ਨਵੀਨ ਸਕੂਲ ਦਾ ਸਲਾਨਾ ਸਮਾਗਮ ਸੰਪਨ

Friday, Feb 09, 2018 - 04:28 PM (IST)

ਨਵੀਨ ਸਕੂਲ ਦਾ ਸਲਾਨਾ ਸਮਾਗਮ ਸੰਪਨ

ਬੁਢਲਾਡਾ (ਬਾਂਸਲ) : ਸਥਾਨਕ ਸ਼ਹਿਰ ਦੇ ਨਵੀਨ ਐੱਮ.ਐੱਸ.ਡੀ.ਪਬਲਿਕ ਸਕੂਲ ਦੇ ਵਿਹੜੇ 'ਚ ਸਲਾਨਾ ਸਮਾਰੋਹ ਦਾ ਆਯੋਜਨ ਕੀਤਾ ਗਿਆ। ਇਸ ਮੌਕੇ ਸਕੂਲੀ ਵਿਦਿਆਰਥੀਆਂ ਵੱਲੋਂ ਜਿੱਥੇ ਰੰਗਾਰੰਗ ਪ੍ਰੋਗਰਾਮ ਪੇਸ਼ ਕੀਤਾ ਗਿਆ, ਉੱਥੇ ਸਮਾਜਿਕ ਕੁਰੀਤਿਆਂ ਦੇ ਖਿਲਾਫ ਨਾਟਕ, ਕੋਰੀਓਗ੍ਰਾਫੀ ਅਤੇ ਦੇਸ਼ ਭਗਤੀ ਦੇ ਗੀਤ ਗਾਏ ਗਏ। ਇਸ ਮੌਕੇ ਸਕੂਲ ਦੀ ਸੀਨੀਅਰ ਵਿੰਗ ਦੀ ਮੈਡਮ ਰਮਾ ਨੇ ਸਕੂਲ ਦੀ ਸਲਾਨਾ ਰਿਪੋਰਟ ਪੇਸ਼ ਕੀਤੀ। ਉਨ੍ਹਾਂ ਆਖਿਆ ਕਿ ਸਿੱਖਿਆ ਦੇ ਖੇਤਰ ਦੇ ਨਾਲ-ਨਾਲ ਵਿਦਿਆਰਥੀਆਂ ਨੇ ਬੌਧਿਕ ਵਿਕਾਸ ਅਤੇ ਖੇਡ ਮੁਕਾਬਲਿਆਂ 'ਚ ਹਿੱਸਾ ਲੈ ਕੇ ਸਕੂਲ ਦਾ ਨਾਮ ਰੋਸ਼ਨ ਕੀਤਾ, ਉੱਥੇ ਤਾਇਕਵਾਡੋਂ ਦੇ ਸੂਬਾ ਪੱਧਰੀ ਖੇਡ ਮੇਲਿਆਂ 'ਚ ਗੋਲਡ ਮੈਡਲ ਪ੍ਰਾਪਤ ਕਰਕੇ ਨੈਸ਼ਨਲ ਦੀ ਟੀਮ ਲਈ ਚੁਣੇ ਗਏ। ਇਸ ਮੌਕੇ ਸਕੂਲ ਦੀ ਪ੍ਰਿੰਸੀਪਲ ਪ੍ਰੋਮਿਲਾ ਬਾਲਾ ਨੇ ਕਿਹਾ ਕਿ ਸਕੂਲ ਪ੍ਰਬੰਧਕ ਕਮੇਟੀ ਵੱਲੋਂ ਸਿੱਖਿਆ ਦੇ ਪ੍ਰਸਾਰ ਲਈ ਖਾਸ ਕਰਕੇ ਮੱਧ ਵਰਗੀ ਪਰਿਵਾਰਾਂ ਦੇ ਵਿਦਿਆਰਥੀਆਂ ਲਈ ਬਸਤਿਆਂ ਦੇ ਬੋਝ ਤੋਂ ਮੁਕਤ ਕਰਕੇ ਚੰਗੇ ਨਤੀਜੇ ਦਿੱਤੇ ਹਨ। ਇਸ ਮੌਕੇ ਹੋਣਹਾਰ ਵਿਦਿਆਰਥੀਆਂ ਨੂੰ ਸਨਮਾਨਿਤ ਵੀ ਕੀਤਾ ਗਿਆ।


Related News