ਨਵਜੋਤ ਕੌਰ ਸਿੱਧੂ ਦਾ CM ਭਗਵੰਤ ਮਾਨ 'ਤੇ ਤਿੱਖਾ ਹਮਲਾ, ਪੰਜਾਬ ਸਿਰ ਚੜ੍ਹੇ ਕਰਜ਼ੇ ਬਾਰੇ ਮੰਗਿਆ ਜਵਾਬ
Monday, Mar 09, 2026 - 02:30 PM (IST)
ਅੰਮ੍ਰਿਤਸਰ- ਡਾ. ਨਵਜੋਤ ਕੌਰ ਸਿੱਧੂ ਨੇ ਸੂਬਾ ਸਰਕਾਰ ਵੱਲੋਂ ਬਜਟ ਪੇਸ਼ ਕੀਤੇ ਜਾਣ ਤੋਂ ਬਾਅਦ ਮੁੱਖ ਮੰਤਰੀ ਭਗਵੰਤ ਮਾਨ 'ਤੇ ਤਿੱਖਾ ਸਿਆਸੀ ਹਮਲਾ ਬੋਲਿਆ ਹੈ। ਉਨ੍ਹਾਂ ਨੇ ਮੁੱਖ ਮੰਤਰੀ ਨੂੰ ਜਨਤਾ ਦੇ ਪੈਸੇ ਅਤੇ ਸਰਕਾਰੀ ਫੰਡਾਂ ਦੀ ਵਰਤੋਂ ਬਾਰੇ ਕਈ ਸਵਾਲ ਕੀਤੇ ਹਨ। ਡਾ. ਸਿੱਧੂ ਨੇ ਸਖ਼ਤ ਸ਼ਬਦਾਂ ਵਿੱਚ ਕਿਹਾ ਕਿ ਸਰਕਾਰੀ ਖ਼ਜ਼ਾਨੇ ਵਿੱਚ ਮੌਜੂਦ ਪੈਸਾ ਜਨਤਾ ਦਾ ਹੈ, ਮੁੱਖ ਮੰਤਰੀ ਦਾ ਕੋਈ ਨਿੱਜੀ ਧਨ ਨਹੀਂ। ਉਨ੍ਹਾਂ ਸਵਾਲ ਉਠਾਇਆ ਕਿ ਜੇਕਰ ਸਰਕਾਰ ਨੇ ਕਿਸੇ ਦੀ ਮਦਦ ਕਰਨੀ ਹੈ, ਤਾਂ ਉਹ ਟੈਕਸਦਾਤਾਵਾਂ ਦੇ ਪੈਸੇ ਦੀ ਬਜਾਏ ਆਪਣੀ ਨਿੱਜੀ ਜੇਬ ਵਿੱਚੋਂ ਦੇਣ। ਉਨ੍ਹਾਂ ਇਹ ਵੀ ਪੁੱਛਿਆ ਕਿ ਇਹ ਉਦਾਰਤਾ ਚੋਣਾਂ ਤੋਂ ਠੀਕ ਪਹਿਲਾਂ ਹੀ ਕਿਉਂ ਦਿਖਾਈ ਜਾ ਰਹੀ ਹੈ।
ਇਹ ਵੀ ਪੜ੍ਹੋ- ‘ਨਸ਼ਿਆਂ ਨੂੰ ਛੱਡ ਗੁਰੂ ਲੜ ਲੱਗਣ ਨੌਜਵਾਨ’, 'ਖਾਲਸਾ ਮਾਰਚ' ਦੀ ਆਰੰਭਤਾ ਤੋਂ ਪਹਿਲਾਂ ਜਥੇਦਾਰ ਦਾ ਸੰਗਤ ਨੂੰ ਸੰਦੇਸ਼
ਕਰਜ਼ੇ ਬਾਰੇ ਮੰਗਿਆ ਜਵਾਬ
ਉਨ੍ਹਾਂ ਨੇ ਮੁੱਖ ਮੰਤਰੀ ਤੋਂ ਪੰਜਾਬ ਨੂੰ ਚਲਾਉਣ ਲਈ ਹੁਣ ਤੱਕ ਲਏ ਗਏ ਕਰਜ਼ੇ ਅਤੇ ਉਸ ਵਿੱਚੋਂ ਵਾਪਸ ਕੀਤੇ ਗਏ ਪੈਸੇ ਦਾ ਪੂਰਾ ਵੇਰਵਾ ਮੰਗਿਆ ਹੈ। ਉਨ੍ਹਾਂ ਕਿਹਾ ਕਿ ਕਰਜ਼ਾ ਸਮੇਂ 'ਤੇ ਵਾਪਸ ਦੇਣਾ ਜ਼ਰੂਰੀ ਹੁੰਦਾ ਹੈ,ਜਦੋਂ ਕਿ ਉਨ੍ਹਾਂ ਦਾ ਕਾਰਜਕਾਲ ਫਰਵਰੀ 2027 ਵਿੱਚ ਖ਼ਤਮ ਹੋਣ ਵਾਲਾ ਹੈ। ਇੱਕ ਅਹਿਮ ਮੰਗ ਕਰਦਿਆਂ ਡਾ. ਨਵਜੋਤ ਕੌਰ ਸਿੱਧੂ ਨੇ ਮੁੱਖ ਮੰਤਰੀ ਨੂੰ ਆਪਣੇ ਪਰਿਵਾਰ ਦੇ ਬੈਂਕ ਸਟੇਟਮੈਂਟ ਚੋਣਾਂ ਤੋਂ ਪਹਿਲਾਂ ਅਤੇ ਬਾਅਦ ਦੇ ਜਨਤਕ ਕਰਨ ਲਈ ਕਿਹਾ ਹੈ।
ਉਨ੍ਹਾਂ ਅਨੁਸਾਰ ਇਹ ਜ਼ਰੂਰੀ ਹੈ ਕਿ ਜਨਤਾ ਅਤੇ ਇਨਕਮ ਟੈਕਸ ਵਿਭਾਗ ਇਹ ਦੇਖ ਸਕੇ ਕਿ ਸੱਤਾ ਵਿੱਚ ਆਉਣ ਤੋਂ ਬਾਅਦ ਉਨ੍ਹਾਂ ਦੀਆਂ ਜ਼ਮੀਨਾਂ, ਗਹਿਣਿਆਂ ਅਤੇ ਵਿਦੇਸ਼ੀ ਜਾਇਦਾਦਾਂ ਦੇ ਲੈਣ-ਦੇਣ ਵਿੱਚ ਕਿੰਨਾ ਵਾਧਾ ਹੋਇਆ ਹੈ।
ਉਨ੍ਹਾਂ ਨੇ ਮੁੱਖ ਮੰਤਰੀ ਨੂੰ ਇੱਕ ਜ਼ਿੰਮੇਵਾਰ ਨਾਗਰਿਕ ਵਜੋਂ ਇਨ੍ਹਾਂ ਸਵਾਲਾਂ ਦੇ ਜਵਾਬ ਦੇਣ ਅਤੇ ਜਨਤਾ ਪ੍ਰਤੀ ਆਪਣੀ ਜਵਾਬਦੇਹੀ ਤੈਅ ਕਰਨ ਦੀ ਅਪੀਲ ਕੀਤੀ ਹੈ।
ਇਹ ਵੀ ਪੜ੍ਹੋ- ਪੰਜਾਬ 'ਚ ਇਕ ਹੋਰ 'ਆਪ' ਦੇ ਸਰਪੰਚ ਦੀ ਮੌਤ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
Whatsapp Channel: https://whatsapp.com/channel/0029Va94hsaHAdNVur4L170e
