ਨਵਜੋਤ ਕੌਰ ਸਿੱਧੂ ਦਾ ਕੈਪਟਨ ਅਮਰਿੰਦਰ ਸਿੰਘ ''ਤੇ ਵਾਰ, ''ਕੰਮ ਕੀਤਾ ਹੁੰਦਾ ਤਾਂ ਮੁੱਖ ਮੰਤਰੀ ਬਦਲਣ ਦੀ ਲੋੜ ਨਾ ਪੈਂਦੀ''

Tuesday, Oct 26, 2021 - 01:36 PM (IST)

ਨਵਜੋਤ ਕੌਰ ਸਿੱਧੂ ਦਾ ਕੈਪਟਨ ਅਮਰਿੰਦਰ ਸਿੰਘ ''ਤੇ ਵਾਰ, ''ਕੰਮ ਕੀਤਾ ਹੁੰਦਾ ਤਾਂ ਮੁੱਖ ਮੰਤਰੀ ਬਦਲਣ ਦੀ ਲੋੜ ਨਾ ਪੈਂਦੀ''

ਚੰਡੀਗੜ੍ਹ : ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਨਵੀਂ ਪਾਰਟੀ ਦੇ ਐਲਾਨ ਮਗਰੋਂ ਨਵਜੋਤ ਕੌਰ ਸਿੱਧੂ ਦਾ ਬਿਆਨ ਸਾਹਮਣੇ ਆਇਆ ਹੈ। ਨਵਜੋਤ ਕੌਰ ਸਿੱਧੂ ਨੇ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ ਨੇ ਸਾਢੇ 4 ਸਾਲਾਂ ਦੌਰਾਨ ਪੰਜਾਬ ਦੇ ਲੋਕਾਂ ਨਾਲ ਕੀਤੇ ਵਾਅਦੇ ਪੂਰੇ ਨਹੀਂ ਕੀਤੇ ਹਨ। ਨਵਜੋਤ ਕੌਰ ਸਿੱਧੂ ਨੇ ਕਿਹਾ ਹੈ ਕਿ ਜੇਕਰ ਕੈਪਟਨ ਨੇ ਕੰਮ ਕੀਤਾ ਹੁੰਦਾ ਤਾਂ ਇਸ ਸਮੇਂ ਮੁੱਖ ਮੰਤਰੀ ਬਦਲਣ ਦੀ ਲੋੜ ਨਾ ਪੈਂਦੀ।

ਇਹ ਵੀ ਪੜ੍ਹੋ : BSF ਮੁੱਦੇ 'ਤੇ CM ਚੰਨੀ ਤੇ ਨਵਜੋਤ ਸਿੱਧੂ ਨੇ ਇਕੱਠਿਆਂ ਕੀਤੀ ਪ੍ਰੈੱਸ ਕਾਨਫਰੰਸ, ਸੁਪਰੀਮ ਕੋਰਟ ਜਾਣ ਦੀ ਕਹੀ ਗੱਲ

ਕੈਪਟਨ ਵੱਲੋਂ ਕਿਸਾਨਾਂ ਨਾਲ ਗੱਲਬਾਤ ਦੇ ਸਵਾਲ ਦਾ ਜਵਾਬ ਦਿੰਦਿਆਂ ਉਨ੍ਹਾਂ ਕਿਹਾ ਕਿ ਕਿਸਾਨ ਪਹਿਲਾਂ ਹੀ ਸਾਫ਼ ਕਰ ਚੁੱਕੇ ਹਨ ਕਿ ਕਿਸਾਨੀ ਮਸਲੇ ਦੇ ਹੱਲ ਨੂੰ ਲੈ ਕੇ ਉਨ੍ਹਾਂ ਦੀ ਕੈਪਟਨ ਨਾਲ ਕੋਈ ਗੱਲ ਨਹੀਂ ਹੋਈ ਹੈ। ਉਨ੍ਹਾਂ ਕਿਹਾ ਕਿ ਕਿਸਾਨੀ ਮਸਲੇ 'ਤੇ ਕਿਸੇ ਤਰ੍ਹਾਂ ਦਾ ਵੀ ਸਮਝੌਤਾ ਨਹੀਂ ਕੀਤਾ ਜਾ ਸਕਦਾ।

ਇਹ ਵੀ ਪੜ੍ਹੋ : ਭਾਰਤ-ਪਾਕਿ ਕ੍ਰਿਕਟ ਮੈਚ ਨੂੰ ਲੈ ਕੇ ਭਿੜੇ ਕਸ਼ਮੀਰੀ ਤੇ UP ਦੇ ਵਿਦਿਆਰਥੀ, ਵੀਡੀਓ ਹੋਈ ਵਾਇਰਲ

ਨਵਜੋਤ ਸਿੱਧੂ ਦੇ ਦਿੱਲੀ ਦੌਰੇ ਸਬੰਧੀ ਗੱਲਬਾਤ ਕਰਦਿਆਂ ਨਵਜੋਤ ਕੌਰ ਸਿੱਧੂ ਨੇ ਕਿਹਾ ਕਿ ਚੋਣਾਂ ਦਾ ਸਮਾਂ ਹੈ ਅਤੇ ਕਾਂਗਰਸ ਪਾਰਟੀ ਵੱਲੋਂ ਰਣਨੀਤੀ ਬਣਾਈ ਜਾ ਰਹੀ ਹੈ, ਜਿਸ ਕਾਰਨ ਬਾਕੀ ਆਗੂਆਂ ਵਾਂਗ ਨਵਜੋਤ ਸਿੱਧੂ ਵੀ ਦਿੱਲੀ ਗਏ ਹੋਏ ਹਨ।

ਇਹ ਵੀ ਪੜ੍ਹੋ : ਪੰਜਾਬ ਦੇ ਡੀ. ਜੀ. ਪੀ. ਚਟੋਪਾਧਿਆਏ ਅਤੇ SIT ਦੀ ਸੀਲਬੰਦ ਰਿਪੋਰਟ ਖੋਲ੍ਹਣ ਦੀ ਮੰਗ

ਦੱਸਣਯੋਗ ਹੈ ਕਿ ਕੈਪਟਨ ਅਮਰਿੰਦਰ ਸਿੰਘ ਵੱਲੋਂ ਭਲਕੇ ਚੰਡੀਗੜ੍ਹ 'ਚ ਪ੍ਰੈੱਸ ਕਾਨਫਰੰਸ ਕੀਤੀ ਜਾ ਰਹੀ ਹੈ। ਇਸ ਦੌਰਾਨ ਕੈਪਟਨ ਵੱਲੋਂ ਆਪਣੀ ਨਵੀਂ ਪਾਰਟੀ ਦਾ ਐਲਾਨ ਕੀਤੇ ਜਾਣ ਦੀ ਸੰਭਾਵਨਾ ਪ੍ਰਗਟ ਕੀਤੀ ਜਾ ਰਹੀ ਹੈ।
ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ
 


author

Babita

Content Editor

Related News