ਕਾਂਗਰਸ ਨੇ ਗੌਤਮ ਸੇਠ ਨੂੰ ਸੌਂਪੀ ਵੱਡੀ ਜ਼ਿੰਮੇਵਾਰੀ

Wednesday, Oct 16, 2019 - 06:15 PM (IST)

ਕਾਂਗਰਸ ਨੇ ਗੌਤਮ ਸੇਠ ਨੂੰ ਸੌਂਪੀ ਵੱਡੀ ਜ਼ਿੰਮੇਵਾਰੀ

ਜਲੰਧਰ— ਇੰਡੀਅਨ ਨੈਸ਼ਨਲ ਕਾਂਗਰਸ ਵੱਲੋਂ ਰਾਸ਼ਟਰੀ ਯੂਥ ਕਾਂਗਰਸ ਦੇ ਨੇਤਾ ਗੋਤਮ ਸੇਠ ਨੂੰ ਵੱਡੀ ਜ਼ਿੰਮੇਵਾਰੀ ਸੌਂਪੀ ਗਈ ਹੈ। ਉਨ੍ਹਾਂ ਨੂੰ ਇੰਡੀਅਨ ਯੂਥ ਕਾਂਗਰਸ ਦਾ ਕੌਮੀ ਬੁਲਾਰਾ ਨਿਯੁਕਤ ਕੀਤਾ ਗਿਆ ਹੈ। ਇੰਡੀਅਨ ਯੂਥ ਕਾਂਗਰਸ ਦੇ ਪ੍ਰਧਾਨ ਸ਼੍ਰੀ ਨਿਵਾਸ ਬੀ. ਵੀ. ਨੇ ਪੱਤਰ ਲਿਖ ਕੇ ਇੰਡੀਅਨ ਯੂਥ ਕਾਂਗਰਸ ਦੇ ਨਵੇਂ ਨਿਯੁਕਤ ਬੁਲਾਰੇ ਗੌਤਮ ਸੇਠ ਦੀ ਹੌਸਲਾ ਅਫਜਾਈ ਕੀਤੀ ਹੈ। ਇਸ ਮੌਕੇ ਗੋਤਮ ਸੇਠ ਨੇ ਕਿਹਾ ਕਿ ਜੋ ਜ਼ਿੰਮੇਵਾਰੀ ਉਨ੍ਹਾਂ ਨੂੰ ਦਿੱਤੀ ਗਈ ਹੈ, ਉਹ ਪੂਰੀ ਈਮਾਨਦਾਰੀ ਨਾਲ ਨਿਭਾਉਣਗੇ ਅਤੇ ਸੋਨੀਆ ਗਾਂਧੀ ਦੀ ਯੋਗ ਅਗਵਾਈ 'ਚ ਕਾਂਗਰਸ ਪਾਰਟੀ ਨੂੰ ਹੋਰ ਮਜ਼ਬੂਤ ਕਰਦੇ ਹੋਏ ਬੁਲੰਦੀਆਂ ਤੱਕ ਪਹੁੰਚਾਉਣ ਦਾ ਕੰਮ ਕਰਨਗੇ।


author

shivani attri

Content Editor

Related News