ਪ੍ਰਧਾਨ ਬਣਨ ਤੋਂ ਬਾਅਦ ਪਹਿਲੀ ਵਾਰ ਫਰੀਦਕੋਟ ਤੇ ਮੋਗਾ ਪਹੁੰਚਣਗੇ ਨਵਜੋਤ ਸਿੱਧੂ

Monday, Aug 02, 2021 - 01:11 PM (IST)

ਪ੍ਰਧਾਨ ਬਣਨ ਤੋਂ ਬਾਅਦ ਪਹਿਲੀ ਵਾਰ ਫਰੀਦਕੋਟ ਤੇ ਮੋਗਾ ਪਹੁੰਚਣਗੇ ਨਵਜੋਤ ਸਿੱਧੂ

ਜੈਤੋ (ਰਘੂਨੰਦਨ ਪਰਾਸ਼ਰ) : ਪੰਜਾਬ ਕਾਂਗਰਸ ਕਮੇਟੀ ਦੇ ਪ੍ਰਧਾਨ ਬਣਨ ਤੋਂ ਬਾਅਦ ਨਵਜੋਤ ਸਿੰਘ ਸਿੱਧੂ ਪਹਿਲੀ ਵਾਰ 5 ਅਗਸਤ ਨੂੰ ਫ਼ਰੀਦਕੋਟ ਅਤੇ ਮੋਗਾ ਪਹੁੰਚਣਗੇ। ਇਸ ਸਬੰਧੀ ਜਾਣਕਾਰੀ ਦਿੰਦਿਆਂ ਪੰਜਾਬ ਕਾਂਗਰਸ ਦੇ ਕਾਰਜਕਾਰੀ ਪ੍ਰਧਾਨ ਪਵਨ ਗੋਇਲ ਜੈਤੋ ਨੇ ਦੱਸਿਆ ਕਿ ਪਾਰਟੀ ਪ੍ਰਧਾਨ ਸਿੱਧੂ ਇਸ ਦਿਨ ਸਵੇਰੇ 11 ਵਜੇ ਮੋਗਾ ਅਤੇ ਦੁਪਹਿਰ 3 ਵਜੇ ਫਰੀਦਕੋਟ ਪਹੁੰਚਣਗੇ। ਇਸ ਦੌਰਾਨ ਉਹ ਜ਼ਿਲ੍ਹਾ ਮੋਗਾ ਅਤੇ ਫਰੀਦਕੋਟ ਦੇ ਪਾਰਟੀ ਵਿਧਾਇਕਾਂ, ਸੰਸਦ ਮੈਂਬਰ, ਪਾਰਟੀ ਆਗੂਆਂ ਅਤੇ ਵਰਕਰਾਂ ਨੂੰ ਮਿਲਣਗੇ ਅਤੇ ਉਨ੍ਹਾਂ ਦੀ ਗੱਲ ਸੁਣਨਗੇ।

ਪਾਰਟੀ ਪ੍ਰਧਾਨ ਸਿੱਧੂ ਦੀ ਪਹਿਲੀ ਫੇਰੀ ਲਈ ਤਿਆਰੀਆਂ ਤੇਜ਼ੀ ਨਾਲ ਸ਼ੁਰੂ ਕਰ ਦਿੱਤੀਆਂ ਗਈਆਂ ਹਨ। ਇਸ ਦੌਰੇ ਨੂੰ ਲੈ ਕੇ ਪੰਜਾਬ ਕਾਂਗਰਸ ਕਾਰਜਕਾਰੀ ਪ੍ਰਧਾਨ ਬਣਨ ਤੋਂ ਬਾਅਦ ਪਹਿਲੀ ਵਾਰ ਪਵਨ ਗੋਇਲ ਨੇ ਸੋਮਵਾਰ ਨੂੰ ਮੋਗਾ ਜ਼ਿਲ੍ਹੇ ਦੇ ਵਿਧਾਇਕਾਂ, ਨੇਤਾਵਾਂ ਅਤੇ ਵਰਕਰਾਂ ਨਾਲ ਇਕ ਵਿਸ਼ੇਸ਼ ਮੀਟਿੰਗ ਕੀਤੀ। ਪਵਨ ਗੋਇਲ ਨੇ ਕਿਹਾ ਕਿ ਸੂਬਾ ਕਾਂਗਰਸ ਪ੍ਰਧਾਨ ਨਵਜੋਤ ਸਿੰਘ ਸਿੱਧੂ ਦੀ ਫੇਰੀ ਨੂੰ ਲੈ ਕੇ ਕਾਂਗਰਸੀ ਵਰਕਰਾਂ ਦੇ ਨਾਲ ਆਮ ਲੋਕਾਂ ਵਿਚ ਵੀ ਭਾਰੀ ਉਤਸ਼ਾਹ ਹੈ।


author

Gurminder Singh

Content Editor

Related News