ ਜੁਆਇਨ ਕਰ ਲਈ। ਬੀਜੇਪੀ ਦੇ ਸੀਨੀਅਰ ਆਗੂ ਅਤੇ ਜੂਨੀਅਨ ਮਨਿਸਟਰ ਗਜੇਂਦਰ ਸਿੰਘ ਸ਼ੇਖਾਵਤ ਅਤੇ ਪਰਮਦੀਪ ਗਿੱਲ ਨੇ ਕਰਮ ਲਹਿਲ ਦਾ ਪਾਰਟੀ ਵਿੱਚ ਸਵਾਗਤ ਕਰਦਿਆਂ ਕਿਹਾ ਕਿ ਦੇਸ਼ ਦੀ ਨੌਜਵਾਨ ਸ਼ਕਤੀ ਅੱਜ ਬੀਜੇਪੀ ਦੀਆਂ ਨੀਤੀਆਂ ਵਿਚ ਵਿਸ਼ਵਾਸ ਪ੍ਰਗਟਾ ਰਹੀ ਹੈ। ਬਹੁਗਿਣਤੀ ’ਚ ਨੌਜਵਾਨ ਭਾਰਤੀ ਜਨਤਾ ਪਾਰਟੀ ਨਾਲ ਜੁੜ ਰਹੇ ਹਨ।
ਪੜ੍ਹੋ ਇਹ ਵੀ ਖ਼ਬਰ - ਨਵਜੋਤ ਸਿੱਧੂ ਨੂੰ ਟੱਕਰ ਦੇਣ ਲਈ ਤਿਆਰ ਇਹ 'ਆਪ' ਆਗੂ, ਦਿੱਤੀ ਵੱਡੀ ਚੁਣੌਤੀ (ਵੀਡੀਓ)
ਜ਼ਿਕਰਯੋਗ ਹੈ ਕਿ ਕਰਮ ਸਿੰਘ ਲਹਿਲ ਅਤੇ ਉਨ੍ਹਾਂ ਦਾ ਪਰਿਵਾਰ ਪਿਛਲੇ ਲੰਮੇ ਸਮੇਂ ਤੋਂ ਸੰਗਰੂਰ ਵਿੱਚ ਰਹਿ ਕੇ ਰਾਜਨੀਤੀ ਅਤੇ ਸਮਾਜ ਸੇਵਾ ਵਿੱਚ ਵਡਮੁੱਲੀਆਂ ਸੇਵਾਵਾਂ ਨਿਭਾ ਰਿਹਾ ਹੈ। ਨੌਜਵਾਨ ਆਗੂ ਕਰਮ ਲਹਿਲ ਨੇ ਕਿਹਾ ਕਿ ਭਾਵੇਂ ਉਨ੍ਹਾਂ ਲੰਮਾ ਸਮਾਂ ਕਾਂਗਰਸ ਪਾਰਟੀ ਲਈ ਕੰਮ ਕੀਤਾ ਪਰ ਅਜੋਕੇ ਸਮੇਂ ਵਿਚ ਭਾਰਤੀ ਜਨਤਾ ਪਾਰਟੀ ਦੀਆਂ ਲੋਕ ਹਿਤੈਸ਼ੀ ਨੀਤੀਆਂ ਨੂੰ ਵੇਖਦਿਆਂ ਉਨ੍ਹਾਂ ਫ਼ੈਸਲਾ ਲਿਆ ਕਿ ਭਾਰਤੀ ਜਨਤਾ ਪਾਰਟੀ ਨੂੰ ਜੁਆਇਨ ਕੀਤਾ ਜਾਵੇ।
ਪੜ੍ਹੋ ਇਹ ਵੀ ਖ਼ਬਰ - ਬਠਿੰਡਾ ਗੈਂਗਵਾਰ ’ਚ ਗੈਂਗਸਟਰਾਂ ਨੇ ਕੀਤਾ ਵੱਡਾ ਖ਼ੁਲਾਸਾ: ਤਿੰਨ ਸ਼ਾਰਪ ਸ਼ੂਟਰਾਂ ਨੇ ਦਿੱਤਾ ਵਾਰਦਾਤ ਨੂੰ ਅੰਜ਼ਾਮ
ਉਨ੍ਹਾਂ ਕਿਹਾ ਕਿ ਪਾਰਟੀ ਵਲੋਂ ਜੋ ਵਿਸ਼ਵਾਸ਼ ਉਨ੍ਹਾਂ ਵਿੱਚ ਪ੍ਰਗਟਾਇਆ ਗਿਆ ਹੈ, ਉਸ ਪ੍ਰਤੀ ਉਹ ਈਮਾਨਦਾਰੀ ਅਤੇ ਤਨਦੇਹੀ ਨਾਲ ਕੰਮ ਕਰਨਗੇ। ਉਨ੍ਹਾਂ ਦਾਅਵਾ ਕੀਤਾ ਕਿ ਜਿਸ ਤਰ੍ਹਾਂ ਦੇਸ਼ ਦੇ ਬਹੁਗਿਣਤੀ ਲੋਕ ਅੱਜ ਭਾਰਤੀ ਜਨਤਾ ਪਾਰਟੀ ਦੀਆਂ ਨੀਤੀਆਂ ਵਿਚ ਵਿਸ਼ਵਾਸ ਬਣਾ ਰਹੇ ਹਨ, ਉਸ ਤੋਂ ਸਾਫ਼ ਜ਼ਾਹਿਰ ਹੈ ਕਿ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਵਿੱਚ ਸਭ ਸੂਬਿਆਂ ਵਿਚ ਭਾਰਤੀ ਜਨਤਾ ਪਾਰਟੀ ਆਪਣੀ ਸਰਕਾਰ ਬਣਾਵੇਗੀ।
ਪੜ੍ਹੋ ਇਹ ਵੀ ਖ਼ਬਰ - ਸਾਵਧਾਨ! ਬਿਨਾਂ ਮਾਸਕ ਤੋਂ ਸੜਕਾਂ ’ਤੇ ਘੁੰਮਣ ਵਾਲੇ ਲੋਕਾਂ ’ਤੇ ਕੱਸਿਆ ਜਾਵੇਗਾ ਹੁਣ ਸ਼ਿਕੰਜਾ