ਜ਼ੀਰਕਪੁਰ ’ਚ ਪ੍ਰਸ਼ਾਸਨ ਨੂੰ ਪਈਆਂ ਭਾਜੜਾਂ, ਨਵਜੋਤ ਸਿੱਧੂ ਦੇ ਹੋਰਡਿੰਗਜ਼ ’ਤੇ ਮਲੀ ਕਾਲਖ਼

Thursday, Aug 05, 2021 - 06:03 PM (IST)

ਜ਼ੀਰਕਪੁਰ ’ਚ ਪ੍ਰਸ਼ਾਸਨ ਨੂੰ ਪਈਆਂ ਭਾਜੜਾਂ, ਨਵਜੋਤ ਸਿੱਧੂ ਦੇ ਹੋਰਡਿੰਗਜ਼ ’ਤੇ ਮਲੀ ਕਾਲਖ਼

ਜ਼ੀਰਕਪੁਰ (ਮੇਸ਼ੀ) : ਜ਼ੀਰਕਪੁਰ ਵਿਖੇ ਏਅਰਪੋਰਟ ਦੀਆਂ ਲਾਈਟਾਂ ’ਤੇ ਪੰਜਾਬ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੰਘ ਸਿੱਧੂ ਦੇ ਵਧਾਈ ਵਾਲੇ ਲੱਗੇ ਹੋਰਡਿੰਗਜ਼ ’ਤੇ ਸ਼ਰਾਰਤੀ ਅਨਸਰਾਂ ਨੇ ਕਾਲਖ ਮਲ ਦਿੱਤੀ। ਇਸ ਕਾਰਨ ਪ੍ਰਸ਼ਾਸਨ ਨੂੰ ਵੀ ਭਾਜੜਾਂ ਪੈ ਗਈਆਂ। ਉਧਰ ਪੁਲਸ ਦਾ ਕਹਿਣਾ ਹੈ ਕਿ ਸ਼ਰਾਰਤੀ ਅਨਸਰਾਂ ਨੇ ਰਾਤ ਦੇ ਹਨੇਰੇ ਵਿਚ ਇਹ ਕਾਰਵਾਈ ਕੀਤੀ ਹੈ। ਕਾਲਖ ਮਲਣ ਵਾਲੇ ਫਲੈਕਸ ਬੋਰਡ ਉਤਾਰ ਦਿੱਤੇ ਗਏ ਹਨ।

ਇਹ ਵੀ ਪੜ੍ਹੋ : ਪ੍ਰਧਾਨ ਬਣਦੇ ਹੀ ਨਵਜੋਤ ਸਿੱਧੂ ਨੇ ਲੱਭਿਆ ਖੇਤੀ ਕਾਨੂੰਨਾਂ ਦਾ ਹੱਲ, ਇਹ ਵੱਡਾ ਕਦਮ ਚੁੱਕਣ ਦਾ ਐਲਾਨ

ਦੂਜੇ ਪਾਸੇ ਨਗਰ ਕੌਂਸਲ ਦੇ ਪ੍ਰਧਾਨ ਉਦੈਵੀਰ ਸਿੰਘ ਢਿੱਲੋਂ ਨੇ ਦੱਸਿਆ ਕਿ ਇਹ ਵਿਰੋਧੀ ਪਾਰਟੀਆਂ ਦੀ ਕਾਰਵਾਈ ਹੈ। ਉਨ੍ਹਾਂ ਕਿਹਾ ਕਿ ਸਿੱਧੂ ਦੇ ਪ੍ਰਧਾਨ ਬਣਨ ਨਾਲ ਕਾਂਗਰਸ ਦੀ ਸਥਿਤੀ ਮਜ਼ਬੂਤ ਹੋਈ ਹੈ, ਜਿਹੜੀ ਵਿਰੋਧੀਆਂ ਨੂੰ ਹਜ਼ਮ ਨਹੀਂ ਹੋ ਰਹੀ। ਥਾਣਾ ਜ਼ੀਰਕਪੁਰ ਪੁਲਸ ਦਾ ਕਹਿਣਾ ਹੈ ਕਿ ਮੁਲਜ਼ਮ ਜਲਦੀ ਹੀ ਕਾਬੂ ਕਰ ਲਏ ਜਾਣਗੇ।

ਇਹ ਵੀ ਪੜ੍ਹੋ : ਅੰਮ੍ਰਿਤਸਰ ’ਚ ਹੋਏ ਗੈਂਗਸਟਰ ਰਾਣਾ ਕੰਦੋਵਾਲੀਆ ਦੇ ਕਤਲ ’ਚ ਨਵਾਂ ਮੋੜ, ਜੱਗੂ ਭਗਵਾਨਪੁਰੀਆ ਨੇ ਲਈ ਜ਼ਿੰਮੇਵਾਰੀ

ਨੋਟ - ਨਵਜੋਤ ਸਿੱਧੂ ਦੇ ਪੋਸਟਰਾਂ ’ਤੇ ਕਾਲਸ਼ ਮਲੇ ਜਾਣ ਦੀ ਘਟਨਾ ਨੂੰ ਤੁਸੀਂ ਕਿਵੇਂ ਦੇਖਦੇ ਹੋ? ਕੁਮੈਂਟ ਕਰਕੇ ਦੱਸੋ।


author

Gurminder Singh

Content Editor

Related News