ਨੌਦੀਪ ਕੌਰ ਮਾਮਲੇ ਵਿਚ ਪੰਜਾਬ ਮਹਿਲਾ ਕਮਿਸ਼ਨ ਦਾ ਵੱਡਾ ਫ਼ੈਸਲਾ
Friday, Feb 12, 2021 - 06:40 PM (IST)
ਚੰਡੀਗੜ੍ਹ : ਕਰਨਾਲ ਜੇਲ੍ਹ ਵਿਚ ਬੰਦ ਨੌਦੀਪ ਕੌਰ ਨਾਲ ਪੰਜਾਬ ਰਾਜ ਮਹਿਲਾ ਕਮਿਸ਼ਨ ਦੀ ਚੈਅਰਪਰਸਨ ਮਨੀਸ਼ਾ ਗੁਲਾਟੀ 15 ਫ਼ਰਵਰੀ ਨੂੰ ਦੁਪਹਿਰ 12 ਵਜੇ ਮੁਲਾਕਾਤ ਕਰਨਗੇ। ਇਸ ਸਬੰਧੀ ਜਾਣਕਾਰੀ ਦਿੰਦਿਆਂ ਕਮਿਸ਼ਨ ਦੇ ਬੁਲਾਰੇ ਨੇ ਦੱਸਿਆ ਕਿ ਪੰਜਾਬ ਰਾਜ ਮਹਿਲਾ ਕਮਿਸ਼ਨ ਦੀ ਚੇਅਰਪਰਸਨ ਵੱਲੋਂ ਇਹ ਮਾਮਲਾ ਆਪਣੀ ਹਰਿਆਣਾ ਰਾਜ ਦੀ ਹਮਰੁਤਬਾ ਕੋਲ ਚੁੱਕਿਆ ਸੀ ਅਤੇ ਉਨ੍ਹਾਂ ਨੂੰ ਇਸ ਮਾਮਲੇ ਵਿਚ ਦਖ਼ਲ ਦੇਣ ਦੀ ਅਪੀਲ ਕੀਤੀ ਸੀ।
ਇਹ ਵੀ ਪੜ੍ਹੋ : ਪੰਜਾਬ ਪੁਲਸ ਦਾ ਮੁਲਾਜ਼ਮ ਗਿ੍ਰਫ਼ਤਾਰ, ਏ. ਐੱਸ. ਆਈ. ਫਰਾਰ, ਜਾਣੋ ਕੀ ਹੈ ਪੂਰਾ ਮਾਮਲਾ
ਇਸ ’ਤੇ ਤੁਰੰਤ ਕਾਰਵਾਈ ਕਰਦਿਆਂ ਹਰਿਆਣਾ ਰਾਜ ਮਹਿਲਾ ਕਮਿਸ਼ਨ ਵੱਲੋਂ ਹਰਿਆਣਾ ਦੇ ਜੇਲ੍ਹ ਵਿਭਾਗ ਦੇ ਡਾਇਰੈਕਟਰ ਜਨਰਲ ਕੇ. ਸੇਲਵਾਰਾਜ ਨੂੰ ਪੱਤਰ ਲਿਖ ਕੇ ਹਦਾਇਤ ਕੀਤੀ ਗਈ ਕਿ ਹਰਿਆਣਾ ਰਾਜ ਮਹਿਲਾ ਕਮਿਸ਼ਨ ਐਕਟ ਦੀ ਧਾਰਾ 3 (10), (1) (ਐਫ) (ਕੇ) ਅਨੁਸਾਰ ਪੰਜਾਬ ਰਾਜ ਦੇ ਮੁਕਤਸਰ ਜ਼ਿਲ੍ਹੇ ਦੇ ਪਿੰਡ ਗਿਆਦੜ ਦੀ ਵਸਨੀਕ ਨੌਦੀਪ ਕੌਰ ਨੂੰ ਕਾਨੂੰਨੀ ਸਹਾਇਤਾ ਦਿਵਾਉਣੀ ਯਕੀਨੀ ਬਣਾਉਣ ਦੇ ਨਾਲ ਹਵਾਲਾਤੀ ਦੀ ਸੁਰੱਖਿਆ ਨੂੰ ਵੀ ਯਕੀਨੀ ਬਣਾਇਆ ਜਾਵੇ।
ਇਹ ਵੀ ਪੜ੍ਹੋ : ਦੀਪ ਸਿੱਧੂ ਦੀ ਗ੍ਰਿਫ਼ਤਾਰੀ ''ਤੇ ਢੀਂਡਸਾ ਦਾ ਵੱਡਾ ਬਿਆਨ, ਕੇਂਦਰ ਸਰਕਾਰ ਨੂੰ ਕੀਤੀ ਇਹ ਅਪੀਲ
ਬੁਲਾਰੇ ਨੇ ਦੱਸਿਆ ਕਿ ਇਸ ਤੋਂ ਇਲਾਵਾ ਹਰਿਆਣਾ ਮਹਿਲਾ ਕਮਿਸ਼ਨ ਦੀ ਚੇਅਰਪਰਸਨ ਵੱਲੋਂ ਪੰਜਾਬ ਰਾਜ ਮਹਿਲਾ ਕਮਿਸ਼ਨ ਦੀ ਚੇਅਰਪਰਸਨ ਨੌਦੀਪ ਕੌਰ ਨਾਲ ਹੋਣ ਵਾਲੀ ਮੁਲਾਕਾਤ ਲਈ ਡਾਇਰੈਕਟਰ ਜਨਰਲ ਜੇਲ੍ਹ ਨੂੰ ਸਾਰੇ ਲੋੜੀਂਦੇ ਪ੍ਰਬੰਧ ਕਰਨ ਦੀ ਹਦਾਇਤ ਕਰਦਿਆਂ ਐਕਸ਼ਨ ਟੇਕਨ ਰਿਪੋਰਟ ਪੇਸ਼ ਕਰਨ ਲਈ ਵੀ ਕਿਹਾ ਗਿਆ ਹੈ।
ਇਹ ਵੀ ਪੜ੍ਹੋ : ਪਹਿਲਾਂ ਪੁੱਤ ਨੇ ਕੀਤੀ ਖ਼ੁਦਕੁਸ਼ੀ, ਹੁਣ ਪਿਓ ਨੇ ਮਾਂ ਨੂੰ ਗੋਲ਼ੀ ਮਾਰ ਕੇ ਖੁਦ ਨੂੰ ਉਤਾਰਿਆ ਮੌਤ ਦੇ ਘਾਟ
ਨੋਟ - ਕਿਸਾਨ ਅੰਦੋਲਨ ਦੀ ਹਰ ਅਪਡੇਟ ਸਭ ਤੋਂ ਪਹਿਲਾਂ ਤੁਸੀਂ 'ਜਗ ਬਾਣੀ' ਦੀ ਐੱਪ, ਯੂ-ਟਿਊਬ, ਅਤੇ ਫੇਸਬੁੱਕ ਪੇਜ਼ 'ਤੇ ਦੇਖ ਸਕਦੇ ਹੋ।