ਸ਼ਰਾਰਤੀ ਅਨਸਰਾਂ ਵਲੋਂ ਵੱਖ-ਵੱਖ ਧਰਮਾਂ ਦੀਆਂ ਤਸਵੀਰਾਂ ਦੀ ਬੇਅਦਬੀ ਕਰ ਕੇ ਸੜਕ ਕਿਨਾਰੇ ਸੁੱਟੀਆਂ

Friday, Jun 25, 2021 - 10:50 AM (IST)

ਬਟਾਲਾ/ਕਾਦੀਆਂ (ਬੇਰੀ, ਜ਼ੀਸ਼ਾਨ) - ਅੱਜ ਕੁਝ ਸ਼ਰਾਰਤੀ ਅਨਸਰਾਂ ਵੱਲੋਂ ਵੱਖ-ਵੱਖ ਧਰਮਾਂ ਦੇ ਗੁਰੂਆਂ ਦੀਆਂ ਤਸਵੀਰਾਂ ਨੂੰ ਗੰਦੇ ਨਾਲੇ ਦੇ ਨਜ਼ਦੀਕ ਸੁੱਟਣ ਕਰ ਕੇ ਸ਼ਹਿਰ ’ਚ ਅਰਾਜਕਤਾ ਫੈਲਾਉਣ ਦਾ ਯਤਨ ਕੀਤਾ ਗਿਆ। ਜਾਣਕਾਰੀ ਮਿਲਦੇ ਹੀ ਥਾਣਾ ਮੁਖੀ ਬਲਕਾਰ ਸਿੰਘ ਦੀ ਅਗਵਾਈ ’ਚ ਇਕ ਪੁਲਸ ਪਾਰਟੀ ਮੌਕੇ ’ਤੇ ਪਹੁੰਚੀ ਅਤੇ ਸਾਰੀਆਂ ਤਸਵੀਰਾਂ ਨੂੰ ਆਪਣੇ ਕਬਜ਼ੇ ’ਚ ਲੈ ਕੇ ਉਸਨੂੰ ਜਲ ਪ੍ਰਵਾਹ ਕਰਨ ਲਈ ਆਪਣੇ ਖੋਲ੍ਹ ਰੱਖ ਲਿਆ। ਦੂਜੇ ਪਾਸੇ ਵੱਖ-ਵੱਖ ਧਾਰਮਿਕ ਜਥੇਬੰਦੀਆਂ ਦੇ ਆਗੂਆਂ ਵੱਲੋਂ ਇਸ ਘਟਨਾ ਦੀ ਸਖ਼ਤ ਨਿੰਦਾ ਕੀਤੀ ਗਈ।

ਪੜ੍ਹੋ ਇਹ ਵੀ ਖ਼ਬਰ - ਹੋਟਲ ਦੇ ਕਮਰੇ ’ਚੋਂ ਮਿਲੀ ਵਿਅਕਤੀ ਦੀ ਲਾਸ਼, ਪਰਿਵਾਰ ਨੇ ਦੱਸਿਆ ਖ਼ੁਦਕੁਸ਼ੀ ਦੀ ਅਸਲ ਸੱਚ

ਇਸ ਮੌਕੇ ਪ੍ਰਸਿੱਧ ਰਾਗੀ ਭਾਈ ਜਗਜੀਤ ਸਿੰਘ ਨੇ ਕਿਹਾ ਕਿ ਇਨ੍ਹਾਂ ਤਸਵੀਰਾਂ ’ਚ ਹਿੰਦੂ ਧਰਮ ਦੇ ਹਨੂੰਮਾਨ ਚਾਲੀਸਾ, ਸਿੱਖ ਧਰਮ ਦੇ ਗੁਟਕਾ ਸਾਹਿਬ ਅਤੇ ਮੁਸਲਮਾਨ ਭਾਈਚਾਰੇ ਨਾਲ ਸਬੰਧਤ ਤਸਵੀਰਾਂ ਵੀ ਸ਼ਾਮਲ ਸਨ। ਉਨ੍ਹਾਂ ਕਿਹਾ ਕਿ ਇਹ ਘਟਨਾ ਬਹੁਤ ਹੀ ਸ਼ਰਮਨਾਕ ਹੈ। ਉਨ੍ਹਾਂ ਮੰਗ ਕੀਤੀ ਕਿ ਅਜਿਹੀ ਘਟਨਾ ਨੂੰ ਅੰਜਾਮ ਦੇਣ ਵਾਲੇ ਸ਼ਰਾਰਤੀ ਅਨਸਰਾਂ ਵਿਰੁੱਧ ਸਖ਼ਤ ਕਾਰਵਾਈ ਹੋਣੀ ਚਾਹੀਦੀ ਹੈ।

ਪੜ੍ਹੋ ਇਹ ਵੀ ਖ਼ਬਰ - ਵੱਡੀ ਖ਼ਬਰ : ਪਾਕਿ ਬੈਠੇ ਗੈਂਗਸਟਰ ਰਿੰਦਾ ਦੇ ਸੰਪਰਕ ’ਚ ਸੀ ‘ਜੈਪਾਲ ਭੁੱਲਰ’, ਬਣਾਈ ਸੀ ਇਹ ਪਲਾਨਿੰਗ

PunjabKesari

ਦੂਜੇ ਪਾਸੇ ਧਰਮ ਪ੍ਰਚਾਰ ਕਮੇਟੀ ਦੇ ਪ੍ਰਚਾਰਕ ਬਖਸ਼ੀਸ਼ ਸਿੰਘ ਨੇ ਕਿਹਾ ਕਿ ਉਨ੍ਹਾਂ ਨੂੰ ਐੱਸ. ਜੀ. ਪੀ. ਸੀ. ਮੈਂਬਰ ਗੁਰਿੰਦਰਪਾਲ ਸਿੰਘ ਗੋਰਾ ਤੋਂ ਨਿਰਦੇਸ਼ ਮਿਲੇ ਸਨ ਕਿ ਡੱਲਾ ਮੋੜ ਦੇ ਨਜ਼ਦੀਕ ਸ਼ਰਾਰਤੀ ਅਨਸਰਾਂ ਵੱਲੋਂ ਗੁਟਕਾ ਸਾਹਿਬ ਛੋਟੇ ਰੂਪ ਵਿਚ ਅਤੇ ਹੋਰ ਧਰਮਾਂ ਦੀਆਂ ਤਸਵੀਰਾਂ ਸੁੱਟੀਆਂ ਗਈਆਂ ਸਨ। ਉਨ੍ਹਾਂ ਪੁਲਸ ਅਧਿਕਾਰੀਆਂ ਤੋਂ ਮੰਗ ਕਰਦੇ ਹੋਏ ਕਿਹਾ ਕਿ ਪੁਲਸ ਜਲਦ ਤੋਂ ਜਲਦ ਇਸ ਸ਼ਰਮਨਾਕ ਘਟਨਾ ਦੀ ਜਾਂਚ ਕਰਵਾ ਕੇ ਸ਼ਰਾਰਤੀ ਅਨਸਰਾਂ ਨੂੰ ਫੜ੍ਹੇ।

ਪੜ੍ਹੋ ਇਹ ਵੀ ਖ਼ਬਰ - ਹੈਰਾਨੀਜਨਕ : ਕੈਨੇਡਾ ਦਾ ਗਿੰਦੀ ਸੋਸ਼ਲ ਮੀਡੀਆ ਰਾਹੀਂ ਨੌਜਵਾਨਾਂ ਨੂੰ ਝਾਂਸੇ ’ਚ ਲੈ ਜੈਪਾਲ ਲਈ ਕਰਦਾ ਸੀ ਤਿਆਰ

ਓਧਰ ਥਾਣਾ ਮੁੱਖ ਬਲਕਾਰ ਸਿੰਘ ਨੇ ਦੱਸਿਆ ਕਿ ਉਕਤ ਤਸਵੀਰਾਂ ’ਚ 10 ਤੋਂ 15 ਸਾਲ ਪੁਰਾਣੀਆਂ ਸਨ, ਜਿਸ ਬਾਰੇ ਜਾਂਚ ਕੀਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਉੱਚ ਅਧਿਕਾਰੀਆਂ ਨਾਲ ਗੱਲਬਾਤ ਕਰਨ ਦੇ ਬਾਅਦ ਬਣਦੀ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ।

ਪੜ੍ਹੋ ਇਹ ਵੀ ਖ਼ਬਰ - ਘਰੋਂ ਭੱਜ ਕੇ ਵਿਆਹ ਕਰਾਉਣ ਵਾਲੇ ਪ੍ਰੇਮੀ ਜੋੜੇ ਦਾ ਦਰਦਨਾਕ ਅੰਤ, ਕੁੜੀ ਦੇ ਭਰਾ ਨੇ ਦੋਵਾਂ ਨੂੰ ਗੋਲ਼ੀਆਂ ਨਾਲ ਭੁੰਨਿਆ 
 


rajwinder kaur

Content Editor

Related News