ਕੈਂਸਰ ਨਾਲ ਜੰਗ ਲੜ ਰਹੀ ਨਵਜੋਤ ਕੌਰ ਸਿੱਧੂ ਨੇ ਸਾਂਝੀ ਕੀਤੀ ਪੋਸਟ, ਆਖੀਆਂ ਇਹ ਗੱਲਾਂ
Wednesday, Jun 21, 2023 - 06:47 PM (IST)

ਅੰਮ੍ਰਿਤਸਰ : ਕੈਂਸਰ ਦੀ ਭਿਆਨਕ ਬਿਮਾਰੀ ਨਾਲ ਜੰਗ ਲੜ ਰਹੀ ਨਵਜੋਤ ਕੌਰ ਸਿੱਧੂ ਨੇ ਉਤਸ਼ਾਹ ਨਾਲ ਭਰੀ ਪੋਸਟ ਸਾਂਝੀ ਕੀਤੀ ਹੈ। ਇਸ ਪੋਸਟ ਵਿਚ ਬੀਬੀ ਸਿੱਧੂ ਨੇ ਆਖਿਆ ਹੈ ਕਿ ਕੈਂਸਰ ਤੋਂ ਡਰਨ ਦੀ ਨਹੀਂ ਸਗੋਂ ਇਸ ਨੂੰ ਸਹੀ ਢੰਗ ਨਾਲ ਜਿਊਣ ਦੀ ਲੋੜ ਹੈ। ਜ਼ਿੰਦਗੀ ਕੀਮਤੀ ਹੈ। ਇਸ ਨੂੰ ਜ਼ਿੰਦਗੀ ਦੇ ਉਤਰਾਅ-ਚੜ੍ਹਾਅ ਨਾਲ ਜਿਊਣਾ ਚਾਹੀਦਾ ਹੈ। ਪਿਆਰ, ਨਿਰਸਵਾਰਥ ਸੇਵਾ ਅਤੇ ਅਧਿਆਤਮਿਕ ਵਿਕਾਸ ਹੀ ਜੀਵਨ ਦਾ ਇਕੋ ਇਕ ਉਦੇਸ਼ ਹੈ। ਇਸ ਨੂੰ ਪੂਰੀ ਤਰ੍ਹਾਂ ਜੀਓ। ਇਸ ਪੋਸਟ ਦੌਰਾਨ ਨਵਜੋਤ ਕੌਰ ਸਿੱਧੂ ਨੇ ਕੁੱਝ ਤਸਵੀਰਾਂ ਵੀ ਸਾਂਝੀਆਂ ਕੀਤੀਆਂ ਹਨ, ਜਿਸ ਵਿਚ ਦੇਖਿਆ ਜਾ ਸਕਦਾ ਹੈ ਕਿ ਕੈਂਸਰ ਦੀ ਬਿਮਾਰੀ ਕਾਰਣ ਉਨ੍ਹਾਂ ਦੇ ਸਿਰ ਦੇ ਵਾਲ ਵੀ ਝੜ ਗਏ ਹਨ।
ਇਹ ਵੀ ਪੜ੍ਹੋ : ਪੰਜਾਬ ਦੇ ਗਵਰਨਰ ਨੂੰ ਭਗਵੰਤ ਮਾਨ ਸਰਕਾਰ ਦਾ ਵੱਡਾ ਝਟਕਾ
ਪਤੀ ਨਵਜੋਤ ਸਿੱਧੂ ਨੇ ਵੀ ਕੀਤੀ ਸੀ ਪੋਸਟ
ਕੁੱਝ ਦਿਨ ਪਹਿਲਾਂ ਨਵਜੋਤ ਸਿੰਘ ਸਿੱਧੂ ਨੇ ਵੀ ਪਤਨੀ ਲਈ ਭਾਵੁਕ ਪੋਸਟ ਕੀਤੀ ਸੀ। ਜਿਸ ਵਿਚ ਪਤਨੀ ਦੀ ਦੂਜੀ ਕੀਮੋਥੈਰੇਪੀ ਦੀ ਤਸਵੀਰ ਸਾਂਝੀ ਕਰਦਿਆਂ ਨਵਜੋਤ ਸਿੰਘ ਸਿੱਧੂ ਨੇ ਲਿਖਿਆ ਸੀ ਕਿ ਉਹ ਦ੍ਰਿੜ ਸੰਕਲਪ ਨਾਲ ਲੜ ਰਹੀ ਹੈ, ਵਾਹਿਗੁਰੂ ਦੀ ਰਜ਼ਾ ਨੂੰ ਮੰਨ ਕੇ। ਉਨ੍ਹਾਂ ਸਾਰਿਆਂ ਦਾ ਲੱਖ-ਲੱਖ ਧੰਨਵਾਦ ਜੋ ਉਸਦੀ ਜਲਦੀ ਸਿਹਤਯਾਬੀ ਲਈ ਅਰਦਾਸ ਕਰ ਰਹੇ ਹਨ। ਇਥੇ ਇਹ ਦੱਸਣੋਗ ਹੈ ਕਿ ਡਾ. ਨਵਜੋਤ ਕੌਰ ਸਿੱਧੂ ਨੂੰ ਦੂਜੇ ਸਟੇਜ ਦਾ ਕੈਂਸਰ ਹੈ, ਇਸ ਦੀ ਜਾਣਕਾਰੀ ਉਨ੍ਹਾਂ ਨੇ ਖੁਦ ਸੋਸ਼ਲ ਮੀਡੀਆ ’ਤੇ ਮਾਰਚ ਮਹੀਨੇ ਵਿਚ ਦਿੱਤੀ ਸੀ। ਜਿਸ ਤੋਂ ਬਾਅਦ ਉਨ੍ਹਾਂ ਦੀ ਹਸਪਤਾਲ ਵਿਚ ਸਫਲ ਸਰਜਰੀ ਵੀ ਹੋਈ ਸੀ।
ਇਹ ਵੀ ਪੜ੍ਹੋ : ਪੰਜਾਬ ਸਰਕਾਰ ਵਲੋਂ ਸਿੱਖ ਗੁਰਦੁਆਰਾ ਐਕਟ ’ਚ ਸੋਧ ਕੀਤੇ ਜਾਣ ’ਤੇ ਬੀਬੀ ਜਗੀਰ ਕੌਰ ਦਾ ਵੱਡਾ ਬਿਆਨ
ਨੋਟ - ਇਸ ਖ਼ਬਰ ਸੰਬੰਧੀ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦੱਸੋ।
ਪੰਜਾਬ ਅਤੇ ਦੇਸ਼ ਦੁਨੀਆਂ ਦੀਆਂ ਖ਼ਬਰਾਂ ਟੈਲੀਗ੍ਰਾਮ ’ਤੇ ਵੀ ਪੜ੍ਹਨ ਲਈ ਇਸ ਲਿੰਕ ’ਤੇ ਕਲਿੱਕ ਕਰੋ https://t.me/onlinejagbani