ਨਵਜੋਤ ਕੌਰ ਸਿੱਧੂ ਨੇ ਪ੍ਰਧਾਨ ਮੰਤਰੀ ਮੋਦੀ ਨੂੰ ਲਿਖਿਆ ਪੱਤਰ, ਕੀਤੀ ਇਹ ਮੰਗ

08/12/2020 9:22:04 PM

ਚੰਡੀਗੜ੍ਹ- ਪੰਜਾਬ ਸਰਕਾਰ ਕੋਰੋਨਾ ਸੰਕਟ ਦੇ ਬਾਅਦ ਕਿਸੇ ਨਾ ਕਿਸੇ ਵਿਵਾਦ 'ਚ ਘਿਰਦੀ ਨਜ਼ਰ ਆ ਰਹੀ ਹੈ। ਪਹਿਲਾਂ ਕੋਰੋਨਾ ਕਾਲ 'ਚ ਆਰਥਿਕ ਸੰਕਟ ਨਾਲ ਜੂਝ ਰਹੀ ਕੈਪਟਨ ਸਰਕਾਰ ਨੂੰ ਬੀਤੇ ਕੁੱਝ ਦਿਨਾਂ ਤੋਂ ਜ਼ਹਿਰੀਲੀ ਸ਼ਰਾਬ ਕਾਂਡ 'ਚ ਆਲੋਚਨਾ ਦਾ ਸਾਹਮਣਾ ਕਰਨਾ ਪਿਆ। ਉਥੇ ਕੁੱਝ ਦਿਨਾਂ ਤੋਂ ਪੰਜਾਬ ਕਾਂਗਰਸ ਦੇ ਦਿੱਗਜ ਨੇਤਾਵਾਂ ਬਾਜਵਾ ਤੇ ਜਾਖੜ ਵਿਚਾਲੇ ਛਿੜੀ ਸ਼ਬਦੀ ਜੰਗ ਸਿਆਸਤ ਦੇ ਗਲਿਆਰਿਆਂ ਨੂੰ ਗਰਮ ਕਰ ਰਹੀ ਹੈ। ਉਥੇ ਹੀ ਇਸ ਵਿਚਾਲੇ ਨਵਜੋਤ ਸਿੰਘ ਸਿੱਧੂ ਦੀ ਪਤਨੀ ਨਵਜੋਤ ਕੌਰ ਸਿੱਧੂ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਪੱਤਰ ਲਿਖਿਆ ਹੈ।
ਉਨ੍ਹਾ ਨੇ ਪੱਤਰ ਲਿਖ ਕੇ ਪ੍ਰਧਾਨ ਮੰਤਰੀ ਮੋਦੀ ਸਾਹਮਣੇ ਆਪਣੇ ਵਿਚਾਰ ਰੱਖ ਕੇ ਉਨ੍ਹਾਂ 'ਤੇ ਜ਼ਲਦ ਕਾਰਵਾਈ ਕਰਨ ਦੀ ਮੰਗ ਕੀਤੀ ਹੈ। ਨਵਜੋਤ ਕੌਰ ਸਿੱਧੂ ਨੇ ਪੱਤਰ 'ਚ ਲਿਖਿਆ ਕਿ ਵੱਧਦੀ ਲਾਗਤ, ਆਮਦਨ 'ਚ ਗਿਰਾਵਟ ਦੇ ਕਾਰਣ ਕਿਸਾਨ ਆਰਥਿਕ ਤੰਗੀ 'ਚੋਂ ਲੰਘ ਰਹੇ ਹਨ। ਅਜਿਹੇ 'ਚ ਕਿਸਾਨ ਖੁਦਕੁਸ਼ੀਆਂ ਕਰਨ ਲਈ ਮਜ਼ਬੂਰ ਹੋ ਰਹੇ ਹਨ। ਉਨ੍ਹਾਂ ਨੇ ਲਿਖਿਆ ਕਿ ਇਹ ਕੇਂਦਰ ਸਰਕਾਰ ਦੀ ਜ਼ਿੰਮੇਦਾਰੀ ਹੈ ਕਿ ਹਾਲਾਤਾਂ ਨੂੰ ਦੇਖਦੇ ਹੋਏ ਖੇਤੀਬਾੜੀ ਰਿਣ ਮਾਫ ਕੀਤਾ ਜਾਵੇ। ਇਸ ਲਈ ਮੈਂ ਤੁਹਾਨੂੰ ਅਪੀਲ ਕਰਦੀ ਹਾਂ ਕਿ 5 ਏਕੜ ਤੋਂ ਘੱਟ ਜ਼ਮੀਨ ਵਾਲੇ ਕਿਸਾਨਾਂ ਦੇ ਕਰਜ਼ੇ ਨੂੰ ਮੁਆਫ ਕੀਤਾ ਜਾਵੇ। ਇਸ ਦੇ ਨਾਲ ਹੀ ਉਨ੍ਹਾਂ ਨੂੰ ਸਿਚਾਈ ਦੀ ਸੁਵਿਧਾ ਵੀ ਮੁਫਤ ਪ੍ਰਦਾਨ ਕੀਤੀ ਜਾਵੇ। ਨਵਜੋਤ ਕੌਰ ਸਿੱਧੂ ਨੇ ਮੱਧਪ੍ਰਦੇਸ਼ ਦੇ ਨਾਲ ਚੱਲ ਰਹੇ ਬਾਸਮਤੀ ਵਿਵਾਦ 'ਤੇ ਵੀ ਕਿਹਾ ਕਿ ਮੱਧਪ੍ਰਦੇਸ਼ ਬਾਸਮਤੀ ਦੇ ਲਈ ਵਿਸ਼ੇਸ਼ ਖੇਤਰ 'ਚ ਨਹੀਂ ਆਉਂਦਾ ਹੈ। ਇਸ ਕਾਰਣ ਮੱਧਪ੍ਰਦੇਸ਼ ਨੂੰ ਭੁਗੋਲਿਕ ਸੰਕੇਤ ਦੀ ਸੂਚੀ 'ਚ ਸ਼ਾਮਲ ਨਹੀਂ ਕੀਤਾ ਗਿਆ ਸੀ। ਅਜਿਹੇ 'ਚ ਰਾਜ ਵਲੋਂ ਜੀ.ਆਈ. ਟੈਗ ਪੰਜੀਕਰਣ ਦੇ ਕਿਸੇ ਵੀ ਸੂਬੇ ਦੇ ਕਮਜ਼ੋਰ ਪੈਣ ਤੋਂ ਪਾਕਿਸਤਾਨ ਅੰਤਰਰਾਸ਼ਟਰੀ ਬਾਜ਼ਾਰ 'ਚ ਲਾਭ ਲੈ ਸਕਦਾ ਹੈ।


 


Deepak Kumar

Content Editor

Related News