ਮੇਲਾ ਰੱਖੜ ਪੁੰਨਿਆਂ ਮੌਕੇ ਮਜੀਠੀਆ ਨੇ ਸਮੁੱਚੀ ਲੀਡਰਸ਼ਿਪ ਸਮੇਤ ਭਰੀ ਹਾਜ਼ਰੀ, ਸਿੱਧੂ ਰਹੇ ਨਿਸ਼ਾਨੇ ’ਤੇ
Sunday, Aug 22, 2021 - 05:56 PM (IST)
ਬਾਬਾ ਬਕਾਲਾ ਸਾਹਿਬ (ਰਾਕੇਸ਼) : ਇਤਿਹਾਸਕ ਕਸਬਾ ਬਾਬਾ ਬਕਾਲਾ ਸਾਹਿਬ ਵਿਖੇ ਜਿਥੇ ਨੌਵੇਂ ਪਾਤਸ਼ਾਹ ਸਾਹਿਬ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਨੂੰ ਸਮਰਪਿਤ ‘ਸਾਚਾ ਗੁਰੂ ਲਾਧੋ ਰੇ’ ਦਿਵਸ ਮਨਾਇਆ ਜਾਂਦਾ ਹੈ, ਵਿਖੇ ਅੱਜ ਮਾਝੇ ਦੇ ਜਰਨੈਲ ਬਿਕਰਮ ਸਿੰਘ ਮਜੀਠੀਆ ਆਪਣੀ ਮਾਝੇ ਦੀ ਸਮੁੱਚੀ ਲੀਡਰਸ਼ਿਪ ਸਮੇਤ ਬਾਬਾ ਬਕਾਲਾ ਸਾਹਿਬ ਪੁੱਜੇ ਅਤੇ ਗੁਰੂ ਘਰ ਨਤਮਸਤਕ ਹੋ ਕੇ ਆਸ਼ੀਰਵਾਦ ਪ੍ਰਾਪਤ ਕੀਤਾ। ਉਪਰੰਤ ਸਾਬਕਾ ਵਿਧਾਇਕ ਤੇ ਮੈਂਬਰ ਸ਼੍ਰੋਮਣੀ ਕਮੇਟੀ ਜਥੇਦਾਰ ਬਲਜੀਤ ਸਿੰਘ ਜਲਾਲਉਸਮਾਂ ਤੇ ਗੁਰਦੁਆਰਾ ਸਾਹਿਬ ਦੇ ਪ੍ਰਬੰਧਕਾਂ ਵੱਲੋਂ ਉਨ੍ਹਾਂ ਨੂੰ ਸਿਰੋਪਾ ਤੇ ਸ੍ਰੀ ਸਾਹਿਬ ਭੇਂਟ ਕੀਤਾ ਗਿਆ। ਯਾਦ ਰਹੇ ਕਿ ਹਮੇਸ਼ਾ ਹੀ ਇਸ ਇਤਿਹਾਸਕ ਜੋੜ ਮੇਲੇ ਮੌਕੇ ਵੱਖ-ਵੱਖ ਸਿਆਸੀ ਪਾਰਟੀਆਂ ਵੱਲੋਂ ਕਾਨਫਰੰਸਾਂ ਵੀ ਕੀਤੀਆਂ ਜਾਂਦੀਆ ਹਨ ਪਰ ਸ਼੍ਰੋਮਣੀ ਅਕਾਲੀ ਦਲ ਨੇ ਮੌਜੂਦਾ ਸਮੇਂ ਦੌਰਾਨ ਕਿਸਾਨੀ ਸੰਘਰਸ਼ ਦੇ ਚਲਦਿਆਂ ਅਤੇ ਕੋਵਿਡ ਦੀ ਤੀਸਰੀ ਲਹਿਰ ਨੂੰ ਮੁੱਖ ਰੱਖਦਿਆਂ ਇਹ ਰੈਲੀ ਰੱਦ ਕਰ ਦਿਤੀ ਸੀ ਪਰ ਇਸਦੇ ਬਾਵਜੂਦ ਉਹ ਅੱਜ ਗੁਰੂ ਘਰ ਨਤਮਸਤਕ ਹੋ ਪੁੱਜੇ। ਉਨ੍ਹਾਂ ਵਿਰੋਧੀ ਧਿਰ ਕਾਂਗਰਸ ’ਤੇ ਵਾਰ ਕਰਦਿਆਂ ਕਿਹਾ ਕਿ ਨਵ-ਨਿਯੁਕਤ ਸੂਬਾ ਪ੍ਰਧਾਨ ਨਵਜੋਤ ਸਿੱਧੂ ਨੇ ਮੋਗਾ ‘ਚ ਇਕ ਬਿਆਨ ਦਿੱਤਾ ਸੀ, ਜਿਥੇ ਉਨ੍ਹਾਂ ਕਿਹਾ ਸੀ ਕਿ ਐੱਮ.ਐੱਸ.ਪੀ.ਸਰਕਾਰ ਵੱਲੋਂ ਦੇਣਾ ਫਰਜ਼ ਹੈ ਅਤੇ ਹੁਣ ਜਦਕਿ ਸਿੱਧੂ ਖੁਦ ਪ੍ਰਧਾਨ ਹਨ ਅਤੇ ਬਹੁਮਤ ਵੀ ਨਾਲ ਹੈ, ਹੁਣ ਉਨ੍ਹਾਂ ਨੂੰ ਆਪਣਾ ਇਹ ਹੁਕਮ ਵਜਾਉਣਾ ਚਾਹੀਦਾ ਹੈ ਅਤੇ ਪਿਛਲੇ ਸਮੇਂ ਦੌਰਾਨ ਕਿਸਾਨਾਂ ਦਾ ਹਜ਼ਾਰ ਕਰੋੜ ਦਾ ਹੋਇਆ ਨੁਕਸਾਨ ਦੀ ਭਰਪਾਈ ਵੀ ਕਰਨੀ ਚਾਹੀਦੀ ਹੈ।
ਇਹ ਵੀ ਪੜ੍ਹੋ : ਗੁਰਦੁਆਰਾ ਸਾਹਿਬ ਵਿਖੇ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਹਜ਼ੂਰੀ ’ਚ ਚੱਲੇ ਘਸੁੰਨ-ਮੁੱਕੇ, ਪੱਗਾਂ ਲੱਥੀਆਂ
ਉਨ੍ਹਾਂ ਕਿਹਾ ਕਿ ਇਸ ਵੇਲੇ ਜ਼ਿਮੀਦਾਰਾਂ ਨੂੰ ਗੰਨੇ ਦਾ ਸਹੀ ਮੁੱਲ ਨਹੀ ਮਿਲ ਰਿਹਾ, ਸਿਰਫ ਬਾਦਲ ਸਰਕਾਰ ਵੱਲੋਂ 2016 ’ਚ ਮਿਥਿਆ ਭਾਅ ਹੀ ਅਜੇ ਤੱਕ ਚੱਲ ਰਿਹਾ ਹੈ, ਜਦਕਿ ਹਰਿਆਣਾ ਤੇ ਯੂ.ਪੀ ’ਚ ਅੱਜ ਵੀ ਗੰਨੇ ਦਾ ਭਾਅ 380 ਰੁਪਏ ਫੀ ਕੁਇੰਟਲ ਹੈ, ਹੁਣ ਜਦਕਿ ਡੀਜ਼ਲ ਪੈਟਰੋਲ ਦੇ ਰੇਟ ਵੀ ਵੱਧ ਚੁੱਕੇ ਹਨ ਅਤੇ ਇਕ ਅਨੁਮਾਨ ਅਨੁਸਾਰ ਹਰੇਕ ਜ਼ਿਮੀਦਾਰ ਨੂੰ 10 ਹਜ਼ਾਰ ਰੁਪਏ ਪ੍ਰਤੀ ਏਕੜ ਦੇ ਹਿਸਾਬ ਨਾਲ ਘਾਟਾ ਪੈ ਰਿਹਾ ਹੈ, ਜਿਸ ਲਈ ਕਾਂਗਰਸ ਸਰਕਾਰ ਜ਼ਿੰਮੇਵਾਰ ਹੈ। ਉਨ੍ਹਾਂ ਇਸ ਗੱਲ ’ਤੇ ਵੀ ਟਿੱਪਣੀ ਕੀਤੀ ਜਿਸ ’ਤੇ ਸਰਕਾਰ ਨੇ ਫ਼ੈਸਲਾ ਕੀਤਾ ਕਿ ਹਰੇਕ ਮੰਤਰੀ ਆਪਣੇ ਦਫਤਰਾਂ ’ਚ ਬੈਠ ਕੇ ਆਮ ਜਨਤਾ ਨੂੰ ਸਮਾਂ ਦੇਣਗੇ ਪਰ ਮਜੀਠੀਆ ਨੇ ਕਿਹਾ ਕਿ ਹੁਣ ਕਾਂਗਰਸ ਸਰਕਾਰ ਦਾ ਸਮਾਂ ਤਾਲਮੇਲ ਕਰਨਾ ਨਹੀਂ, ਬਲਕਿ ਹੁਣ ਉਨ੍ਹਾਂ ਦਾ ਅਲਵਿਦਾ ਹੋਣ ਦਾ ਸਮਾਂ ਆ ਗਿਆ ਹੈ। ਇਕ ਵੱਖਰੇ ਬਿਆਨ ਰਾਹੀਂ ਉਨ੍ਹਾਂ ਕਿਹਾ ਕਿ ਉਹ ਅਨਿਲ ਜੋਸ਼ੀ ਦਾ ਪਾਰਟੀ ’ਚ ਭਰਪੂਰ ਸਵਾਗਤ ਕਰਦੇ ਹਨ, ਜਿਨ੍ਹਾਂ ਨੇ ਕਿਸਾਨੀ ਸੰਘਰਸ਼ ਨੂੰ ਸਮਰਪਿਤ ਇਹ ਫ਼ੈਸਲਾ ਲਿਆ ਹੈ।
ਇਹ ਵੀ ਪੜ੍ਹੋ : 3 ਮਹੀਨੇ ਪਹਿਲਾਂ ਵਿਆਹੇ ਨੌਜਵਾਨ ਦੀ ਸਹੁਰੇ ਘਰ ਸ਼ੱਕੀ ਹਾਲਾਤ ’ਚ ਮੌਤ, ਪਤਨੀ ਨੇ ਅਗਲੇ ਮਹੀਨੇ ਜਾਣਾ ਸੀ ਵਿਦੇਸ਼
ਉਨ੍ਹਾਂ ਕਿਹਾ ਕਿ ਕਿਸਾਨ ਅੰਦੋਲਨ ਦੌਰਾਨ 400 ਕਿਸਾਨ ਸ਼ਹੀਦ ਹੋ ਗਏ ਸਨ ਪਰ ਕੇਂਦਰ ਸਰਕਾਰ ਉਨ੍ਹਾਂ ਦੇ ਪਰਿਵਾਰਾਂ ਨਾਲ ਅਫਸੋਸ ਤਾਂ ਕੀ ਕਰਨਾ ਸੀ, ਸਗੋਂ ਕਿਸਾਨਾਂ ਨੂੰ ਅੱਤਵਾਦੀ, ਨਕਸਲਵਾਦੀ ਤੇ ਦੇਸ਼ ਵਿਰੋਧੀ ਦਾ ਖਿਤਾਬ ਦੇ ਰਹੀ ਹੈ। ਅੱਜ ਉਨ੍ਹਾਂ ਦੇ ਨਾਲ ਸਾਬਕਾ ਮੰਤਰੀ ਗੁਲਜ਼ਾਰ ਸਿੰਘ ਰਣੀਕੇ, ਜ਼ਿਲ੍ਹਾ ਪ੍ਰਧਾਨ ਵੀਰ ਸਿੰਘ ਲੋਪੋਕੇ, ਵਿਰਸਾ ਸਿੰਘ ਵਲਟੋਹਾ, ਤਲਬੀਰ ਸਿੰਘ ਗਿੱਲ, ਦਲਬੀਰ ਸਿੰਘ ਵੇਰਕਾ, ਮਲਕੀਤ ਸਿੰਘ ਏ.ਆਰ, ਜਥੇਦਾਰ ਬਲਜੀਤ ਸਿੰਘ ਜਲਾਲਉਸਮਾਂ, ਬੋਨੀ ਅਜਨਾਲਾ, ਭਗਵੰਤ ਸਿੰਘ ਸਿਆਲਕਾ, ਗੁਰਪ੍ਰਤਾਪ ਸਿੰਘ ਟਿੱਕਾ, ਕੁਲਵੰਤ ਸਿੰਘ ਰੰਧਾਵਾ ਪ੍ਰਧਾਨ ਵਪਾਰ ਮੰਡਲ, ਗੁਰਮੀਤ ਸਿੰਘ ਪਨੇਸਰ ਆਦਿ ਹਾਜ਼ਰ ਸਨ।
ਇਹ ਵੀ ਪੜ੍ਹੋ : ਪੀ.ਆਰ. ਮਿਲਣ ਦਾ ਮੌਕਾ ਆਇਆ ਤਾਂ ਵਰਤ ਗਿਆ ਭਾਣਾ, ਫ਼ਰੀਦਕੋਟ ਦੇ ਨੌਜਵਾਨ ਦੀ ਕੈਨੇਡਾ ’ਚ ਅਚਾਨਕ ਮੌਤ
ਨੋਟ - ਇਸ ਖ਼ਬਰ ਸੰਬੰਧੀ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦੱਸੋ?