ਕੁਦਰਤ ਦਾ ਕਹਿਰ ਜਾਰੀ: 323 ਪਿੰਡ ਪ੍ਰਭਾਵਿਤ, ਸੈਂਕੜੇ ਪਸ਼ੂ ਰੁੜੇ (Video)

Tuesday, Sep 02, 2025 - 09:11 PM (IST)

ਕੁਦਰਤ ਦਾ ਕਹਿਰ ਜਾਰੀ: 323 ਪਿੰਡ ਪ੍ਰਭਾਵਿਤ, ਸੈਂਕੜੇ ਪਸ਼ੂ ਰੁੜੇ (Video)

ਪੰਜਾਬ ਡੈਸਕ - ਗੁਰਦਾਸਪੁਰ ਦੇ ਸਰਹੱਦੀ ਪਿੰਡਾਂ ਤੋਂ ਇੱਕ ਪਰੇਸ਼ਾਨ ਕਰਨ ਵਾਲੀ ਵੀਡੀਓ ਸਾਹਮਣੇ ਆਈ ਹੈ। ਜਿਥੇ ਹੜ੍ਹ ਦਾ ਪਾਣੀ ਵਧਣ ਕਾਰਨ ਪਰਿਵਾਰ ਆਪਣੇ ਪਸ਼ੂਆਂ ਅਤੇ ਘਰਾਂ ਨੂੰ ਬਚਾਉਣ ਲਈ ਸੰਘਰਸ਼ ਕਰ ਰਹੇ ਹਨ। ਕਿਸਾਨਾਂ ਦਾ ਕਹਿਣਾ ਹੈ ਕਿ ਹੋਰ ਨੁਕਸਾਨ ਹੋਣ ਤੋਂ ਪਹਿਲਾਂ ਤੁਰੰਤ ਮਦਦ ਦੀ ਕੀਤੀ ਜਾਵੇ। ਇਸ ਵਾਇਰਲ ਵੀਡੀਓ ਵਿੱਚ ਦੇਖਿਆ ਜਾ ਸਕਦਾ ਹੈ ਕਿ ਲੋਕ ਆਪਣੇ ਪਸ਼ੂਆਂ ਨੂੰ ਪਾਣੀ ਵਿਚ ਰੁੜਨ ਤੋਂ ਬਚਾਉਣ ਲਈ ਸੰਘਰਸ਼ ਕਰ ਰਹੇ ਹਨ।

ਬੀਤੇ ਦਿਨੀਂ ਰਾਵੀ ਦਰਿਆ ਦੇ ਪਾਣੀ ਕਾਰਨ ਜ਼ਿਲ੍ਹਾ ਗੁਰਦਾਸਪੁਰ ਦੇ 323 ਪਿੰਡ ਪ੍ਰਭਾਵਿਤ ਹੋਏ ਹਨ ਅਤੇ ਇਨ੍ਹਾਂ ਪਿੰਡਾਂ ਦੀ 26000 ਤੋਂ ਵੱਧ ਅਬਾਦੀ ਨੂੰ ਹੜ੍ਹਾਂ ਦੀ ਮਾਰ ਝੱਲਣੀ ਪਈ ਹੈ। ਪੰਜਾਬ ਸਰਕਾਰ ਦੀਆਂ ਹਦਾਇਤਾਂ ਤਹਿਤ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਪਹਿਲੇ ਦਿਨ ਤੋਂ ਹੀ ਹੜ੍ਹ ਪ੍ਰਭਾਵਿਤ ਇਲਾਕਿਆਂ ਵਿੱਚ ਰਾਹਤ ਤੇ ਬਚਾਅ ਕਾਰਜ ਦਿਨ-ਰਾਤ ਜਾਰੀ ਹਨ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਗੁਰਦਾਸਪੁਰ ਦਲਵਿੰਦਰਜੀਤ ਸਿੰਘ ਨੇ ਦੱਸਿਆ ਕਿ ਜ਼ਿਲ੍ਹਾ ਪ੍ਰਸ਼ਾਸਨ ਦੀਆਂ ਟੀਮਾਂ ਵੱਲੋਂ ਬੀਤੀ ਸ਼ਾਮ ਤੱਕ 5400 ਤੋਂ ਵੱਧ ਵਿਅਕਤੀਆਂ ਨੂੰ ਹੜ੍ਹ ਪ੍ਰਭਾਵਿਤ ਖੇਤਰਾਂ 'ਚੋਂ ਸੁਰੱਖਿਅਤ ਬਾਹਰ ਕੱਢਿਆ ਜਾ ਚੁੱਕਾ ਹੈ। ਉਨ੍ਹਾਂ ਦੱਸਿਆ ਕਿ ਹੜ੍ਹ ਪ੍ਰਭਾਵਿਤ ਲੋਕਾਂ ਲਈ ਜ਼ਿਲ੍ਹੇ ਅੰਦਰ 23 ਰਾਹਤ ਕੈਂਪ ਸਥਾਪਿਤ ਕੀਤੇ ਗਏ ਹਨ ਜਿਨ੍ਹਾਂ ਵਿੱਚੋਂ 13 ਐਕਟਿਵ ਹਨ। ਇਨ੍ਹਾਂ ਕੈਂਪਾਂ ਵਿੱਚ ਖਾਣੇ ਤੋਂ ਇਲਾਵਾ ਸੌਂਣ ਲਈ ਗੱਦੇ, ਸੁੱਕਾ ਰਾਸ਼ਨ, ਬਿਸਕੁਟ ਅਤੇ ਛੋਟੇ ਬੱਚਿਆਂ ਦੇ ਲਈ ਦੁੱਧ ਤੋਂ ਇਲਾਵਾ ਮੁੱਢਲੀ ਸਹਾਇਤਾ ਮੁਹੱਈਆ ਦਿੱਤੀ ਜਾ ਰਹੀ ਹੈ। ਉਨ੍ਹਾਂ ਦੱਸਿਆ ਕਿ ਹੜ੍ਹ ਪ੍ਰਭਾਵਿਤ ਪਿੰਡਾਂ ਦੇ ਲੋਕਾਂ ਦੀ ਸਹਾਇਤਾ ਲਈ ਐਂਬੂਲੈਂਸ ਵੀ ਤੈਨਾਤ ਕੀਤੀਆਂ ਗਈਆਂ ਹਨ। ਉਨ੍ਹਾਂ ਦੱਸਿਆ ਕਿ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਵੱਖ-ਵੱਖ ਹੜ੍ਹ ਪ੍ਰਭਾਵਿਤ ਪਿੰਡਾਂ ਦੇ ਲੋਕਾਂ ਲਈ ਕੱਲ੍ਹ ਤੱਕ 52 ਮੈਡੀਕਲ ਕੈਂਪ ਲਗਾਏ ਗਏ ਹਨ।
 

 
 
 
 
 
 
 
 
 
 
 
 
 
 
 
 

A post shared by ikswaal (@_ikswaal)


author

Inder Prajapati

Content Editor

Related News