ਨਵਜੋਤ ਸਿੱਧੂ ਵਲੋਂ ਰਾਜਪਾਲ ਨਾਲ ਮੁਲਾਕਾਤ ਨੂੰ ਲੈ ਕੇ ਸੁਖਜਿੰਦਰ ਸਿੰਘ ਰੰਧਾਵਾ ਦਾ ਵੱਡਾ ਬਿਆਨ

04/22/2022 9:52:09 PM

ਜਲੰਧਰ (ਧਵਨ) : ਪੰਜਾਬ ਦੇ ਸਾਬਕਾ ਉਪ-ਮੁੱਖ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਨੇ ਕਿਹਾ ਹੈ ਕਿ ਪੰਜਾਬ ਕਾਂਗਰਸ ਦੇ ਸਾਬਕਾ ਪ੍ਰਧਾਨ ਨਵਜੋਤ ਸਿੰਘ ਸਿੱਧੂ ਨੂੰ ਪੰਜਾਬ ਦੇ ਰਾਜਪਾਲ ਨਾਲ ਮੁਲਾਕਾਤ ਕਰਨ ਲਈ ਇਕੱਲੇ ਨਹੀਂ ਜਾਣਾ ਚਾਹੀਦਾ ਸੀ। ਰੰਧਾਵਾ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਕਿਹਾ ਕਿ ਕਾਂਗਰਸ ਦੇ ਬੈਨਰ ਹੇਠਾਂ ਹੀ ਸਿੱਧੂ ਨੂੰ ਰਾਜਪਾਲ ਨੂੰ ਮਿਲਣ ਲਈ ਹੋਰ ਕਾਂਗਰਸੀ ਨੇਤਾਵਾਂ ਦੇ ਨਾਲ ਜਾਣਾ ਚਾਹੀਦਾ ਸੀ। ਇਕ ਸਵਾਲ ਦੇ ਜਵਾਬ ’ਚ ਉਨ੍ਹਾਂ ਕਿਹਾ ਕਿ ਉਨ੍ਹਾਂ ਦੀ ਸਿੱਧੂ ਨਾਲ ਬੋਲਚਾਲ ਬਿਲਕੁਲ ਬੰਦ ਹੋ ਚੁੱਕੀ ਹੈ। ਸਿੱਧੂ ਆਪਣੇ ਨਾਲ ਉਸ ਵਿਅਕਤੀ ਨੂੰ ਲੈ ਗਏ ਜਿਸ ਨੂੰ ਕਾਂਗਰਸ ਨੇ ਹੁਣੇ ਜਿਹੇ ਪਾਰਟੀ ’ਚੋਂ ਕੱਢਿਆ ਸੀ।

ਇਹ ਵੀ ਪੜ੍ਹੋ : ਨਵਜੋਤ ਸਿੱਧੂ ਦੀਆਂ ਮੀਟਿੰਗਾਂ ’ਤੇ ਰਾਜਾ ਵੜਿੰਗ ਦਾ ਵੱਡਾ ਬਿਆਨ

ਉਨ੍ਹਾਂ ਨੂੰ ਜਦੋਂ ਪੁੱਛਿਆ ਗਿਆ ਕਿ ਸਿੱਧੂ ਨੇ ਰਾਜਾ ਵੜਿੰਗ ਦੀ ਤਾਜਪੋਸ਼ੀ ਵਿਚ ਸ਼ਾਮਲ ਹੋਣ ਬਾਰੇ ਆਪਣੇ ਕੋਈ ਵਿਚਾਰ ਪ੍ਰਗਟ ਨਹੀਂ ਕੀਤੇ ਤਾਂ ਰੰਧਾਵਾ ਨੇ ਕਿਹਾ ਕਿ ਸਿੱਧੂ ਸਾਬਕਾ ਪ੍ਰਧਾਨ ਹਨ ਅਤੇ ਉਨ੍ਹਾਂ ਨੂੰ ਆਪ ਆ ਕੇ ਰਾਜਾ ਵੜਿੰਗ ਨੂੰ ਚਾਰਜ ਸੌਂਪਣਾ ਚਾਹੀਦਾ ਹੈ। ਜਦੋਂ ਉਨ੍ਹਾਂ ਨੂੰ ਪੁੱਛਿਆ ਗਿਆ ਕਿ ਸਿੱਧੂ ਵੱਖ ਪਾਰਟੀ ਬਣਾ ਸਕਦੇ ਹਨ ਤਾਂ ਰੰਧਾਵਾ ਨੇ ਕਿਹਾ ਕਿ ਅਸੀਂ ਲੋਕਤੰਤਰੀ ਵਿਵਸਥਾ ਵਿਚ ਰਹਿ ਰਹੇ ਹਾਂ ਅਤੇ ਕੋਈ ਵੀ ਪਾਰਟੀ ਬਣਾਉਣ ਲਈ ਆਜ਼ਾਦ ਹੈ।

ਇਹ ਵੀ ਪੜ੍ਹੋ : ਬਿਜਲੀ ਬਿੱਲਾਂ ਨੂੰ ਲੈ ਕੇ ਪੰਜਾਬ ਸਰਕਾਰ ਨੇ ਅਫਸਰਾਂ ਨੂੰ ਜਾਰੀ ਕੀਤੇ ਸਖ਼ਤ ਹੁਕਮ

ਸੁਨੀਲ ਜਾਖੜ ਨੂੰ ਪਾਰਟੀ ਵੱਲੋਂ ਦਿੱਤੇ ਗਏ ਨੋਟਿਸ ਅਤੇ ਉਸ ਦਾ ਜਵਾਬ ਜਾਖੜ ਵੱਲੋਂ ਨਾ ਦਿੱਤੇ ਜਾਣ ’ਤੇ ਰੰਧਾਵਾ ਨੇ ਕਿਹਾ ਕਿ ਇਹ ਮਾਮਲਾ ਹਾਈਕਮਾਨ ਖੁਦ ਵੇਖ ਰਿਹਾ ਹੈ। ਸੂਬੇ ਵਿਚ ਆਮ ਆਦਮੀ ਪਾਰਟੀ ਦੀ ਸਰਕਾਰ ਬਾਰੇ ਰੰਧਾਵਾ ਨੇ ਕਿਹਾ ਕਿ ਸਾਨੂੰ ਸਰਕਾਰ ਨੂੰ ਆਪਣੀ ਕਾਰਗੁਜ਼ਾਰੀ ਵਿਖਾਉਣ ਲਈ ਕੁਝ ਸਮਾਂ ਦੇਣਾ ਚਾਹੀਦਾ ਹੈ। ਹੁਣੇ ਤੋਂ ਹਾਏ-ਤੌਬਾ ਮਚਾਉਣ ਦੀ ਕੋਈ ਲੋੜ ਨਹੀਂ।

ਇਹ ਵੀ ਪੜ੍ਹੋ : ਕਿਸਾਨਾਂ ਲਈ ਅਹਿਮ ਖ਼ਬਰ, ਪੀ. ਐੱਸ. ਪੀ. ਸੀ. ਐੱਲ. ਵਲੋਂ ਫਸਲਾਂ ਲਈ ਬਿਜਲੀ ਸਪਲਾਈ ਦਾ ਸ਼ਡਿਊਲ ਜਾਰੀ

ਨੋਟ - ਇਸ ਖ਼ਬਰ ਸੰਬੰਧੀ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦੱਸੋ?


Gurminder Singh

Content Editor

Related News