ਪੰਜਾਬ 'ਚ ਮੁੜ ਉੱਠੀ ਅਫੀਮ ਦੀ ਖੇਤੀ ਦੀ ਮੰਗ, ਨਵਜੋਤ ਕੌਰ ਸਿੱਧੂ ਨੇ ਕੀਤਾ ਵੱਡਾ ਦਾਅਵਾ
Saturday, Mar 11, 2023 - 03:53 PM (IST)
ਅੰਮ੍ਰਿਤਸਰ- ਪੰਜਾਬ ਕਾਂਗਰਸ ਕਮੇਟੀ ਦੇ ਸਾਬਕਾ ਪ੍ਰਧਾਨ ਨਵਜੋਤ ਸਿੰਘ ਸਿੱਧੂ ਦੀ ਪਤਨੀ ਡਾਕਟਰ ਨਵਜੋਤ ਕੌਰ ਸਿੱਧੂ ਨੇ ਪੰਜਾਬ ਵਿੱਚ ਅਫ਼ੀਮ ਦੀ ਖੇਤੀ ਦੀ ਮੰਗ ਕੀਤੀ ਹੈ। ਨਵਜੋਤ ਕੌਰ ਸਿੱਧੂ ਪਹਿਲਾਂ ਵੀ ਅਫੀਮ ਦੀ ਖੇਤੀ ਨੂੰ ਲੈ ਕੇ ਆਪਣੇ ਵਿਚਾਰ ਰੱਖ ਚੁੱਕੇ ਹਨ ਅਤੇ ਇਹ ਦੂਜੀ ਵਾਰ ਹੈ ਜਦੋਂ ਉਨ੍ਹਾਂ ਨੇ ਫਿਰ ਤੋਂ ਸੂਬੇ 'ਚ ਅਫੀਮ ਦੀ ਖੇਤੀ ਦੀ ਵਕਾਲਤ ਕੀਤੀ ਹੈ।
ਇਹ ਵੀ ਪੜ੍ਹੋ- ਅਨੰਦਪੁਰ ਸਾਹਿਬ ’ਚ ਕਤਲ ਕੀਤੇ ਪ੍ਰਦੀਪ ਸਿੰਘ ਦਾ ਹੋਇਆ ਸਸਕਾਰ, ਰੋ-ਰੋ ਬੇਹਾਲ ਹੋਇਆ ਪਰਿਵਾਰ
ਡਾ. ਨਵਜੋਤ ਕੌਰ ਨੇ ਅਫੀਮ ਦੀ ਖੇਤੀ ਨੂੰ ਲੈ ਕੇ ਟਵੀਟ ਕੀਤਾ ਹੈ। ਟਵੀਟ 'ਚ ਉਨ੍ਹਾਂ ਨੇ ਲਿਖਿਆ ਹੈ ਕਿ ਅਫੀਮ ਦੀ ਖੇਤੀ ਦੀ ਮਨਜ਼ੂਰੀ ਮਿਲਣੀ ਚਾਹੀਦੀ ਹੈ। ਇਹ ਇੱਕੋ ਇਕ ਤਰੀਕਾ ਹੈ ਜਿਸ ਰਾਹੀਂ ਅਸੀਂ ਆਪਣੇ ਕਿਸਾਨਾਂ ਦੀ ਮਦਦ ਕਰ ਸਕਦੇ ਹਾਂ ਅਤੇ ਸਾਡੀ ਸਰਕਾਰ ਵਿਦੇਸ਼ਾਂ ਨੂੰ ਨਿਰਯਾਤ ਕਰਕੇ ਇਸ ਖੇਤੀ ਤੋਂ ਚੰਗਾ ਮਾਲੀਆ ਪ੍ਰਾਪਤ ਕਰ ਸਕਦੀ ਹੈ। ਇਸ ਦੇ ਨਾਲ ਹੀ ਪੰਜਾਬ ਨੂੰ ਸਿੰਥੈਟਿਕ ਨਸ਼ਿਆਂ ਤੋਂ ਵੀ ਛੁਟਕਾਰਾ ਮਿਲੇਗਾ।
ਇਹ ਵੀ ਪੜ੍ਹੋ- ਅਕਾਲੀ ਬਾਬਾ ਫੂਲਾ ਸਿੰਘ ਜੀ ਦੀ ਸ਼ਹੀਦੀ ਸ਼ਤਾਬਦੀ ਦੀਆਂ ਤਿਆਰੀਆਂ ਮੁਕੰਮਲ, ਅੱਜ ਤੋਂ ਸ੍ਰੀ ਅਖੰਡ ਪਾਠ ਹੋਏ ਅਰੰਭ
ਦੱਸ ਦੇਈਏ ਨਵਜੋਤ ਸਿੱਧੂ ਨੇ ਇਹ ਮੰਗ ਪੱਛਮੀ ਬੰਗਾਲ ਦੀ ਮੁੱਖ ਮੰਤਰੀ ਮਮਤਾ ਬੈਨਰਜੀ ਵੱਲੋਂ ਕੇਂਦਰ ਨੂੰ ਪੱਤਰ ਲਿਖੇ ਜਾਣ ਤੋਂ ਬਾਅਦ ਉਠਾਈ ਹੈ। 2022 ਦੀਆਂ ਚੋਣਾਂ ਤੋਂ ਪਹਿਲਾਂ ਵੀ ਡਾ. ਨਵਜੋਤ ਕੌਰ ਨੇ ਅਫੀਮ ਦੀ ਖੇਤੀ ਦੀ ਮੰਗ ਕੀਤੀ ਸੀ। ਮਮਤਾ ਬੈਨਰਜੀ ਨੇ ਵੀਰਵਾਰ ਨੂੰ ਕੇਂਦਰ ਨੂੰ ਚਿੱਠੀ ਲਿਖ ਕੇ ਸੂਬੇ 'ਚ ਅਫੀਮ ਦੀ ਖੇਤੀ ਦੀ ਮਨਜ਼ੂਰੀ ਦੇਣ ਦੀ ਅਪੀਲ ਕੀਤੀ ਹੈ ਤਾਂ ਕਿ ਸੂਬੇ ਦੇ ਲੋਕ ਇਸ ਤੋਂ ਤਿਆਰ ਪਕਵਾਨਾਂ ਦਾ ਆਨੰਦ ਲੈ ਸਕਣ। ਮਮਤਾ ਬੈਨਰਜੀ ਨੇ ਵਿਧਾਨ ਸਭਾ 'ਚ ਕਿਹਾ ਕਿ 'ਪੋਸਤੋ' ਜਾਂ ਭੁੱਕੀ ਮਹਿੰਗੀ ਹੈ, ਕਿਉਂਕਿ ਇਸ ਦੀ ਖੇਤੀ ਸਿਰਫ਼ ਕੁਝ ਸੂਬਿਆਂ 'ਚ ਕੀਤੀ ਜਾਂਦੀ ਹੈ।
ਨੋਟ- ਇਸ ਖ਼ਬਰ ਸਬੰਧੀ ਤੁਹਾਡੀ ਕੀ ਹੈ ਰਾਏ, ਕੁਮੈਂਟ ਬਾਕਸ 'ਚ ਦੱਸੋ।