ਪੰਜਾਬ ਸਿਆਸਤ 'ਚ ਵੱਡਾ ਧਮਾਕਾ: ਨਵਜੋਤ ਕੌਰ ਸਿੱਧੂ ਨੇ ਕਾਂਗਰਸ ਨੂੰ ਕਹਿ ਦਿੱਤਾ ਅਲਵਿਦਾ!
Saturday, Jan 31, 2026 - 09:44 PM (IST)
ਚੰਡੀਗੜ੍ਹ- ਪੰਜਾਬ ਕਾਂਗਰਸ 'ਚ ਧਮਾਕਾ ਕਰਦਿਆਂ ਸਾਬਕਾ ਵਿਧਾਇਕਾ ਨਵਜੋਤ ਕੌਰ ਸਿੱਧੂ ਨੇ ਪਾਰਟੀ ਛੱਡਣ ਦਾ ਐਲਾਨ ਕਰ ਦਿੱਤਾ ਹੈ। ਉਨ੍ਹਾਂ ਨੇ ਪ੍ਰਦੇਸ਼ ਕਾਂਗਰਸ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਵਿਰੁੱਧ ਬੇਹੱਦ ਸਖ਼ਤ ਸ਼ਬਦਾਵਲੀ ਦੀ ਵਰਤੋਂ ਕਰਦਿਆਂ ਪਾਰਟੀ ਅੰਦਰਲੇ ਕਈ ਰਾਜ਼ ਖੋਲ੍ਹੇ ਹਨ।
ਨਵਜੋਤ ਕੌਰ ਸਿੱਧੂ ਨੇ ਰਾਜਾ ਵੜਿੰਗ 'ਤੇ ਕਈ ਸਨਸਨੀਖੇਜ਼ ਦੋਸ਼ ਲਗਾਏ ਹਨ। ਉਨ੍ਹਾਂ ਕਿਹਾ ਕਿ ਕਾਂਗਰਸ ਵਿੱਚ ਕਿਸੇ ਵੀ ਹੋਣਹਾਰ ਆਗੂ ਦੀ ਗੱਲ ਨਹੀਂ ਸੁਣੀ ਜਾ ਰਹੀ, ਜਿਸ ਕਾਰਨ ਉਨ੍ਹਾਂ ਨੇ ਪਾਰਟੀ ਛੱਡਣ ਦਾ ਫੈਸਲਾ ਕੀਤਾ ਹੈ।

ਨਵਜੋਤ ਕੌਰ ਸਿੱਧੂ ਨੇ ਪਾਰਟੀ ਦੇ ਅਨੁਸ਼ਾਸਨ 'ਤੇ ਸਵਾਲ ਚੁੱਕਦਿਆਂ ਪੁੱਛਿਆ ਕਿ ਜਿੱਥੇ ਉਨ੍ਹਾਂ ਵਿਰੁੱਧ ਮੁਅੱਤਲੀ ਦੀ ਚਿੱਠੀ ਤਿਆਰ ਸੀ, ਉੱਥੇ ਹੀ ਆਸ਼ੂ, ਚੰਨੀ, ਭੱਠਲ ਅਤੇ ਡਾ. ਗਾਂਧੀ ਵਰਗੇ ਆਗੂਆਂ ਵਿਰੁੱਧ ਕੋਈ ਕਾਰਵਾਈ ਕਿਉਂ ਨਹੀਂ ਕੀਤੀ ਗਈ, ਜਿਨ੍ਹਾਂ ਨੇ ਖੁੱਲ੍ਹੇਆਮ ਪਾਰਟੀ ਨੂੰ ਚੁਣੌਤੀ ਦਿੱਤੀ ਸੀ?
