ਨਵਜੋਤ ਕੌਰ ਸਿੱਧੂ ਤੋਂ ਸੁਣੋ ਪੰਜਾਬ 'ਚ ਕਾਂਗਰਸ ਦੀ ਜਿੱਤ ਦਾ ਅਸਲ ਕਾਰਨ

Tuesday, Jun 04, 2019 - 01:06 PM (IST)

ਨਵਜੋਤ ਕੌਰ ਸਿੱਧੂ ਤੋਂ ਸੁਣੋ ਪੰਜਾਬ 'ਚ ਕਾਂਗਰਸ ਦੀ ਜਿੱਤ ਦਾ ਅਸਲ ਕਾਰਨ

ਅੰਮ੍ਰਿਤਸਰ - ਨਵਜੋਤ ਸਿੰਘ ਸਿੱਧੂ ਅਤੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵਿਚਕਾਰ ਚਲ ਰਹੇ ਵਿਵਾਦ ਕਾਰਨ ਨਵਜੋਤ ਕੌਰ ਸਿੱਧੂ ਨੇ ਇਕ ਵਾਰ ਫਿਰ ਕੈਪਟਨ ਅਮਰਿੰਦਰ ਸਿੰਘ ਨੂੰ 'ਕੈਪਟਨ' ਮੰਨਣ ਤੋਂ ਇਨਕਾਰ ਕਰ ਦਿੱਤਾ ਹੈ। ਉਨ੍ਹਾਂ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ ਮੁੱਖ ਮੰਤਰੀ ਰਹਿਣਗੇ ਪਰ ਸਾਡੇ ਕੈਪਟਨ ਰਾਹੁਲ ਗਾਂਧੀ ਹਨ, ਕਿਉਂਕਿ ਰਾਹੁਲ ਗਾਂਧੀ ਅਤੇ ਪ੍ਰਿਯੰਕਾ ਗਾਂਧੀ ਹੀ ਸਾਨੂੰ ਕਾਂਗਰਸ 'ਚ ਲੈ ਕੇ ਆਏ ਸਨ। ਦੱਸ ਦੇਈਏ ਕਿ ਨਵਜੋਤ ਕੌਰ ਸਿੱਧੂ ਬੀਤੇ ਦਿਨ ਅੰਮ੍ਰਿਤਸਰ ਵਿਖੇ ਕੰਪਨੀ ਬਾਗ ਦਾ ਜਾਇਜ਼ਾ ਲੈਣ ਲਈ ਪਹੁੰਚੇ ਸਨ। ਇਸ ਦੌਰਾਨ ਪੱਤਰਕਾਰਾਂ ਵਲੋਂ ਚੋਣਾਂ ਦੇ ਸਮੇਂ ਕਾਂਗਰਸ 13 'ਚੋਂ 8 ਸੀਟਾਂ ਮਿਲਣ ਦੇ ਪੁੱਛੇ ਗਏ ਸਵਾਲ ਦਾ ਜਵਾਬ ਦਿੰਦੇ ਹੋਏ ਨਵਜੋਤ ਕੌਰ ਨੇ ਕਿਹਾ ਕਿ ਕਾਂਗਰਸ ਨੂੰ ਵੋਟ ਪਾਉਣ ਤੋਂ ਇਲਾਵਾ ਲੋਕਾਂ ਕੋਲ ਹੋਰ ਕੋਈ ਬਦਲ ਨਹੀਂ ਸੀ। ਉਨ੍ਹਾਂ ਕਿਹਾ ਕਿ ਪੰਜਾਬ ਦੇ ਲੋਕ ਸ਼੍ਰੋਮਣੀ ਅਕਾਲੀ ਦਲ ਅਤੇ ਆਮ ਆਦਮੀ ਪਾਰਟੀ ਤੋਂ ਖਫ਼ਾ ਸਨ, ਜਿਸ ਕਾਰਨ ਜ਼ਿਆਦਾਤਰ ਲੋਕਾਂ ਨੇ ਨੋਟਾ ਦੀ ਵਰਤੋਂ ਕੀਤੀ। ਜੇਕਰ ਸਾਰੇ ਇਕੱਠੇ ਹੋ ਕੇ ਚੱਲਦੇ ਤਾਂ 13 ਦੀਆਂ 13 ਸੀਟਾਂ 'ਤੇ ਜਿੱਤ ਹਾਸਲ ਹੋ ਸਕਦੀ ਸੀ।


author

rajwinder kaur

Content Editor

Related News