ਨਵੀਂ ਸਿਟ ਬਣਾਉਣ ਤੋਂ ਬਾਅਦ ਕੈਪਟਨ ’ਤੇ ਮੁੜ ਵਰ੍ਹੇ ਸਿੱਧੂ, ਸੋਸ਼ਲ ਮੀਡੀਆ ’ਤੇ ਫਿਰ ਕੀਤਾ ਧਮਾਕਾ

Saturday, May 08, 2021 - 06:58 PM (IST)

ਚੰਡੀਗੜ੍ਹ : ਬੇਅਦਬੀ ਗੋਲ਼ੀ ਕਾਂਡ ਮਾਮਲੇ ’ਤੇ ਪੰਜਾਬ ਸਰਕਾਰ ਵਲੋਂ ਨਵੀਂ ਐੱਸ. ਆਈ. ਟੀ. ਬਣਾਉਣ ਤੋਂ ਬਾਅਦ ਸਾਬਕਾ ਮੰਤਰੀ ਨਵਜੋਤ ਸਿੱਧੂ ਨੇ ਇਕ ਵਾਰ ਫਿਰ ਕੈਪਟਨ ਅਮਰਿੰਦਰ ਸਿੰਘ ’ਤੇ ਵੱਡਾ ਹਮਲਾ ਬੋਲਿਆ ਹੈ। ਸੋਸ਼ਲ ਮੀਡੀਆ ’ਤੇ ਬੋਲਦੇ ਹੋਏ ਸਿੱਧੂ ਨੇ ਆਖਿਆ ਹੈ ਕਿ ‘ਅਫ਼ਸੋਸ ! ਗ੍ਰਹਿ ਮੰਤਰੀ ਦੀ ਨਾਕਾਬਲੀਅਤ ਕਰਕੇ ਸਰਕਾਰ ਹਾਈਕੋਰਟ ਦੇ ਉਹ ਹੁਕਮ ਮੰਨਣ ਲਈ ਮਜ਼ਬੂਰ ਹੈ, ਜਿਸਦੇ ਵਿਰੋਧ ’ਚ ਪੰਜਾਬ ਦੇ ਲੋਕ ਖੜ੍ਹੇ ਹਨ। ਨਵੀਂ ਸਿਟ (SIT) ਨੂੰ 6 ਮਹੀਨੇ ਹੋਰ ਦੇਣ ਦਾ ਮਤਲਬ ਸਰਕਾਰ ਦੇ ਸਭ ਤੋਂ ਵੱਡੇ ਚੋਣ ਵਾਅਦੇ ਨੂੰ ਬਦਕਿਸਮਤੀ ਨਾਲ ਆਉਣ ਵਾਲੀਆਂ ਚੋਣਾਂ ਦੀ ਆਚਾਰ ਸੰਹਿਤਾ ਲਾਗੂ ਹੋਣ ਤੱਕ ਹੋਰ ਲਟਕਾਉਣਾ ਹੈ।’

ਇਹ ਵੀ ਪੜ੍ਹੋ : ਜਾਣੋ ਕੌਣ ਹਨ ਕੋਟਕਪੂਰਾ ਪੁਲਸ ਗੋਲੀ ਕਾਂਡ ਮਾਮਲੇ ’ਚ ਜਾਂਚ ਕਰਨ ਵਾਲੀ ਨਵੀਂ ਐੱਸ. ਆਈ. ਟੀ. ਦੇ ਅਫ਼ਸਰ

ਸਰਕਾਰ ਦੇ ਫ਼ੈਸਲੇ ’ਤੇ ਸਵਾਲ ਚੁੱਕਦੇ ਹੋਏ ਸਿੱਧੂ ਨੇ ਆਖਿਆ ਕਿ ‘ਇਨਸਾਫ਼ ਵਿਚ ਜਾਣ-ਬੁੱਝ ਕੇ ਦੇਰੀ ਲੋਕਮਤ ਨਾਲ ਵਿਸ਼ਵਾਸ਼ਘਾਤ ਹੈ। 6 ਸਾਲਾਂ ਦੌਰਾਨ ਕਈ ਜਾਂਚ ਕਮਿਸ਼ਨ ਤੇ ਸਿਟਾਂ (SITs) ਬਨਣ ਕਰਕੇ ਸਬੂਤ ਕਮਜ਼ੋਰ ਹੋ ਗਏ ਹਨ ਤੇ ਇਕੋ ਦੋਸ਼ ਬਾਰੇ ਵਾਰ-ਵਾਰ ਪੜਤਾਲ ਹੋਣ ਕਾਰਨ ਦੋਸ਼ੀ ਆਪਣਾ ਬਚਾਅ ਮਜ਼ਬੂਤ ਕਰਨ ਲਈ ਹੋਰ ਸਿਆਣੇ ਹੋ ਗਏ ਹਨ।

ਇਹ ਵੀ ਪੜ੍ਹੋ : ਪੰਜਾਬ ਸਰਕਾਰ ਆਪਣੇ ਹੀ ਮੰਤਰੀ ਰਾਣਾ ਸੋਢੀ ਤੋਂ ਵਸੂਲੇਗੀ 1 ਕਰੋੜ 83 ਲੱਖ ਰੁਪਏ, ਜਾਣੋ ਕੀ ਹੈ ਪੂਰਾ ਮਾਮਲਾ

ਨੋਟ - ਇਸ ਖ਼ਬਰ ਸੰਬੰਧੀ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦੱਸੋ?


Gurminder Singh

Content Editor

Related News