ਨਵਜੋਤ ਸਿੱਧੂ ਦਾ ਕੇਂਦਰ ''ਤੇ ਵੱਡਾ ਹਮਲਾ, ਕਿਹਾ ਸਿੱਖਾਂ ਦੀਆਂ ਭਾਵਨਾਵਾਂ ਨੂੰ ਠੇਸ ਪਹੁੰਚਾਈ

05/05/2020 7:43:07 PM

ਅੰਮ੍ਰਿਤਸਰ (ਕਮਲ) : ਸਾਬਕੀ ਸੀ. ਪੀ. ਐੱਸ. ਪੰਜਾਬ ਅਤੇ ਵਿਧਾਇਕ ਡਾ. ਨਵਜੋਤ ਕੌਰ ਸਿੱਧੂ ਨੇ ਪ੍ਰੈੱਸ ਰਿਲੀਜ਼ ਜਾਰੀ ਕਰਕੇ ਕਿਹਾ ਹੈ ਕਿ ਬੜੇ ਅਫਸੋਸ ਦੀ ਗੱਲ ਹੈ ਕਿ ਅੰਮ੍ਰਿਤਸਰ ਜੋ ਕਿ ਇੰਨੀ ਵੱਡੀ ਸੈਰ ਸਪਾਟੇ ਵਾਲੀ ਥਾਂ ਹੈ, ਉਸ ਨੂੰ 6000 ਕਰੋੜ ਦੇ ਦਿੱਲੀ ਅੰਮ੍ਰਿਤਸਰ ਕੱਟੜਾ ਹਾਈਵੇ ਪ੍ਰੋਜੈਕਟ ਤੋਂ ਬਾਹਰ ਕੱਢ ਦਿੱਤਾ ਗਿਆ ਹੈ। ਇਸ ਨਾਲ ਕੇਂਦਰ ਸਰਕਾਰ ਨੇ ਦੁਨੀਆ ਭਰ ਦੇ ਸਿੱਖਾਂ ਦੀਆਂ ਭਾਵਨਾਵਾਂ ਨੂੰ ਠੇਸ ਪਹੁੰਚਾਈ ਹੈ ਕਿਉਂਕਿ ਅੰਮ੍ਰਿਤਸਰ ਸਿੱਖਾਂ ਦਾ 'ਮੱਕਾ' ਹੈ।

ਇਹ ਵੀ ਪੜ੍ਹੋ : ਗੁਰਦਾਸਪੁਰ 'ਚ ਕੋਰੋਨਾ ਦਾ ਵੱਡਾ 'ਧਮਾਕਾ',  39 ਸ਼ਰਧਾਲੂਆਂ ਸਣੇ 42 ਦੀ ਰਿਪੋਰਟ ਆਈ ਪਾਜ਼ੇਟਿਵ 

ਉਨ੍ਹਾਂ ਨੇ ਕੇਂਦਰੀ ਮੰਤਰੀ ਨਿਤਿਨ ਗਡਕਰੀ ਨੂੰ ਪੱਤਰ ਲਿਖ ਕੇ ਅਪੀਲ ਕੀਤੀ ਹੈ ਕਿ ਇਸ ਪ੍ਰੋਜੈਕਟ ਵਿਚ ਗੁਰੂ ਨਗਰੀ ਅੰਮ੍ਰਿਤਸਰ ਦਾ ਨਾਮ ਜ਼ਰੂਰ ਪਾਇਆ ਜਾਵੇ ਕਿਉਂਕਿ ਹਰ ਰੋਜ਼ ਲੱਖਾਂ ਸ਼ਰਧਾਲੂ ਅੰਮ੍ਰਿਤਸਰ ਆਉਂਦੇ ਹਨ, ਲਿਹਾਜ਼ਾ ਅੰਮ੍ਰਿਤਸਰ ਵਿਚ ਇਸ ਪ੍ਰੋਜੈਕਟ ਦੇ ਆਉਣ ਨਾਲ ਇਕਾਨਮੀ ਵਿਚ ਹੋਰ ਵੀ ਜ਼ਿਆਦਾ ਵਾਧਾ ਆਵੇਗਾ।

ਇਹ ਵੀ ਪੜ੍ਹੋ : ਕੈਪਟਨ ਅਮਰਿੰਦਰ ਸਿੰਘ ਅਮਿਤ ਸ਼ਾਹ ਨੂੰ ਲਿਖਿਆ ਪੱਤਰ, ਛੋਟੇ ਉਦਯੋਗਾਂ ਲਈ ਕੀਤੀ ਇਹ ਅਪੀਲ 

ਉਨ੍ਹਾਂ ਕਿਹਾ ਕਿ ਮੈਂ ਸਾਰੇ ਨਿਵਾਸੀ, ਉਦਯੋਗਪਤੀ, ਹੋਟਲ ਮਾਲਕਾਂ ਵਲੋਂ ਤੁਹਾਨੂੰ ਬੇਨਤੀ ਕਰਦੀ ਹਾਂ ਕਿ ਅੰਮ੍ਰਿਤਸਰ ਨੂੰ ਇਸ ਪ੍ਰੋਜੈਕਟ ਵਿਚ ਦੁਬਾਰਾ ਸ਼ਾਮਲ ਕੀਤਾ ਜਾਵੇ ਤਾਂ ਜੋ ਗੁਰੂ ਨਗਰੀ 'ਚ ਬਾਹਰ ਤੋਂ ਆਉਣ ਵਾਲੇ ਸੈਲਾਨੀ ਧਾਰਮਿਕ ਸਥਾਨਾਂ ਦੇ ਦਰਸ਼ਨ ਕਰ ਸਕਣ।

ਇਹ ਵੀ ਪੜ੍ਹੋ : ਨਹੀਂ ਰੁਕ ਰਿਹਾ ਸ੍ਰੀ ਮੁਕਤਸਰ ਸਾਹਿਬ 'ਚ ਕੋਰੋਨਾ ਦਾ ਕਹਿਰ,  15 ਹੋਰ ਮਾਮਲੇ ਆਏ ਸਾਹਮਣੇ


Gurminder Singh

Content Editor

Related News