ਨਵਜੋਤ ਸਿੱਧੂ ਦਾ ਵੱਡਾ ਕਦਮ, ਕਾਰਜਕਾਰੀ ਪ੍ਰਧਾਨਾਂ ਨੂੰ ਸੌਂਪੀ ਨਵੀਂ ਜ਼ਿੰਮੇਵਾਰੀ
Sunday, Aug 29, 2021 - 06:20 PM (IST)
ਚੰਡੀਗੜ੍ਹ (ਬਿਊਰੋ) : ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਨਵਜੋਤ ਸਿੰਘ ਸਿੱਧੂ ਨੇ ਕਾਰਜਕਾਰੀ ਪ੍ਰਧਾਨਾਂ ਨੂੰ ਨਵੀਂ ਜ਼ਿੰਮੇਵਾਰੀ ਸੌਂਪੀ ਹੈ। ਸਿੱਧੂ ਨੇ ਕਾਰਜਕਾਰੀ ਪ੍ਰਧਾਨਾਂ ਨੂੰ ਮਾਲਵਾ, ਮਾਝਾ ਤੇ ਦੋਆਬਾ ਖੇਤਰਾਂ ਦਾ ਵੱਖ-ਵੱਖ ਜ਼ਿੰਮਾ ਸੌਂਪਿਆ ਹੈ। ਇਸ ਦੇ ਤਹਿਤ ਕਾਂਗਰਸ ਪ੍ਰਧਾਨ ਵਲੋਂ ਕਾਰਜਕਾਰੀ ਪ੍ਰਧਾਨ ਸੁਖਵਿੰਦਰ ਸਿੰਘ ਡੈਨੀ ਨੂੰ ਮਾਝਾ ਦੀ ਜ਼ਿੰਮੇਵਾਰੀ ਸੌਂਪੀ ਗਈ ਹੈ। ਸੰਗਤ ਸਿੰਘ ਗਿਲਜੀਆਂ ਨੂੰ ਦੁਆਬਾ ਦੀ ਜ਼ਿੰਮੇਵਾਰੀ ਸੌਂਪੀ ਗਈ ਹੈ। ਇਸੇ ਕੜੀ ਵਿਚ ਕੁਲਜੀਤ ਸਿੰਘ ਨਾਗਰਾ ਅਤੇ ਪਵਨ ਗੋਇਲ ਨੂੰ ਮਾਲਵਾ ਦੀ ਜ਼ਿੰਮੇਵਾਰੀ ਸੌਂਪੀ ਗਈ ਹੈ। ਮਾਲਵਾ ਖੇਤਰ ਕਾਫੀ ਵੱਡਾ ਹੈ ਅਤੇ ਪੰਜਾਬ ਦੇ ਸਭ ਤੋਂ ਜ਼ਿਆਦਾ ਵਿਧਾਨ ਸਭਾ ਖੇਤਰ ਵੀ ਮਾਲਵਾ ਵਿਚ ਹੀ ਆਉਂਦੇ ਹਨ।
ਇਹ ਵੀ ਪੜ੍ਹੋ : ਕਾਂਗਰਸ ’ਚ ਵਧੇ ‘ਸਿਆਸੀ ਪਾਰੇ’ ਦਰਮਿਆਨ ਪਰਗਟ ਸਿੰਘ ਦੇ ਘਰ ਪਹੁੰਚੇ ਨਵਜੋਤ ਸਿੱਧੂ
ਪੰਜਾਬ ਮੰਤਰੀ ਮੰਡਲ ’ਚ ਫੇਰਬਦਲ ’ਤੇ ਸ਼ੱਕ ਦੇ ਬੱਦਲ
ਉਧਰ ਪੰਜਾਬ ਸਰਕਾਰ ਅਤੇ ਕਾਂਗਰਸ ਦੇ ਪੱਧਰ ’ਤੇ ਬਦਲੇ ਸਮੀਕਰਨਾਂ ਨਾਲ ਮੰਤਰੀ ਮੰਡਲ ਵਿਚ ਫੇਰਬਦਲ ’ਤੇ ਸ਼ੱਕ ਦੇ ਬੱਦਲ ਮੰਡਰਾਉਣ ਲੱਗੇ ਹਨ। ਚੋਣਾਂ ਵਿਚ ਕੁਝ ਮਹੀਨਿਆਂ ਦਾ ਸਮਾਂ ਰਹਿਣ ਤੋਂ ਪਹਿਲਾਂ ਨੇਤਾਵਾਂ ਦੀ ਨਾਰਾਜ਼ਗੀ ਜ਼ੋਖ਼ਮ ਦਾ ਸਬੱਬ ਬਣ ਸਕਦੀ ਹੈ। ਇਸ ਲਈ ਹਾਈਕਮਾਨ ਵੀ ਫਿਲਹਾਲ ਕਿਸੇ ਵੀ ਬਦਲਾਅ ਦੇ ਪੱਖ ਵਿਚ ਨਹੀਂ ਹੈ। ਪੰਜਾਬ ਕਾਂਗਰਸ ਇੰਚਾਰਜ ਹਰੀਸ਼ ਰਾਵਤ ਨੇ ਕਿਹਾ ਹੈ ਕਿ ਇਹ ਸਿਰਫ ਭਰਮ ਫੈਲਾਇਆ ਜਾ ਰਿਹਾ ਹੈ ਕਿ ਇਸ ਨੂੰ ਜਾਂ ਉਸ ਨੂੰ ਕੱਢਿਆ ਜਾ ਰਿਹਾ ਹੈ। ਕੈਪਟਨ ਅਮਰਿੰਦਰ ਸਿੰਘ ਨੇ ਖੁਦ ਭਰੋਸਾ ਦਿਵਾਇਆ ਹੈ ਕਿ ਕਿਸੇ ਖ਼ਿਲਾਫ਼ ਬਦਲੇ ਦੀ ਕਾਰਵਾਈ ਨਹੀਂ ਹੋ ਰਹੀ। ਜੇਕਰ ਕਿਸੇ ਨੂੰ ਅਜਿਹਾ ਲੱਗਦਾ ਹੈ ਤਾਂ ਉਹ ਸਿੱਧੇ ਮੁੱਖ ਮੰਤਰੀ ਨਾਲ ਸੰਪਰਕ ਕਰ ਸਕਦਾ ਹੈ।
ਇਹ ਵੀ ਪੜ੍ਹੋ : ਪੰਜਾਬ ਮੰਤਰੀ ਮੰਡਲ ’ਚ ਫੇਰਬਦਲ ’ਤੇ ਸ਼ੱਕ ਦੇ ਬੱਦਲ, ਜ਼ੋਖ਼ਮ ਉਠਾਉਣ ਦੇ ਮੋਡ ’ਚ ਨਹੀਂ ਹਾਈਕਮਾਨ
ਨੋਟ - ਇਸ ਖ਼ਬਰ ਸੰਬੰਧੀ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦੱਸੋ?