ਕੈਂਸਰ ਨਾਲ ਜੂਝ ਰਹੀ ਪਤਨੀ ਲਈ ਨਵਜੋਤ ਸਿੰਘ ਸਿੱਧੂ ਨੇ ਕੀਤੀ ਪੋਸਟ, ਆਖੀ ਇਹ ਗੱਲ

Saturday, Jun 03, 2023 - 06:36 PM (IST)

ਕੈਂਸਰ ਨਾਲ ਜੂਝ ਰਹੀ ਪਤਨੀ ਲਈ ਨਵਜੋਤ ਸਿੰਘ ਸਿੱਧੂ ਨੇ ਕੀਤੀ ਪੋਸਟ, ਆਖੀ ਇਹ ਗੱਲ

ਚੰਡੀਗੜ੍ਹ : ਕੈਂਸਰ ਦੀ ਭਿਆਨਕ ਬਿਮਾਰੀ ਨਾਲ ਜੂਝ ਰਹੀ ਡਾ. ਨਵਜੋਤ ਕੌਰ ਸਿੱਧੂ ਲਈ ਪਤੀ ਨਵਜੋਤ ਸਿੱਧੂ ਨੇ ਭਾਵੁਕ ਪੋਸਟ ਕੀਤੀ ਹੈ। ਪਤਨੀ ਦੀ ਦੂਜੀ ਕੀਮੋਥੈਰੇਪੀ ਦੀ ਤਸਵੀਰ ਸਾਂਝੀ ਕਰਦਿਆਂ ਨਵਜੋਤ ਸਿੰਘ ਸਿੱਧੂ ਨੇ ਸੋਸ਼ਲ ਮੀਡੀਆ ’ਤੇ ਲਿਖਿਆ ਕਿ ਉਹ ਦ੍ਰਿੜ ਸੰਕਲਪ ਨਾਲ ਲੜ ਰਹੀ ਹੈ, ਵਾਹਿਗੁਰੂ ਦੀ ਰਜ਼ਾ ਨੂੰ ਮੰਨ ਕੇ। ਉਨ੍ਹਾਂ ਸਾਰਿਆਂ ਦਾ ਲੱਖ-ਲੱਖ ਧੰਨਵਾਦ ਜੋ ਉਸਦੀ ਜਲਦੀ ਸਿਹਤਯਾਬੀ ਲਈ ਅਰਦਾਸ ਕਰ ਰਹੇ ਹਨ। ਇਥੇ ਇਹ ਦੱਸਣੋਗ ਹੈ ਕਿ ਡਾ. ਨਵਜੋਤ ਕੌਰ ਸਿੱਧੂ ਨੂੰ ਦੂਜੇ ਸਟੇਜ ਦਾ ਕੈਂਸਰ ਹੈ, ਇਸ ਦੀ ਜਾਣਕਾਰੀ ਉਨ੍ਹਾਂ ਨੇ ਖੁਦ ਸੋਸ਼ਲ ਮੀਡੀਆ ’ਤੇ ਮਾਰਚ ਮਹੀਨੇ ਵਿਚ ਦਿੱਤੀ ਸੀ। ਜਿਸ ਤੋਂ ਬਾਅਦ ਉਨ੍ਹਾਂ ਦੀ ਹਸਪਤਾਲ ਵਿਚ ਸਫਲ ਸਰਜਰੀ ਵੀ ਹੋਈ ਸੀ। ਹੁਣ ਉਨ੍ਹਾਂ ਦੀ ਦੂਸਰੀ ਕੀਮੋਥੈਰੇਪੀ ਕੀਤੀ ਗਈ ਹੈ। 

ਇਹ ਵੀ ਪੜ੍ਹੋ : ਪੰਜਾਬ ’ਚ ਮੀਂਹਾਂ ਨੂੰ ਲੈ ਕੇ ਮੌਸਮ ਵਿਭਾਗ ਨੇ ਕੀਤੀ ਵੱਡੀ ਭਵਿੱਖਬਾਣੀ, ਜਾਰੀ ਕੀਤਾ ਵਿਸ਼ੇਸ਼ ਬੁਲੇਟਿਨ

ਪਤੀ ਦੇ ਜੇਲ੍ਹ ’ਚ ਹੁੰਦਿਆਂ ਨਵਜੋਤ ਕੌਰ ਸਿੱਧੂ ਨੇ ਕੀਤੀ ਸੀ ਭਾਵੁਕ ਪੋਸਟ

ਪਤੀ ਨਵਜੋਤ ਸਿੰਘ ਸਿੱਧੂ ਦੇ ਪਟਿਆਲਾ ਜੇਲ੍ਹ ਵਿਚ ਹੁੰਦਿਆਂ ਉਨ੍ਹਾਂ ਨੇ ਭਾਵੁਕ ਪੋਸਟ ਕੀਤੀ ਸੀ। ਜਿਸ ਵਿਚ ਉਨ੍ਹਾਂ ਲਿਖਿਆ ਸੀ ਕਿ ਖ਼ਤਰਨਾਕ ਕੈਂਸਰ ਦਾ ਪਤਾ ਲੱਗਾ ਹੈ। ਇਹ ਕੈਂਸਰ ਦੂਜੀ ਸਟੇਜ ਵਿਚ ਹੈ। ਜਿਸ ਦੇ ਚੱਲਦੇ ਉਨ੍ਹਾਂ ਦੀ ਸਰਜਰੀ ਹੋਵੇਗੀ। ਨਵਜੋਤ ਕੌਰ ਸਿੱਧੂ ਨੇ ਲਿਖਿਆ ਸੀ ਕਿ ਉਹ ਉਸ ਅਪਰਾਧ ਲਈ ਜੇਲ੍ਹ ਵਿਚ ਸਜ਼ਾ ਕੱਟ ਰਹੇ ਹਨ ਜਿਹੜਾ ਉਨ੍ਹਾਂ ਨੇ ਕੀਤਾ ਹੀ ਨਹੀਂ ਹੈ, ਇਸ ਵਿਚ ਸ਼ਾਮਲ ਸਾਰੇ ਲੋਕਾਂ ਨੂੰ ਮੁਆਫ਼ ਕਰ ਦਿਓ। ਹਰ ਦਿਨ ਬਾਹਰ ਤੁਹਾਡਾ ਇੰਤਜ਼ਾਰ ਕਰਨਾ ਸ਼ਾਇਦ ਤੁਹਾਡੇ ਤੋਂ ਵੱਧ ਦੁਖੀ ਹਾਂ। ਹਮੇਸ਼ਾ ਵਾਂਗ ਤੁਹਾਡੇ ਦਰਦ ਨੂੰ ਦੂਰ ਕਰਨ ਦੀ ਕੋਸ਼ਿਸ਼ ਵਿਚ ਹਾਂ। ਵਾਰ-ਵਾਰ ਤੁਹਾਨੂੰ ਇਨਸਾਫ਼ ਲਈ ਵਾਂਝਾ ਦੇਖ ਕੇ ਤੁਹਾਡਾ ਇੰਤਜ਼ਾਰ ਕੀਤਾ। ਸੱਚ ਬਹੁਤ ਤਾਕਤਵਰ ਹੁੰਦਾ ਹੈ ਪਰ ਇਸ ਦੀ ਪ੍ਰੀਖਿਆ ਵਾਰ-ਵਾਰ ਹੁੰਦੀ ਹੈ। ਕਲਯੁੱਗ। ਮੁਆਫ਼ ਕਰਨਾ ਤੁਹਾਡਾ ਇੰਤਜ਼ਾਰ ਨਹੀਂ ਕਰ ਸਕਦੀ ਕਿਉਂਕਿ ਇਹ ਖ਼ਤਰਨਾਕ ਕੈਂਸਰ ਦੂਜੀ ਸਟੇਜ ਵਿਚ ਹੈ। 

ਬਿਕਰਮ ਮਜੀਠੀਆ ਨੇ ਵੀ ਕੀਤੀ ਸੀ ਅਰਦਾਸ

ਬਿਕਰਮ ਸਿੰਘ ਮਜੀਠੀਆ ਨੇ ਵੀ ਟਵੀਟ ਰਾਹੀਂ ਨਵਜੋਤ ਕੌਰ ਸਿੱਧੂ ਲਈ ਅਰਦਾਸ ਕੀਤੀ ਸੀ। ਮਜੀਠੀਆ ਨੇ ਟਵੀਟ ਕਰਦਿਆਂ ਕਿਹਾ ਕਿ ਡਾ. ਨਵਜੋਤ ਕੌਰ ਸਿੱਧੂ ਕੈਂਸਰ ਤੋਂ ਜਲਦੀ ਠੀਕ ਹੋਵੋ। ਵਾਹਿਗੁਰੂ ਉਨ੍ਹਾਂ ਨੂੰ ਇਸ ਭਿਆਨਕ ਬਿਮਾਰੀ ਨੂੰ ਦੂਰ ਕਰਨ ਦੀ ਤਾਕਤ ਦੇਵੇ ਕਿਉਂਕਿ ਕੋਈ ਵੀ ਮਾਂ ਦੀ ਥਾਂ ਨਹੀਂ ਲੈ ਸਕਦਾ, ਜੋ ਹਰੇਕ ਪਰਿਵਾਰ ਵਿਚ ਤਾਕਤ ਦਾ ਥੰਮ੍ਹ ਹੈ। ਸਾਡੀਆਂ ਅਰਦਾਸਾਂ ਹਮੇਸ਼ਾ ਉਨ੍ਹਾਂ ਦੇ ਅਤੇ ਪਰਿਵਾਰ ਦੇ ਨਾਲ ਹਨ।

ਇਹ ਵੀ ਪੜ੍ਹੋ : ਪੰਜਾਬ ਵਿਚ ਵਧਾਈ ਗਈ ਸੁਰੱਖਿਆ, ਡੀ. ਜੀ. ਪੀ. ਨੇ ਪੁਲਸ ਅਫ਼ਸਰਾਂ ਨੂੰ ਜਾਰੀ ਕੀਤੀਆਂ ਸਖ਼ਤ ਹਦਾਇਤਾਂ

ਨੋਟ - ਇਸ ਖ਼ਬਰ ਸੰਬੰਧੀ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦੱਸੋ।

ਪੰਜਾਬ ਅਤੇ ਦੇਸ਼ ਦੁਨੀਆਂ ਦੀਆਂ ਖ਼ਬਰਾਂ ਟੈਲੀਗ੍ਰਾਮ ’ਤੇ ਵੀ ਪੜ੍ਹਨ ਲਈ ਇਸ ਲਿੰਕ ’ਤੇ ਕਲਿੱਕ ਕਰੋ https://t.me/onlinejagbani


author

Gurminder Singh

Content Editor

Related News