ਪ੍ਰਧਾਨਗੀ ਮਿਲਣ ਤੋਂ ਬਾਅਦ ਐਕਸ਼ਨ ਮੂਡ ’ਚ ਸਿੱਧੂ, ਮੰਤਰੀ ਆਸ਼ੂ ਸਣੇ ਹੋਰਾਂ ਵਿਧਾਇਕਾਂ ਨਾਲ ਮੁਲਾਕਾਤ

07/25/2021 6:33:15 PM

ਲੁਧਿਆਣਾ : ਪੰਜਾਬ ਕਾਂਗਰਸ ਦੀ ਪ੍ਰਧਾਨਗੀ ਮਿਲਣ ਦੇ ਐਲਾਨ ਤੋਂ ਬਾਅਦ ਨਵਜੋਤ ਸਿੱਧੂ ਵਲੋਂ ਸੂਬਾ ਲੀਡਰਸ਼ਿਪ ਨਾਲ ਮੁਲਾਕਾਤ ਦਾ ਸਿਲਸਿਲਾ ਲਗਾਤਾਰ ਜਾਰੀ ਹੈ। ਬੀਤੀ ਸ਼ਾਮ ਨਵਜੋਤ ਸਿੱਧੂ ਲੁਧਿਆਣਾ ਪਹੁੰਚੇ ਜਿੱਥੇ ਉਨ੍ਹਾਂ ਵਲੋਂ ਪੰਜਾਬ ਦੇ ਫੂਡ ਸਪਲਾਈ ਮੰਤਰੀ ਭਾਰਤ ਭੂਸ਼ਣ ਆਸ਼ੂ ਨਾਲ ਮੁਲਾਕਾਤ ਕੀਤੀ ਗਈ। ਇਸ ਦੌਰਾਨ ਸੂਬਾ ਕਾਂਗਰਸ ਪ੍ਰਧਾਨ ਵਲੋਂ ਵਿਧਾਇਕ ਡਾਵਰ, ਵਿਧਾਇਕ ਰਾਕੇਸ਼ ਪਾਂਡੇ ਅਤੇ ਵਿਧਾਇਕ ਕੁਲਦੀਪ ਵੈਦ ਨਾਲ ਵੀ ਮੁਲਾਕਾਤ ਕੀਤੀ ਗਈ। ਹਾਈਕਮਾਨ ਦੇ 18 ਨੁਕਾਤੀ ਏਜੰਡਿਆਂ ਨੂੰ ਪੂਰਾ ਕਰਨ ਦਾ ਟੀਚਾ ਲੈ ਕੇ ਤੁਰੇ ਨਵਜੋਤ ਸਿੱਧੂ ਵਲੋਂ ਪੰਜਾਬ ਕਾਂਗਰਸ ਦੀ ਸਮੁੱਚੀ ਲੀਡਰਸ਼ਿਪ ਨਾਲ ਲਗਾਤਾਰ ਮੀਟਿੰਗਾਂ ਕੀਤੀਆਂ ਜਾ ਰਹੀਆਂ ਹਨ।

ਇਹ ਵੀ ਪੜ੍ਹੋ : ਕੈਪਟਨ ਵਲੋਂ ਦਿੱਤੇ ਚਾਹ ਦੇ ਸੱਦੇ ’ਚ ਪਹੁੰਚੇ ਨਵਜੋਤ ਸਿੱਧੂ, ਲੰਮੇ ਸਮੇਂ ਬਾਅਦ ਇਕੱਠਿਆਂ ਨਜ਼ਰ ਆਏ

PunjabKesari

ਸਿੱਧੂ ਇਹ ਵੀ ਆਖ ਚੁੱਕੇ ਹਨ ਕਿ 15 ਅਗਸਤ ਤੋਂ ਪੰਜਾਬ ਕਾਂਗਰਸ ਭਵਨ ਦੇ ਦਫ਼ਤਰ ’ਚ ਉਨ੍ਹਾਂ ਦਾ ਬਿਸਤਰਾ ਲੱਗੇਗਾ ਅਤੇ ਵਿਰੋਧੀਆਂ ਦਾ ਬਿਸਤਰਾ ਗੋਲ ਹੋਵੇਗਾ। ਇਥੇ ਹੀ ਬਸ ਨਹੀਂ ਉਨ੍ਹਾਂ ਨੇ ਮੰਤਰੀਆਂ ਨੂੰ 3-3 ਘੰਟੇ ਚਰਚਾ ਲਈ ਦਫ਼ਤਰ ਆਉਣ ਦਾ ਵੀ ਸੱਦਾ ਦਿੱਤਾ ਹੈ। ਸਿੱਧੂ ਨੇ ਕਿਹਾ ਕਿ ਬੇਸ਼ੱਕ ਇਹ ਮੰਤਰੀਆਂ ਦੀ ਮਰਜ਼ੀ ’ਤੇ ਨਿਰਭਰ ਕਰਦਾ ਹੈ ਪਰ ਉਨ੍ਹਾਂ ਦਾ ਵਾਅਦਾ ਹੈ ਕਿ ਦਫ਼ਤਰ ’ਚ ਵੱਡਿਆਂ ਨੂੰ ਸਨਮਾਨ ਅਤੇ ਛੋਟਿਆਂ ਨੂੰ ਪਿਆਰ ਮਿਲੇਗਾ।

ਇਹ ਵੀ ਪੜ੍ਹੋ : ਤਾਜਪੋਸ਼ੀ ਸਮਾਗਮ ’ਚ ਪਹੁੰਚੇ ਕੈਪਟਨ ਅਮਰਿੰਦਰ ਸਿੰਘ ਨੇ ਨਵਜੋਤ ਸਿੱਧੂ ਨੂੰ ਦਿੱਤੀਆਂ ਵਧਾਈਆਂ

PunjabKesari

PunjabKesari

PunjabKesari

ਨੋਟ : ਪੰਜਾਬ ਕਾਂਗਰਸ ’ਚ ਚੱਲ ਰਹੇ ਮੌਜੂਦਾ ਘਟਨਾਕ੍ਰਮ ’ਤੇ ਤੁਸੀਂ ਕੀ ਕਹੋਗੇ, ਕੁਮੈਂਟ ਕਰਕੇ ਦੱਸੋ?


Gurminder Singh

Content Editor

Related News