ਨਵਜੋਤ ਸਿੱਧੂ ਦਾ ਕੈਪਟਨ ਅਮਰਿੰਦਰ ਸਿੰਘ ਨੂੰ ‘ਸੱਦਾ’

Monday, Oct 18, 2021 - 06:27 PM (IST)

ਨਵਜੋਤ ਸਿੱਧੂ ਦਾ ਕੈਪਟਨ ਅਮਰਿੰਦਰ ਸਿੰਘ ਨੂੰ ‘ਸੱਦਾ’

ਅੰਮ੍ਰਿਤਸਰ : ਨਵਜੋਤ ਸਿੱਧੂ ਦੀ ਪਤਨੀ ਨਵਜੋਤ ਕੌਰ ਸਿੱਧੂ ਨੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਆਖਿਆ ਹੈ ਕਿ ਅੰਮ੍ਰਿਤਸਰ ਈਸਟ ਹਲਕੇ ਤੋਂ ਨਵਜੋਤ ਸਿੱਧੂ ਖ਼ਿਲਾਫ਼ ਚੋਣ ਲੜਨ ਲਈ ਉਹ ਉਨ੍ਹਾਂ ਦਾ (ਕੈਪਟਨ ਅਮਰਿੰਦਰ ਸਿੰਘ) ਦਾ ਸਵਾਗਤ ਕਰਦੇ ਹਨ। ਇਥੇ ਹੀ ਬਸ ਨਹੀਂ ਬੀਬੀ ਸਿੱਧੂ ਨੇ ਕਿਹਾ ਹੈ ਕਿ ਕੈਪਟਨ ਅਮਰਿੰਦਰ ਸਿੰਘ ਅਤੇ ਉਨ੍ਹਾਂ ਦੀ ਟੀਮ ਲਈ ਉਹ ਸਾਰੇ ਬੰਦੋਬਸਤ ਵੀ ਕਰਨਗੇ। ਇਸ ਦੇ ਨਾਲ ਹੀ ਉਨ੍ਹਾਂ ਕਿਹਾ ਹੈ ਕਿ ਕੈਪਟਨ ਅਮਰਿੰਦਰ ਸਿੰਘ ਇਕ ਵਾਰ ਜਨਤਾ ਵਿਚ ਵੀ ਵਿਚਰ ਕੇ ਵੇਖ ਲੈਣ, ਉਨ੍ਹਾਂ ਨੂੰ ਪਤਾ ਲੱਗ ਜਾਵੇਗਾ ਕਿ ਨਵਜੋਤ ਸਿੱਧੂ ਨੂੰ ਲੋਕ ਕਿੰਨਾ ਪਿਆਰ ਕਰਦੇ ਹਨ।

ਇਹ ਵੀ ਪੜ੍ਹੋ : ਨਵਜੋਤ ਸਿੱਧੂ ਦੇ ਸਲਾਹਕਾਰ ਮੁਹੰਮਦ ਮੁਸਤਫ਼ਾ ਦਾ ਵੱਡਾ ਧਮਾਕਾ, ਕੈਪਟਨ ’ਤੇ ਲਗਾਏ ਗੰਭੀਰ ਦੋਸ਼

ਅੰਮ੍ਰਿਤਸਰ ’ਚ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਨਵਜੋਤ ਕੌਰ ਸਿੱਧੂ ਨੇ ਕਿਹਾ ਕਿ ਪੰਜਾਬ ਕਾਂਗਰਸ ਵਿਚ ਚੱਲ ਰਹੇ ਘਟਨਾਕ੍ਰਮ ਨੂੰ ਕਲੇਸ਼ ਨਹੀਂ ਕਿਹਾ ਜਾ ਸਕਦਾ ਹੈ, ਇਹ ਮਹਿਜ਼ ਬਹਿਸ ਹੈ ਅਤੇ ਕਾਂਗਰਸ ਇਕਜੁੱਟ ਹੋ ਕੇ ਚੱਲ ਰਹੀ ਹੈ। ਉਨ੍ਹਾਂ ਕਿਹਾ ਕਿ ਕੈਪਟਨ ਸਰਕਾਰ ਸਮੇਂ ਕੁੱਝ ਊਣਤਾਈਆਂ ਸਨ, ਜਿਨ੍ਹਾਂ ਕਰਕੇ ਕੰਮ ਨਹੀਂ ਸਨ ਹੋ ਸਕੇ। ਨਵਜੌਤ ਕੌਰ ਨੇ ਆਖਿਆ ਹੈ ਕਿ ਨਵਜੋਤ ਸਿੰਘੂ ਸਿੱਧੂ ਨੇ ਕੈਬਨਿਟ ’ਚੋਂ ਅਸਤੀਫ਼ਾ ਇਸ ਲਈ ਦਿੱਤਾ ਸੀ ਕਿਉਂਕਿ ਉਨ੍ਹਾਂ ਦੇ ਮਸਲੇ ਹੱਲ ਨਹੀਂ ਸੀ ਕੀਤੇ ਜਾ ਰਹੇ ਅਤੇ ਹੁਣ ਉਹ ਆਪਣੇ ਮਸਲਿਆਂ ਦੀ ਲੜਾਈ ਲੜ ਰਹੇ ਹਨ।

ਇਹ ਵੀ ਪੜ੍ਹੋ : ਸਿੰਘੂ ਬਾਰਡਰ ’ਤੇ ਵਾਪਰੀ ਘਟਨਾ ਤੋਂ ਬਾਅਦ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਦਾ ਵੱਡਾ ਬਿਆਨ

ਨੋਟ - ਇਸ ਖ਼ਬਰ ਸੰਬੰਧੀ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦੱਸੋ?


author

Gurminder Singh

Content Editor

Related News