ਨਵਜੋਤ ਕੌਰ ਸਿੱਧੂ ਦੇ ਪਾਰਟੀ ਛੱਡਣ ਵਾਲੇ ਬਿਆਨ 'ਤੇ ਰਾਜਾ ਵੜਿੰਗ ਦਾ ਜਵਾਬ

Sunday, Feb 01, 2026 - 05:53 PM (IST)

ਨਵਜੋਤ ਕੌਰ ਸਿੱਧੂ ਦੇ ਪਾਰਟੀ ਛੱਡਣ ਵਾਲੇ ਬਿਆਨ 'ਤੇ ਰਾਜਾ ਵੜਿੰਗ ਦਾ ਜਵਾਬ

ਚੰਡੀਗੜ੍ਹ : ਪੰਜਾਬ ਕਾਂਗਰਸ ਦੇ ਪ੍ਰਧਾਨ ਅਤੇ ਸੰਸਦ ਮੈਂਬਰ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਨਵਜੋਤ ਕੌਰ ਸਿੱਧੂ ਦੇ ਕਾਂਗਰਸ ਛੱਡਣ ਵਾਲੇ ਟਵੀਟ 'ਤੇ ਸਖ਼ਤ ਪ੍ਰਤੀਕਿਰਿਆ ਦਿੱਤੀ ਹੈ। ਰਾਜਾ ਵੜਿੰਗ ਨੇ ਸਿੱਧੂ ਦੀ ਪਾਰਟੀ ਵਿਚ ਮੌਜੂਦਗੀ ਅਤੇ ਉਨ੍ਹਾਂ ਦੀ ਮਾਨਸਿਕ ਸਥਿਤੀ 'ਤੇ ਸਵਾਲ ਖੜ੍ਹੇ ਕੀਤੇ ਹਨ। ਵੜਿੰਗ ਨੇ ਕਿਹਾ ਕਿ ਉਹ ਨਵਜੋਤ ਕੌਰ ਸਿੱਧੂ ਬਾਰੇ ਕੁਝ ਨਹੀਂ ਕਹਿਣਾ ਚਾਹੁੰਦੇ ਪਰ ਉਨ੍ਹਾਂ ਨੇ ਹੈਰਾਨੀ ਜਤਾਈ ਕਿ ਉਹ ਕਿਸ ਅਸਤੀਫੇ ਦੀ ਗੱਲ ਕਰ ਰਹੇ ਹਨ ਜਦੋਂ ਕਿ ਉਹ ਪਾਰਟੀ ਵਿੱਚ ਹਨ ਹੀ ਨਹੀਂ।

ਇਹ ਵੀ ਪੜ੍ਹੋ : ਕੇਂਦਰ ਸਰਕਾਰ ਨੇ ਬਜਟ ਵਿਚ ਪੰਜਾਬ ਨੂੰ ਪੂਰੀ ਤਰ੍ਹਾਂ ਵਿਸਾਰਿਆ : ਪ੍ਰਤਾਪ ਬਾਜਵਾ

ਵੜਿੰਗ ਅਨੁਸਾਰ, ਨਵਜੋਤ ਕੌਰ ਸਿੱਧੂ ਨੂੰ ਪਹਿਲਾਂ ਹੀ ਕਾਂਗਰਸ ਪਾਰਟੀ ਵਿੱਚੋਂ ਕੱਢ ਦਿੱਤਾ (Expelled) ਗਿਆ ਸੀ। ਉਨ੍ਹਾਂ ਅੱਗੇ ਕਿਹਾ ਕਿ ਮੈਂ ਉਨ੍ਹਾਂ ਦਾ ਬਹੁਤ ਸਤਿਕਾਰ ਕਰਦਾ ਹਾਂ ਪਰ ਮੈਨੂੰ ਲੱਗਦਾ ਹੈ ਕਿ ਉਨ੍ਹਾਂ ਨੂੰ ਮਾਨਸਿਕ ਇਲਾਜ ਦੀ ਲੋੜ ਹੈ। ਵੜਿੰਗ ਨੇ ਕਿਹਾ ਕਿ ਜਦੋਂ ਕਿਸੇ ਵਿਅਕਤੀ ਦੀ ਮਾਨਸਿਕ ਹਾਲਤ ਠੀਕ ਨਾ ਹੋਵੇ ਤਾਂ ਉਨ੍ਹਾਂ ਦੀਆਂ ਗੱਲਾਂ 'ਤੇ ਗੁੱਸਾ ਨਹੀਂ ਕਰਨਾ ਚਾਹੀਦਾ।

ਇਹ ਵੀ ਪੜ੍ਹੋ : ਵਿਦੇਸ਼ ਜਾਣ ਦੇ ਜਨੂੰਨ ਨੇ ਲੈ ਲਈ ਜਾਨ, ਤੀਜੀ ਵਾਰ ਰਿਫਿਊਜ਼ਲ ਆਉਣ 'ਤੇ ਮੁੰਡੇ ਕੀਤੀ ਖ਼ੁਦਕੁਸ਼ੀ

ਕੀ ਕਿਹਾ ਸੀ ਨਵਜੋਤ ਕੌਰ ਸਿੱਧੂ ਨੇ

ਸਾਬਕਾ ਵਿਧਾਇਕਾ ਨਵਜੋਤ ਕੌਰ ਸਿੱਧੂ ਨੇ ਬੀਤੇ ਦਿਨੀਂ ਪਾਰਟੀ ਛੱਡਣ ਦਾ ਐਲਾਨ ਕਰਦਿਆਂ ਪੰਜਾਬ ਕਾਂਗਰਸ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ’ਤੇ ਕਥਿਤ ਤੌਰ ’ਤੇ ਮੁੱਖ ਮੰਤਰੀ ਭਗਵੰਤ ਮਾਨ ਨਾਲ ਮਿਲੀਭੁਗਤ ਕਰ ਕੇ ਕਾਂਗਰਸ ਨੂੰ ਕਮਜ਼ੋਰ ਅਤੇ ਤਬਾਹ ਕਰਨ ਦਾ ਦੋਸ਼ ਲਗਾਇਆ। ਉਨ੍ਹਾਂ ਦੋਸ਼ ਲਗਾਇਆ ਕਿ ਪੰਜਾਬ ਵਿਚ ਪਾਰਟੀ ਦੀ ਹਾਰ ਅਤੇ ਪਤਨ ਦਾ ਕਾਰਨ ਚੋਣਾਂ ਨਹੀਂ ਬਲਕਿ ਅੰਦਰੂਨੀ ਖਿੱਚੋਤਾਣ ਹੈ। ਡਾ. ਸਿੱਧੂ ਨੇ ਕਿਹਾ ਕਿ ਉਨ੍ਹਾਂ ਨੇ ਵਾਰ-ਵਾਰ ਪਾਰਟੀ ਅੰਦਰ ਗੱਲ ਕੀਤੀ ਅਤੇ ਚਿਤਾਵਨੀ ਦਿੱਤੀ ਪਰ ਕਾਂਗਰਸ ਲੀਡਰਸ਼ਿਪ ਨੇ ਇਸ ’ਤੇ ਅਮਲ ਨਾ ਕੀਤਾ। ਉਨ੍ਹਾਂ ਜ਼ੋਰ ਦੇ ਕੇ ਕਿਹਾ ਕਿ ਉਹ ਹੁਣ ਉਸ ਪ੍ਰਣਾਲੀ ਦਾ ਹਿੱਸਾ ਨਹੀਂ ਰਹਿ ਸਕਦੀ ਜਿੱਥੇ ਪਾਰਟੀ ਦੇ ਹਿੱਤਾਂ ਨਾਲ ਸਮਝੌਤਾ ਕੀਤਾ ਜਾ ਰਿਹਾ ਹੈ। ਇਸ ਕਰ ਕੇ ਨਵਜੋਤ ਕੌਰ ਸਿੱਧੂ ਨੇ ਕਾਂਗਰਸ ਪਾਰਟੀ ਨੂੰ ਅਲਵਿਦਾ ਆਖ ਦਿੱਤਾ ਹੈ। ਉਨ੍ਹਾਂ ਨੇ ਇਰ ਵੀ ਕਿਹਾ ਕਿ ਉਨ੍ਹਾਂ ਕੋਲ ਰਾਜਾ ਵੜਿੰਗ ਬਾਰੇ ਬਹੁਤ ਸਬੂਤ ਹਨ ਪਰ ਉਨ੍ਹਾਂ ਦਾ ਇਸ ਨਾਲ ਕੋਈ ਸਰੋਕਾਰ ਨਹੀਂ।

ਇਹ ਵੀ ਪੜ੍ਹੋ : ਸੁਖਪਾਲ ਖਹਿਰਾ ਨੇ ਕੇਜਰੀਵਾਲ ਤੋਂ ਪੰਜਾਬ ਦੇ 1.75 ਕਰੋੜ ਰੁਪਏ ਮੰਗੇ ਵਾਪਸ

ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e


author

Gurminder Singh

Content Editor

Related News