ਨਵਜੋਤ ਕੌਰ ਦਾ 'ਭਾਜਪਾ' ਬਾਰੇ ਵੱਡਾ ਬਿਆਨ, ਕੀ ਸਿੱਧੂ ਜੋੜਾ ਕਰੇਗਾ ਵਾਪਸੀ?
Thursday, Aug 06, 2020 - 02:10 PM (IST)
ਮਾਨਸਾ : ਸਾਬਕਾ ਮੰਤਰੀ ਅਤੇ ਕ੍ਰਿਕਟਰ ਨਵਜੋਤ ਸਿੰਘ ਸਿੱਧੂ ਦੀ ਪਤਨੀ ਨਵਜੋਤ ਕੌਰ ਦਾ ਭਾਰਤੀ ਜਨਤਾ ਪਾਰਟੀ ਨੂੰ ਲੈ ਕੇ ਵੱਡਾ ਬਿਆਨ ਸਾਹਮਣੇ ਆਇਆ ਹੈ। ਨਵਜੋਤ ਕੌਰ ਦਾ ਕਹਿਣਾ ਹੈ ਕਿ ਉਨ੍ਹਾਂ ਨੂੰ ਭਾਜਪਾ ਤੋਂ ਕੋਈ ਪਰੇਸ਼ਾਨੀ ਨਹੀਂ ਹੈ। ਉਨ੍ਹਾਂ ਕਿਹਾ ਕਿ ਉਹ ਪਹਿਲਾਂ ਵੀ ਕਹਿ ਚੁੱਕੇ ਹਨ ਕਿ ਉਨ੍ਹਾਂ ਨੂੰ ਸਿਰਫ਼ ਅਕਾਲੀ ਦਲ ਤੋਂ ਦਿੱਕਤ ਹੈ ਅਤੇ ਭਾਜਪਾ ਨਾਲ ਕੋਈ ਪਰੇਸ਼ਾਨੀ ਨਹੀਂ ਹੈ। ਨਵਜੋਤ ਕੌਰ ਦੇ ਇਸ ਬਿਆਨ ਤੋਂ ਬਾਅਦ ਇਹ ਕਿਆਸਰਾਈਆਂ ਲੱਗ ਰਹੀਆਂ ਹਨ ਕਿ ਕੀ ਸਿੱਧੂ ਜੋੜਾ ਭਾਜਪਾ 'ਚ ਵਾਪਸੀ ਕਰਨ ਬਾਰੇ ਸੋਚ ਰਿਹਾ ਹੈ?
ਇਹ ਵੀ ਪੜ੍ਹੋ : ਉਗਰਾਹੀ ਕਰਨ ਆਏ 2 ਦਲਿਤ ਸੇਵਾਦਾਰਾਂ ਨਾਲ ਕੁੱਟਮਾਰ, ਲਾਹੀਆਂ ਦਸਤਾਰਾਂ
ਨਵਜੋਤ ਕੌਰ ਸਿੱਧੂ ਬੁੱਧਵਾਰ ਨੂੰ ਭੀਖੀ ਦੇ ਡੇਰਾ ਬਾਬਾ ਬਲਵੰਤ ਮੁਨੀ ਜੀ 'ਚ ਨਤਮਸਤਕ ਹੋਣ ਗਏ, ਜਿੱਥੇ ਉਨ੍ਹਾਂ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਪੰਜਾਬ 'ਚ ਸ਼ਰਾਬ ਮਾਫੀਆ 'ਤੇ ਕਾਰਵਾਈ ਕਰਨ ਦੀ ਮੰਗ ਕੀਤੀ। ਇਸ ਮੌਕੇ ਉਨ੍ਹਾਂ ਨੇ ਪਤੀ ਨਵਜੋਤ ਸਿੰਘ ਸਿੱਧੂ ਦੀ ਭੂਮਿਕਾ ਬਾਰੇ ਬੋਲਦਿਆਂ ਕਿਹਾ ਕਿ ਉਹ ਆਪਣੀ ਜ਼ਿੰਮੇਵਾਰੀ ਬਾਖੂਬੀ ਨਿਭਾਅ ਰਹੇ ਹਨ। ਜ਼ਹਿਰੀਲੀ ਸ਼ਰਾਬ ਕਾਰਨ ਮੌਤਾਂ ਦੇ ਮਾਮਲੇ 'ਤੇ ਨਵਜੋਤ ਕੌਰ ਸਿੱਧੂ ਨੇ ਕਿਹਾ ਕਿ ਮੁਲਜ਼ਮ ਕੋਈ ਵੀ ਹੋਵੇ, ਉਸ ਨੂੰ ਗ੍ਰਿਫ਼ਤਾਰ ਕਰਕੇ ਸਖ਼ਤ ਤੋਂ ਸਖ਼ਤ ਸਜ਼ਾ ਦੇਣੀ ਚਾਹੀਦੀ ਹੈ ਅਤੇ ਮੁਲਜ਼ਮਾਂ ਦੀਆਂ ਜਾਇਦਾਦਾਂ ਜ਼ਬਤ ਕਰ ਲੈਣੀਆਂ ਚਾਹੀਦੀਆਂ ਹਨ।
ਇਹ ਵੀ ਪੜ੍ਹੋ : 'ਰੰਗ-ਬਿਰੰਗੀ' ਕਾਰ ਦੀ ਰਜਿਸਟ੍ਰੇਸ਼ਨ ਪ੍ਰਕਿਰਿਆ ਸ਼ੁਰੂ, ਪ੍ਰਸ਼ਾਸਨ ਨੇ ਕੀਤਾ ਸੀ ਇਨਕਾਰ
ਇਸ ਮੌਕੇ ਉਨ੍ਹਾਂ ਨੇ ਮ੍ਰਿਤਕਾਂ ਦੇ ਪਰਿਵਾਰਾਂ ਨਾਲ ਵੀ ਹਮਦਰਦੀ ਪ੍ਰਗਟਾਈ। ਨਵਜੋਤ ਕੌਰ ਨੇ ਆਮ ਆਦਮੀ ਪਾਰਟੀ ਦੇ ਸੁਪਰੀਮੋ ਅਰਵਿੰਦ ਕੇਜਰੀਵਾਲ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਜਦੋਂ ਕੇਜਰੀਵਾਲ ਸੱਤਾ 'ਚ ਆਏ ਤਾਂ ਉਨ੍ਹਾਂ ਨੇ ਆਪਣੀ ਸਿਹਤ ਪਾਲਿਸੀ ਉਨ੍ਹਾਂ ਸਾਹਮਣੇ ਰੱਖੀ ਸੀ, ਜਿਸ ਤੋਂ ਬਾਅਦ ਕੇਜਰੀਵਾਲ ਨੇ ਦਿੱਲੀ 'ਚ ਮੁਹੱਲਾ ਕਲੀਨਿਕ ਖੋਲ੍ਹੇ ਅਤੇ ਸਿਹਤ ਸੇਵਾਵਾਂ 'ਚ ਸੁਧਾਰ ਕੀਤੇ।
ਇਹ ਵੀ ਪੜ੍ਹੋ : ਸ਼ਰਮਨਾਕ : ਗੁਆਂਢੀ ਨੇ 16 ਸਾਲਾਂ ਦੀ ਕੁੜੀ ਨਾਲ ਟੱਪੀਆਂ ਦਰਿੰਦਗੀ ਦੀਆਂ ਹੱਦਾਂ, ਗਰਭਵਤੀ ਹੋਣ 'ਤੇ ਹੋਇਆ ਖੁਲਾਸਾ