'ਇਲਾਜ ਦੀ ਲੋੜ ਤੁਹਾਨੂੰ ਹੈ', ਰਾਜਾ ਵੜਿੰਗ ਨੂੰ ਨਵਜੋਤ ਕੌਰ ਸਿੱਧੂ ਦਾ ਕਰਾਰਾ ਜਵਾਬ, ਭਖੀ ਸਿਆਸਤ (ਵੀਡੀਓ)
Tuesday, Feb 03, 2026 - 11:48 AM (IST)
ਚੰਡੀਗੜ੍ਹ : ਪੰਜਾਬ ਕਾਂਗਰਸ ਦੇ ਪ੍ਰਧਾਨ ਰਾਜਾ ਵੜਿੰਗ ਅਤੇ ਸਾਬਕਾ ਵਿਧਾਇਕਾ ਨਵਜੋਤ ਕੌਰ ਸਿੱਧੂ ਦੀ ਸ਼ਬਦੀ ਜੰਗ ਲਗਾਤਾਰ ਵੱਧਦੀ ਜਾ ਰਹੀ ਹੈ। ਹੁਣ ਇਕ ਵਾਰ ਫਿਰ ਨਵਜੋਤ ਕੌਰ ਸਿੱਧੂ ਵਲੋਂ ਰਾਜਾ ਵੜਿੰਗ ਖ਼ਿਲਾਫ਼ ਟਵੀਟ ਕਰਕੇ ਉਨ੍ਹਾਂ ਨੂੰ ਕਰਾਰਾ ਜਵਾਬ ਦਿੱਤਾ ਗਿਆ ਹੈ। ਰਾਜਾ ਵੜਿੰਗ ਵਲੋਂ ਨਵਜੋਤ ਕੌਰ ਨੂੰ ਮਾਨਸਿਕ ਤੌਰ 'ਤੇ ਬੀਮਾਰ ਕਹਿਣ ਅਤੇ ਇਲਾਜ ਦੀ ਲੋੜ ਦੱਸਣ ਵਾਲੇ ਬਿਆਨ ਦਾ ਕਰਾਰਾ ਜਵਾਬ ਦਿੰਦਿਆਂ ਉਨ੍ਹਾਂ ਨੇ ਕਿਹਾ ਕਿ ਇਲਾਜ ਦੀ ਲੋੜ ਤੁਹਾਨੂੰ ਹੈ। ਮੈਂ ਡਾਕਟਰ ਹਾਂ ਅਤੇ ਮੈਨੂੰ ਹਰ ਗੱਲ ਪਤਾ ਹੈ ਕਿ ਤੁਸੀਂ ਮਾਨਸਿਕ ਤੌਰ 'ਤੇ ਬੀਮਾਰ ਹੋ। ਆਪਣੇ ਭ੍ਰਿਸ਼ਟਾਚਾਰ ਦੇ ਕੰਮਾਂ ਕਾਰਨ ਤੁਸੀਂ ਇਹ ਇਕ ਜਾਂ ਦੋ ਵਾਰ ਨਹੀਂ, ਸਗੋਂ 100 ਵਾਰ ਸਾਬਿਤ ਕਰ ਚੁੱਕੇ ਹੋ। ਉਨ੍ਹਾਂ ਲਿਖਿਆ ਕਿ ਤੁਸੀਂ ਮੁੱਖ ਮੰਤਰੀ ਦੇ ਇਸ਼ਾਰਿਆਂ 'ਤੇ ਨੱਚਦੇ ਹੋ। ਨਵਜੋਤ ਕੌਰ ਨੇ ਕਿਹਾ ਕਿ ਸਾਰਾ ਪੰਜਾਬ ਤੁਹਾਡੇ ਕਾਮੇਡੀ ਸ਼ੋਅ ਦਾ ਮਜ਼ਾ ਲੈ ਰਿਹਾ ਹੈ। ਤੁਸੀਂ ਆਪਣੀ ਈਮਾਨਦਾਰੀ ਅਤੇ ਭਰੋਸੇਯੋਗਤਾ ਨੂੰ ਖ਼ਤਮ ਕੀਤਾ ਹੈ। ਤੁਸੀਂ ਆਪਣੇ ਕੰਮਾਂ ਨਾਲ ਪੰਜਾਬ 'ਚ ਕਾਂਗਰਸ ਨੂੰ ਦੋਫਾੜ ਕੀਤਾ ਹੈ ਅਤੇ ਇਕ ਸੀਟ 'ਤੇ 3-4 ਵਿਧਾਇਕ ਬਣਾਉਣ ਦਾ ਵਾਅਦਾ ਕਰਕੇ ਇੰਨੇ ਧੜੇ ਬਣਾ ਦਿੱਤੇ ਹਨ ਤਾਂ ਜੋ ਉਹ ਆਪਸ 'ਚ ਲੜਦੇ ਰਹਿਣ।
ਇਹ ਵੀ ਪੜ੍ਹੋ : ਪੰਜਾਬ : ਦਿਨ ਚੜ੍ਹਦੇ ਹੀ ਵੱਡਾ ਧਮਾਕਾ! ਮੰਜ਼ਰ ਦੇਖਣ ਵਾਲਿਆਂ ਦੇ ਕੰਬੇ ਦਿਲ, ਪਈਆਂ ਭਾਜੜਾਂ
ਕੀ ਕਿਹਾ ਸੀ ਰਾਜਾ ਵੜਿੰਗ ਨੇ
ਰਾਜਾ ਵੜਿੰਗ ਨੇ ਨਵਜੋਤ ਕੌਰ ਸਿੱਧੂ ਵਲੋਂ ਖ਼ੁਦ 'ਤੇ ਲਾਏ ਇਲਜ਼ਾਮਾਂ ਬਾਰੇ ਬੋਲਦਿਆਂ ਕਿਹਾ ਸੀ ਕਿ ਮੈਨੂੰ ਲੱਗਦਾ ਹੈ ਕਿ ਉਨ੍ਹਾਂ ਨੂੰ ਮਾਨਸਿਕ ਇਲਾਜ ਦੀ ਲੋੜ ਹੈ। ਜਦੋਂ ਕਿਸੇ ਵਿਅਕਤੀ ਦੀ ਮਾਨਸਿਕ ਹਾਲਤ ਠੀਕ ਨਾ ਹੋਵੇ ਤਾਂ ਉਸ ਦੀਆਂ ਗੱਲਾਂ 'ਤੇ ਗੁੱਸਾ ਨਹੀਂ ਕਰਨਾ ਚਾਹੀਦਾ।
ਇਹ ਵੀ ਪੜ੍ਹੋ : ਪੰਜਾਬ 'ਚ 5 ਫਰਵਰੀ ਨੂੰ ਲੈ ਕੇ ਵੱਡਾ ਐਲਾਨ, ਹਰੇਕ ਨੂੰ ਭੋਜਨ-ਦੁੱਧ ਤੇ ਲੰਗਰ...
ਕੀ ਕਿਹਾ ਸੀ ਨਵਜੋਤ ਕੌਰ ਸਿੱਧੂ ਨੇ
ਨਵਜੋਤ ਕੌਰ ਸਿੱਧੂ ਨੇ ਬੀਤੇ ਦਿਨੀਂ ਪਾਰਟੀ ਛੱਡਣ ਦਾ ਐਲਾਨ ਕਰਦਿਆਂ ਅਮਰਿੰਦਰ ਸਿੰਘ ਰਾਜਾ ਵੜਿੰਗ ’ਤੇ ਕਥਿਤ ਤੌਰ ’ਤੇ ਮੁੱਖ ਮੰਤਰੀ ਭਗਵੰਤ ਮਾਨ ਨਾਲ ਮਿਲੀ-ਭੁਗਤ ਕਰ ਕੇ ਕਾਂਗਰਸ ਨੂੰ ਕਮਜ਼ੋਰ ਅਤੇ ਤਬਾਹ ਕਰਨ ਦਾ ਦੋਸ਼ ਲਗਾਇਆ ਸੀ। ਉਨ੍ਹਾਂ ਦੋਸ਼ ਲਗਾਇਆ ਸੀ ਕਿ ਪੰਜਾਬ ਵਿਚ ਪਾਰਟੀ ਦੀ ਹਾਰ ਅਤੇ ਪਤਨ ਦਾ ਕਾਰਨ ਚੋਣਾਂ ਨਹੀਂ, ਸਗੋਂ ਅੰਦਰੂਨੀ ਖਿੱਚੋਤਾਣ ਹੈ। ਡਾ. ਸਿੱਧੂ ਨੇ ਕਿਹਾ ਕਿ ਉਨ੍ਹਾਂ ਨੇ ਵਾਰ-ਵਾਰ ਪਾਰਟੀ ਅੰਦਰ ਗੱਲ ਕੀਤੀ ਅਤੇ ਚਿਤਾਵਨੀ ਦਿੱਤੀ ਪਰ ਕਾਂਗਰਸ ਲੀਡਰਸ਼ਿਪ ਨੇ ਇਸ ’ਤੇ ਅਮਲ ਨਾ ਕੀਤਾ। ਉਨ੍ਹਾਂ ਜ਼ੋਰ ਦੇ ਕੇ ਕਿਹਾ ਕਿ ਉਹ ਹੁਣ ਉਸ ਪ੍ਰਣਾਲੀ ਦਾ ਹਿੱਸਾ ਨਹੀਂ ਰਹਿ ਸਕਦੀ, ਜਿੱਥੇ ਪਾਰਟੀ ਦੇ ਹਿੱਤਾਂ ਨਾਲ ਸਮਝੌਤਾ ਕੀਤਾ ਜਾ ਰਿਹਾ ਹੈ। ਇਸ ਕਰ ਕੇ ਨਵਜੋਤ ਕੌਰ ਸਿੱਧੂ ਨੇ ਕਾਂਗਰਸ ਪਾਰਟੀ ਨੂੰ ਅਲਵਿਦਾ ਆਖ ਦਿੱਤਾ ਹੈ। ਉਨ੍ਹਾਂ ਨੇ ਇਰ ਵੀ ਕਿਹਾ ਸੀ ਕਿ ਉਨ੍ਹਾਂ ਕੋਲ ਰਾਜਾ ਵੜਿੰਗ ਬਾਰੇ ਬਹੁਤ ਸਬੂਤ ਹਨ ਪਰ ਉਨ੍ਹਾਂ ਦਾ ਇਸ ਨਾਲ ਕੋਈ ਸਰੋਕਾਰ ਨਹੀਂ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
