ਨਵਜੋਤ ਸਿੱਧੂ ਦੀ ਰਿਹਾਇਸ਼ੀ ਕਲੋਨੀ ਨੇੜੇ ਵਾਰਦਾਤ, ਕਾਰ ਸਮੇਤ ਵਿਅਕਤੀ ਅਗਵਾ

11/18/2017 7:30:10 PM

ਅੰਮ੍ਰਿਤਸਰ (ਸੁਮਿਤ) : ਕੈਬਨਿਟ ਮੰਤਰੀ ਨਵਜੋਤ ਸਿੱਧੂ ਦੀ ਰਿਹਾਇਸ਼ ਵਾਲੀ ਕਾਲੋਨੀ ਹੌਲੀ ਸਿੱਟੀ ਵਿਚ ਇਕ ਵਿਅਕਤੀ ਨੂੰ ਕੁਝ ਲੋਕਾਂ ਨੇ ਕਾਰ ਸਮੇਤ ਅਗਵਾ ਕਰ ਲਿਆ। ਦੋਸ਼ੀ ਦੋ ਕਿਲੋਮੀਟਰ ਦੂਰ ਜਾਣ ਤੋਂ ਬਬਾਅਦ ਕਾਰ ਮਾਲਕ ਨੂੰ ਸੁੱਟ ਕੇ ਕਾਰ ਲੈ ਕੇ ਫਰਾਰ ਹੋ ਗਏ। ਘਟਨਾ ਦੀ ਸੂਚਨਾ ਮਿਲਦੇ ਹੀ ਸਥਾਨਕ ਪੁਲਸ ਮੌਕੇ 'ਤੇ ਪਹੁੰਚ ਗਈ ਅਤੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ। ਦੱਸਣਯੋਗ ਹੈ ਕਿ ਪੌਸ਼ ਏਰੀਏ ਵਿਚ ਦਿਨ-ਦਿਹਾੜੇ ਵਾਪਰੀ ਇਸ ਘਟਨਾ ਤੋਂ ਬਾਅਦ ਇਲਾਕੇ ਵਿਚ ਦਹਿਸ਼ਤ ਦਾ ਮਾਹੌਲ ਹੈ।
ਮਿਲੀ ਜਾਣਕਾਰੀ ਮੁਤਾਬਕ ਪਤਵਿੰਦਰ ਸਿੰਘ ਆਪਣੀ ਪਤਨੀ ਨੂੰ ਚੰਡੀਗੜ੍ਹ ਜਾਣ ਲਈ ਬੱਸ ਸਟੈਂਡ 'ਤੇ ਛੱਡਣ ਆਇਆ ਸੀ। ਫਿਲਹਾਲ ਪੁਲਸ ਵਲੋਂ ਮਾਮਲੇ ਦੀ ਗੰਭੀਰਤਾ ਨਾਲ ਜਾਂਚ ਕਰਨ ਦੀ ਗੱਲ ਆਖੀ ਜਾ ਰਹੀ ਹੈ।