ਨਵਜੋਤ ਸਿੱਧੂ ਦੇ ਰਵੱਈਏ ਤੋਂ ਦੁਖੀ ਕਾਂਗਰਸੀ ਵਰਕਰ ਅਕਾਲੀ ਦਲ ’ਚ ਹੋ ਰਹੇ ਨੇ ਸ਼ਾਮਲ: ਸੁਖਬੀਰ ਬਾਦਲ
Friday, Feb 11, 2022 - 01:54 PM (IST)
ਅਮ੍ਰਿੰਤਸਰ (ਗੁਰਿੰਦਰ ਸਾਗਰ) - ਵਿਧਾਨ ਸਭਾ ਚੋਣਾਂ 2022 ਨੂੰ ਲੈ ਕੇ ਸਿਆਸੀ ਪਾਰਟੀਆਂ ਵੱਲੋਂ ਰੈਲੀਆਂ ਕਰਨ ਦਾ ਸਿਲਸਿਲਾ ਸ਼ੁਰੂ ਹੋ ਗਿਆ ਹੈ, ਜਿਸ ਦੇ ਚਲਦੇ ਅੰਮ੍ਰਿਤਸਰ ਵਿਧਾਨ ਸਭਾ ਹਲਕਾ ਪੂਰਬੀ ਵਿੱਚ ਸ਼੍ਰੋਮਣੀ ਅਕਾਲੀ ਦਲ ਵੱਲੋਂ ਇਕ ਭਰਵੀਂ ਰੈਲੀ ਕੀਤੀ ਗਈ। ਇਸ ਰੈਲੀ ’ਚ ਸੁਖਬੀਰ ਸਿੰਘ ਬਾਦਲ ਵਿਸ਼ੇਸ਼ ਤੌਰ ’ਤੇ ਪਹੁੰਚੇ। ਸੁਖਬੀਦ ਬਾਦਲ ਦੀ ਅਗਵਾਈ ’ਚ ਕਾਂਗਰਸ ਦੇ ਤਿੰਨ ਮੌਜੂਦਾ ਕੌਂਸਲਰ ਅਤੇ ਹੋਰ ਇਲਾਕਿਆਂ ਦੇ ਆਗੂ ਪਾਰਟੀ ਛੱਡ ਕੇ ਅਕਾਲੀ ਦਲ ਵਿਚ ਸ਼ਾਮਲ ਹੋ ਗਏ।
ਪੜ੍ਹੋ ਇਹ ਵੀ ਖ਼ਬਰ - ਸਰਹੱਦ ਪਾਰ: ਇੱਜ਼ਤ ਦੀ ਖਾਤਰ ਭਰਾ ਨੇ ਕੀਤਾ ਭੈਣ ਦਾ ਕਤਲ, ਜ਼ਮੀਨ ’ਚ ਦਫ਼ਨਾਈ ਲਾਸ਼
ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਨੇ ਕਿਹਾ ਕਿ ਵਿਧਾਨ ਸਭਾ ਹਲਕਾ ਪੂਰਬੀ ਵਿੱਚੋਂ ਅਕਾਲੀ ਦਲ ਨੂੰ ਭਰਵਾਂ ਹੁੰਗਾਰਾ ਮਿਲਦਾ ਹੋਇਆ ਦਿਖਾਈ ਦੇ ਰਿਹਾ ਹੈ। ਨਵਜੋਤ ਸਿੰਘ ਸਿੱਧੂ ਦੇ ਹੰਕਾਰੀ ਰਵੱਈਏ ਤੋਂ ਦੁਖੀ ਹੋ ਕੇ ਬਹੁਤ ਸਾਰੇ ਕਾਂਗਰਸੀ ਵਰਕਰ ਤੇ ਕਾਂਗਰਸੀ ਕੌਂਸਲਰ ਅਕਾਲੀ ਦਲ ਵਿੱਚ ਸ਼ਾਮਲ ਹੋ ਰਹੇ ਹਨ। ਸੁਖਬੀਰ ਨੇ ਕਿਹਾ ਕਿ ਨਵਜੋਤ ਸਿੱਧੂ ਸਣੇ ਕਈ ਕਾਂਗਰਸੀ ਉਮੀਦਵਾਰਾਂ ਨੇ ਪੈਸੇ ਦੇ ਕੇ ਟਿਕਟਾਂ ਖ਼ਰੀਦੀਆਂ ਹਨ। ਆਮ ਆਦਮੀ ਪਾਰਟੀ ਵਿੱਚ ਵੀ ਪੈਸੇ ਲੈ ਕੇ ਟਿਕਟਾਂ ਵੇਚੀਆਂ ਜਾਂਦੀਆਂ ਹਨ।
ਪੜ੍ਹੋ ਇਹ ਵੀ ਖ਼ਬਰ - ਅੰਮ੍ਰਿਤਸਰ ’ਚ ਵੱਡੀ ਵਾਰਦਾਤ: ਪਤੰਗ ਉਡਾਉਣ ਨੂੰ ਲੈ ਕੇ ਹੋਈ ਲੜਾਈ, ਨੌਜਵਾਨ ਦਾ ਗਲਾ ਵੱਢ ਕੀਤਾ ਕਤਲ
ਸੁਖਬੀਰ ਨੇ ਕਿਹਾ ਕਿ ਆਮ ਆਦਮੀ ਪਾਰਟੀ ਵਿਚ ਦਲ ਬਦਲੂ ਅਤੇ ਭਗੌੜੇ ਉਮੀਦਵਾਰ ਪੈਸੇ ਦੇ ਕੇ ਟਿਕਟਾਂ ਲੈ ਕੇ ਆਏ ਹਨ। ਲੋਕ ਇਨ੍ਹਾਂ ਲੋਕਾਂ ਨੂੰ ਪਸੰਦ ਨਹੀਂ ਕਰਦੇ। ਸੁਖਬੀਰ ਨੇ ਕਿਹਾ ਕਿ ਨਵਜੋਤ ਸਿੱਧੂ ਨੇ 18 ਸਾਲਾਂ ਵਿੱਚ ਅੰਮ੍ਰਿਤਸਰ ਵਿਧਾਨ ਸਭਾ ਹਲਕਾ ਪੂਰਬੀ ਵਿਚ ਕਿਸੇ ਤਰ੍ਹਾਂ ਦਾ ਕੋਈ ਵਿਕਾਸ ਨਹੀਂ ਕਰਵਾਇਆ।
ਪੜ੍ਹੋ ਇਹ ਵੀ ਖ਼ਬਰ - ਪਰਿਵਾਰ ’ਤੇ ਟੁੱਟਾ ਦੁੱਖਾਂ ਦਾ ਪਹਾੜ, ਇਕੋ ਘਰ ਵਿਆਹੇ ਦੋ ਸਕੇ ਭਰਾਵਾਂ ਦੀ ਇਕੱਠਿਆਂ ਮੌਤ (ਤਸਵੀਰਾਂ)