ਨਵਜੋਤ ਸਿੱਧੂ ਦੀ ਅਰਵਿੰਦ ਕੇਜਰੀਵਾਲ ਨੂੰ ਬਹਿਸ ਦੀ ਚੁਣੌਤੀ, ਕਿਹਾ ਜੇ ਹਾਰ ਗਿਆ ਤਾਂ ਛੱਡ ਦੇਵਾਂਗਾ ਸਿਆਸਤ

12/18/2021 6:17:39 PM

ਸੁਲਤਾਨਪੁਰ ਲੋਧੀ (ਵੈੱਬ ਡੈਸਕ) : ਕਾਂਗਰਸ ਦੇ ਪ੍ਰਧਾਨ ਨਵਜੋਤ ਸਿੱਧੂ ਨੇ ਇਕ ਵਾਰ ਫਿਰ ਅਕਾਲੀ ਦਲ ਅਤੇ ਆਮ ਆਦਮੀ ਪਾਰਟੀ ’ਤੇ ਵੱਡੇ ਹਮਲੇ ਬੋਲੇ ਹਨ। ਸਿੱਧੂ ਨੇ ਕਿਹਾ ਕਿ ਬਾਦਲ ਪਰਿਵਾਰ ਨੇ ਜਿੱਥੇ ਹਮੇਸ਼ਾ ਪੰਜਾਬ ਨੂੰ ਲੁੱਟਿਆ ਹੈ, ਉਥੇ ਹੀ ਆਮ ਆਦਮੀ ਪਾਰਟੀ ਦੇ ਸੁਪਰੀਮੋ ਅਰਵਿੰਦ ਕੇਜਰੀਵਾਲ ਝੂਠੇ ਵਾਅਦੇ ਕਰਕੇ ਪੰਜਾਬੀਆਂ ਨੂੰ ਬੇਵਕੂਫ ਬਨਾਉਣ ਦੀਆਂ ਕੋਸ਼ਿਸ਼ਾਂ ਕਰ ਰਿਹਾ ਹੈ। ਨਵਜੋਤ ਸਿੱਧੂ ਸੁਲਤਾਨਪੁਰ ਲੋਧੀ ਵਿਚ ਵਿਧਾਇਕ ਨਵਤੇਜ ਚੀਮਾ ਦੇ ਹੱਕ ਵਿਚ ਰੈਲੀ ਕਰਨ ਪਹੁੰਚੇ ਹੋਏ ਸਨ। ਇਸ ਦੌਰਾਨ ਉਨ੍ਹਾਂ ਕਿਹਾ ਕਿ ਰੇਤਾ ਚੋਰੀ ਕਰਨ ਵਾਲੇ ਅੱਜ ਕਾਰਪੋਰੇਸ਼ਨ ਖੋਲ੍ਹਣ ਦੀਆਂ ਗੱਲਾਂ ਕਰ ਰਹੇ ਹਨ। ਬਾਦਲ ਪਰਿਵਾਰ ਨੇ ਸਭ ਤੋਂ ਵੱਧ ਪੰਜਾਬ ਨੂੰ ਲੁੱਟਿਆ ਹੈ। ਸੁਖਬੀਰ ਬਾਦਲ ਨੂੰ ਗੁਰੂ ਦਾ ਦੋਖੀ ਦੱਸਦੇ ਹੋਏ ਸਿੱਧੂ ਨੇ ਕਿਹਾ ਕਿ ਅਕਾਲੀ ਦਲ ਦੀ ਸਰਕਾਰ ਸਮੇਂ ਸੁੱਖ ਵਿਲਾਸ ਹੋਟਲ ਬਣਿਆ, 6 ਹਜ਼ਾਰ ਬੱਸਾਂ ਪਈਆਂ ਜਦਕਿ ਹੁਣ ਸੁਖਬੀਰ ਫੁੱਟਬਾਲ ਖੇਡ ਕੇ ਮੁੜ ਪੰਜਾਬੀਆਂ ਨੂੰ ਬੇਵਕੂਫ ਬਣਾਉਣ ਦੀਆਂ ਕੋਸ਼ਿਸ਼ਾਂ ਕਰ ਰਿਹਾ ਹੈ। ਇਸ ਦੌਰਾਨ ਸਿੱਧੂ ਨੇ ਕੇਜਰੀਵਾਲ ਨੂੰ ਟੀ. ਵੀ. ’ਤੇ ਬਹਿਸ ਕਰਨ ਦੀ ਖੁੱਲ੍ਹੀ ਚੁਣੌਤੀ ਵੀ ਦਿੱਤੀ ਅਤੇ ਕਿਹਾ ਕਿ ਜੇਕਰ ਉਹ ਬਹਿਸ ਵਿਚ ਹਾਰ ਗਏ ਤਾਂ ਉਹ ਸਿਆਸਤ ਛੱਡ ਦੇਣਗੇ।

ਇਹ ਵੀ ਪੜ੍ਹੋ : ਪੁੱਤ ਦੇ ਵਿਆਹ ਲਈ ਕੈਨੇਡਾ ਤੋਂ ਪਰਤੇ ਪਰਿਵਾਰ ਨਾਲ ਵਾਪਰਿਆ ਹਾਦਸਾ, 4 ਮਹੀਨੇ ਦੇ ਬੱਚੇ ਸਣੇ 4 ਦੀ ਮੌਤ

ਸਿੱਧੂ ਨੇ ਕਿਹਾ ਕਿ ਇੰਨੀ ਜਲਦੀ ਤਾਂ ਗਿਰਗਿਟ ਵੀ ਰੰਗ ਨਹੀਂ ਬਦਲਦਾ ਜਿੰਨੀ ਜਲਦੀ ਕੇਜਰੀਵਾਲ ਨੇ ਬਦਲਿਆ ਹੈ। ਕੇਜਰੀਵਾਲ ਸੁਖਬੀਰ ਬਾਦਲ ਤੋਂ ਵੀ ਵੱਡਾ ਗੱਪੀ ਹੈ। ਕੇਜਰੀਵਾਲ ਸਿਰਫ ਇਸ਼ਤਿਹਾਰੀ ਮੁੱਖ ਮੰਤਰੀ ਬਣ ਕੇ ਰਹਿ ਗਿਆ ਹੈ। ਉਹ ਪੰਜਾਬ ਵਿਚ ਔਰਤਾਂ ਨੂੰ ਸਨਮਾਨ ਦੇਣ ਦੀ ਗੱਲ ਕਰ ਰਿਹਾ ਹੈ ਪਰ ਪਹਿਲਾਂ ਦੱਸਣ ਕਿ ਦਿੱਲੀ ਸਰਕਾਰ ਦੀ ਕੈਬਨਿਟ ਵਿਚ ਇਕ ਵੀ ਔਰਤ ਕਿਉਂ ਨਹੀਂ ਹੈ। ਕੇਜਰੀਵਾਲ ਉਹ ਆਗੂ ਹੈ ਜਿਹੜਾ ਚੋਣਾਂ ਨੇੜੇ ਝੂਠੇ ਵਾਅਦੇ ਕਰਨ ਹੀ ਪੰਜਾਬ ਆਉਂਦਾ ਹੈ। ਉਨ੍ਹਾਂ ਕਿਹਾ ਕਿ ਕੇਜਰੀਵਾਲ ਅਕਾਲੀ ਦਲ ਨਾਲ ਮਿਲਿਆ ਹੋਇਆ ਹੈ, ਇਸੇ ਲਈ ਉਨ੍ਹਾਂ ਬਿਕਰਮ ਮਜੀਠੀਆ ਤੋਂ ਮੁਆਫ਼ੀ ਮੰਗੀ। ਕੇਜਰੀਵਾਲ ਹੋਰ ਕਿਸੇ ਵੀ ਲੀਡਰ ਨੂੰ ਉੱਠਣ ਨਹੀਂ ਦੇਣਾ ਚਾਹੁੰਦਾ। ਜਿਸ ਸਮੇਂ ਉਨ੍ਹਾਂ ਰਾਜ ਸਭਾ ਛੱਡੀ ਤਾਂ ਆਮ ਆਦਮੀ ਪਾਰਟੀ ਦੇ ਆਗੂ ਉਨ੍ਹਾਂ ਕੋਲ ਵੀ ਆਏ ਸਨ ਪਰ ਉਨ੍ਹਾਂ (ਸਿੱਧੂ) ਨੇ ਸਾਫ ਇਨਕਾਰ ਕਰ ਦਿੱਤਾ। ਕੇਜਰੀਵਾਲ ਹੁਣ ਫਿਰ ਝੂਠ ਵੇਚ ਕੇ ਪੰਜਾਬ ਦੇ ਲੋਕਾਂ ਨੂੰ ਮੂਰਖ ਬਨਾਉਣ ਦੀ ਕੋਸ਼ਿਸ਼ ਕਰ ਰਿਹਾ ਹੈ।

ਇਹ ਵੀ ਪੜ੍ਹੋ : ਸੁਖਬੀਰ ਬਾਦਲ ਦੇ ਦੋਸ਼ਾਂ ਤੋਂ ਬਾਅਦ ਸੁੱਖੀ ਰੰਧਾਵਾ ਦਾ ਜਵਾਬ, ਦਿੱਤਾ ਵੱਡਾ ਬਿਆਨ

ਸਿੱਧੂ ਨੇ ਕਿਹਾ ਕਿ ਕਾਂਗਰਸ ਦੀ ਸਰਕਾਰ ਆਉਣ ’ਤੇ ਪੰਜਾਬ ਦੇ ਹਰ ਮਜ਼ਦੂਰ ਨੂੰ ਪਹਿਲ ਦਿੱਤੀ ਜਾਵੇਗੀ। ਜਿਹੜਾ ਕਿਸਾਨ ਪੰਜ ਏਕੜ ਤੋਂ ਘੱਟ ਜ਼ਮੀਨ ’ਤੇ ਕੰਮ ਕਰੇਗਾ, ਉਸ ਚਾਰ 400 ਰੁਪਏ ਭੱਤਾ ਦਿੱਤਾ ਜਾਵੇਗਾ। ਜੇਕਰ ਕੇਂਦਰ ਸਰਕਾਰ ਫ਼ਸਲਾਂ ’ਤੇ ਐੱਮ. ਐੱਸ. ਪੀ. ਨਹੀਂ ਦਿੰਦੀ ਹੈ ਤਾਂ ਪੰਜਾਬ ਸਰਕਾਰ ਦਾਲਾਂ, ਆਇਲ ਸੀਡ ’ਤੇ ਐੱਮ. ਐੱਸ. ਪੀ. ਦੇਵੇਗੀ। ਇਸ ਦੌਰਾਨ ਸਿੱਧੂ ਨੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਵੀ ਲੰਮੇ ਹੱਥੀਂ ਲਿਆ, ਉਨ੍ਹਾਂ ਕਿਹਾ ਕਿ ਕੈਪਟਨ ਆਖਦਾ ਸੀ ਕਿ ਸਿੱਧੂ ਲਈ ਹੁਣ ਸਾਰੇ ਦਰਵਾਜ਼ੇ ਬੰਦ ਹੋ ਗਏ ਹਨ ਪਰ ਹੁਣ ਉਹ ਆ ਘਰ ਬੈਠ ਗਿਆ ਹੈ।

ਇਹ ਵੀ ਪੜ੍ਹੋ : ਕੇਜਰੀਵਾਲ ਦੇ ਹਮਲੇ ਤੋਂ ਬਾਅਦ ਸਿੱਧੂ ਦਾ ਜਵਾਬ, ਟਵੀਟ ਕਰਕੇ ਆਖੀ ਵੱਡੀ ਗੱਲ

ਨੋਟ - ਇਸ ਖ਼ਬਰ ਸੰਬੰਧੀ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦੱਸੋ?


Gurminder Singh

Content Editor

Related News