ਨਵਜੋਤ ਸਿੱਧੂ ਬਾਰੇ ਇਹ ਕੀ ਬੋਲ ਗਏ ਬਿਕਰਮ ਮਜੀਠੀਆ

Tuesday, Aug 17, 2021 - 06:31 PM (IST)

ਨਵਜੋਤ ਸਿੱਧੂ ਬਾਰੇ ਇਹ ਕੀ ਬੋਲ ਗਏ ਬਿਕਰਮ ਮਜੀਠੀਆ

ਅੰਮ੍ਰਿਤਸਰ (ਛੀਨਾ) : ਨਵਜੋਤ ਸਿੰਘ ਸਿੱਧੂ ਭੰਡਾਂ ਵਾਂਗ ਸਟੇਜਾਂ ’ਤੇ ਕਮੇਡੀ ਕਰਨ ਦੀ ਬਜਾਏ ਲੋਕਾਂ ਨਾਲ ਕੀਤੇ ਵਾਅਦੇ ਪੂਰੇ ਕਰਨ ਵੱਲ ਧਿਆਨ ਦੇਵੇ ਕਿਉਂਕਿ ਕਾਂਗਰਸ ਸਰਕਾਰ ਦੇ ਜਾਣ ’ਚ ਹੁਣ ਥੋੜ੍ਹਾ ਹੀ ਸਮਾਂ ਬਾਕੀ ਰਹਿ ਗਿਆ ਹੈ। ਇਹ ਵਿਚਾਰ ਸਾਬਕਾ ਮੰਤਰੀ ਬਿਕਰਮ ਸਿੰਘ ਮਜੀਠੀਆ ਨੇ ਅੱਜ ਹਲਕਾ ਮਜੀਠਾ ਅਧੀਨ ਪੈਂਦੇ ਪਿੰਡ ਥਰੀਏਵਾਲ ਦੇ ਵੱਡੀ ਗਿਣਤੀ ’ਚ ਕਾਂਗਰਸੀ ਪਰਿਵਾਰਾਂ ਨੂੰ ਸ਼੍ਰੋਮਣੀ ਅਕਾਲੀ ਦਲ ’ਚ ਸ਼ਾਮਲ ਕਰਦਿਆਂ ਪ੍ਰਗਟਾਏ। ਉਨ੍ਹਾਂ ਕਿਹਾ ਕਿ ਸਿੱਧੂ ਦਾ ਦਿਮਾਗੀ ਸੰਤੁਲਨ ਵਿਗੜਿਆ ਹੋਇਆ ਲੱਗਦਾ ਹੈ, ਜਿਹੜਾ ਕਹਿੰਦਾ ਫਿਰ ਰਿਹਾ ਪੰਜਾਬ ’ਚ ਕਾਂਗਰਸ ਦੀ ਸਰਕਾਰ ਬਣਨ ’ਤੇ ਲੋਕਾਂ ਨੂੰ 3 ਰੁਪਏ ਪ੍ਰਤੀ ਯੂਨਿਟ ਬਿਜਲੀ ਦਿੱਤੀ ਜਾਵੇਗੀ। ਉਸ ਨੂੰ ਕੋਈ ਸਮਝਾ ਦਿਓ ਕਿ ਹੁਣ ਵੀ ਸੂਬੇ ’ਚ ਕਾਂਗਰਸ ਪਾਰਟੀ ਦੀ ਹੀ ਸਰਕਾਰ ਹੈ ਜਿਸ ਦਾ ਤੂੰ ਪੰਜਾਬ ਪ੍ਰਧਾਨ ਹੈ ਅਤੇ ਜੇਕਰ ਤੂੰ ਹੁਣ ਨਹੀਂ ਲੋਕਾਂ ਨੂੰ ਸਸਤੀ ਬਿਜਲੀ ਦੇ ਸਕਦਾ ਤਾਂ ਬਾਅਦ ’ਚ ਕਿਹੜਾ ਤੈਨੂੰ ਅਲਾਦੀਨ ਦੀ ਚਿਰਾਗ ਮਿੱਲ ਜਾਣਾ ਹੈ।

ਇਹ ਵੀ ਪੜ੍ਹੋ : ਅਹਿਮ ਖ਼ਬਰ : ਅੱਜ ਤੋਂ ਪੰਜਾਬ ਅੰਦਰ ਦਾਖ਼ਲ ਹੋਣਾ ਹੋਇਆ ਔਖ਼ਾ, ਇਨ੍ਹਾਂ ਸ਼ਰਤਾਂ ਤੋਂ ਬਿਨਾਂ ਨਹੀਂ ਮਿਲੇਗੀ ਐਂਟਰੀ

PunjabKesari

ਮਜੀਠੀਆ ਨੇ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ ਨੇ ਵੀ ਸਿੱਧੂ ਵਾਂਗ ਚੋਣਾਂ ਤੋਂ ਪਹਿਲਾਂ ਹੱਥ ’ਚ ਗੁਟਕਾ ਸਾਹਿਬ ਫੜ ਕੇ ਚਾਰ ਹਫਤਿਆਂ ’ਚ ਨਸ਼ਾ ਖ਼ਤਮ ਕਰਨ, ਕਿਸਾਨਾਂ ਦੇ ਸਾਰੇ ਕਰਜ਼ ’ਤੇ ਲਕੀਰ ਫੇਰਨ, ਹਰ ਘਰ ਸਰਕਾਰੀ ਨੌਕਰੀ ਦੇਣ ਸਮੇਤ ਪਤਾ ਨਹੀਂ ਹੋਰ ਕਿੰਨੇ ਕੁ ਵਾਅਦੇ ਕੀਤੇ ਸਨ ਜਿਨ੍ਹਾਂ ’ਚੋਂ ਉਸ ਨੇ ਅੱਜ ਤੱਕ ਇਕ ਵੀ ਵਾਅਦਾ ਪੂਰਾ ਨਹੀਂ ਕੀਤਾ ਤੇ ਹੁਣ ਸਿੱਧੂ ਫਿਰ ਕੈਪਟਨ ਵਾਂਗ ਲੋਕਾਂ ਨੂੰ ਝੂਠੇ ਸਬਜਬਾਗ ਦਿਖਾ ਕੇ ਭਰਮਾਉਣਾ ਚਾਹੁੰਦਾ ਹੈ। ਮਜੀਠੀਆ ਨੇ ਕਿਹਾ ਕਿ ਇਸ ਵਾਰ ਸੂਝਵਾਨ ਲੋਕ ਕੈਪਟਨ ਤੇ ਸਿੱਧੂ ਦੀਆਂ ਮੋਮੋਠੱਗਣੀਆ ਗੱਲਾਂ ’ਚ ਆਉਣ ਵਾਲੇ ਨਹੀਂ ਹਨ। ਇਸ ਮੋਕੇ ’ਤੇ ਮਜੀਠੀਆ ਨੇ ਕਾਂਗਰਸ ਨੂੰ ਅਲਵਿਦਾ ਆਖ ਕੇ ਸ਼੍ਰੋਮਣੀ ਅਕਾਲੀ ਦਲ ’ਚ ਸ਼ਾਮਲ ਹੋਣ ਵਾਲੇ ਪਰਿਵਾਰਾਂ ਨੂੰ ਪਾਰਟੀ ’ਚ ਪੂਰਾ ਮਾਣ ਸਤਿਕਾਰ ਦੇਣ ਦਾ ਭਰੋਸਾ ਵੀ ਦਿਵਾਇਆ।

ਇਹ ਵੀ ਪੜ੍ਹੋ : ਮੰਤਰੀ ਮੰਡਲ ਵੱਲੋਂ ਲਾਲ ਲਕੀਰ ਦੇ ਅੰਦਰ ਜਾਇਦਾਦ ਦੇ ਹੱਕ ਦੇਣ ਲਈ ਨਵੇਂ ਨਿਯਮਾਂ ਨੂੰ ਹਰੀ ਝੰਡੀ

ਨੋਟ - ਨਵਜੋਤ ਸਿੱਧੂ ’ਤੇ ਬਿਕਰਮ ਮਜੀਠੀਆ ਦੇ ਬਿਆਨ ਨੂੰ ਤੁਸੀਂ ਕਿਵੇਂ ਦੇਖਦੇ ਹੋ, ਕੁਮੈਂਟ ਕਰਕੇ ਦੱਸੋ।


author

Gurminder Singh

Content Editor

Related News