ਨਵਜੋਤ ਸਿੱਧੂ ਦੀ ਸਿਹਤ ਖ਼ਰਾਬ ਹੋਣ ’ਤੇ ਪਟਿਆਲਾ ਦੇ ਸਰਕਾਰੀ ਹਸਪਤਾਲ 'ਚ ਹੋਈ ਮੈਡੀਕਲ ਜਾਂਚ (ਵੀਡੀਓ)

05/23/2022 11:08:19 AM

ਪਟਿਆਲਾ (ਪਰਮੀਤ) - ‘ਰੋਡ ਰੇਜ’ ਕੇਸ ਵਿੱਚ ਪਟਿਆਲਾ ਦੀ ਜੇਲ੍ਹ ’ਚ ਬੰਦ ਨਵਜੋਤ ਸਿੰਘ ਸਿੱਧੂ ਦੀ ਅੱਜ ਅਚਾਨਕ ਸਿਹਤ ਖ਼ਰਾਬ ਹੋ ਗਈ ਹੈ, ਜਿਸ ਦੇ ਮੱਦੇਨਜ਼ਰ ਉਨ੍ਹਾਂ ਨੂੰ ਰਾਜਿੰਦਰਾ ਹਸਪਤਾਲ ਪਟਿਆਲਾ ਲਿਆਂਦਾ ਗਿਆ ਹੈ। ਹਸਪਤਾਲ ਵਿਖੇ ਨਵਜੋਤ ਸਿੱਧੂ ਦਾ ਡਾਕਟਰਾਂ ਵਲੋਂ ਮੈਡੀਕਲ ਜਾਂਚ ਕੀਤੀ ਜਾ ਰਹੀ ਹੈ। ਮੈਡੀਕਲ ਜਾਂਚ ਤੋਂ ਬਾਅਦ ਨਵਜੋਤ ਨੂੰ ਵਾਪਸ ਜੇਲ੍ਹ ’ਚ ਭੇਜ ਦਿੱਤਾ ਗਿਆ ਹੈ। ਮਾਮਲੇ ਨੂੰ ਵੇਖਦਿਆਂ ਸੁਰੱਖਿਆ ਦੇ ਸਖ਼ਤ ਪ੍ਰਬੰਧ ਕੀਤੇ ਗਏ ਹਨ। ਜ਼ਿਕਰਯੋਗ ਹੈ ਕਿ ਸਿੱਧੂ ਨੇ ਸੁਪਰੀਮ ਕੋਰਟ ਤੋਂ ਮੈਡੀਕਲ ਗਰਾਊਂਡ 'ਤੇ ਇਕ ਹਫ਼ਤੇ ਲਈ ਰਾਹਤ ਦੀ ਮੰਗ ਕੀਤੀ ਸੀ। 

ਪੜ੍ਹੋ ਇਹ ਵੀ ਖ਼ਬਰ: ਭਿੱਖੀਵਿੰਡ ’ਚ ਸੁਨਿਆਰੇ ਨੂੰ ਅਗਵਾ ਕਰ ਬੇਰਹਿਮੀ ਨਾਲ ਕੀਤਾ ਕਤਲ, ਪਿੰਡ ਰੈਸ਼ੀਆਣਾ ਨੇੜਿਓ ਬਰਾਮਦ ਹੋਈ ਲਾਸ਼

ਦੱਸ ਦੇਈਏ ਕਿ ਨਵਜੋਤ ਸਿੱਧੂ ਦੇ ਵਕੀਲ ਨੇ ਹਵਾਲਾ ਦਿੰਦੇ ਹੋਏ ਦੱਸਿਆ ਕਿ ਨਵਜੋਤ ਸਿੱਧੂ ਦੇ ਲੀਵਰ ’ਚ ਇਨਫੈਕਸ਼ਨ ਦੀ ਸਮੱਸਿਆ ਹੈ, ਜੋ ਡਾਕਟਰਾਂ ਵਲੋਂ ਦੱਸੇ ਗਏ ਭੋਜਨ ਦਾ ਹੀ ਸੇਵਨ ਕਰਦੇ ਹਨ। ਲੀਵਰ ਦੀ ਸਮੱਸਿਆ ਹੋਣ ਕਾਰਨ ਉਹ ਖ਼ਾਸ ਡਾਈਟ ਲੈਂਦੇ ਹਨ। ਮਿਲੀ ਜਾਣਕਾਰੀ ਅਨੁਸਾਰ ਨਵਜੋਤ ਸਿੱਧੂ ਜਦੋਂ ਤੋਂ ਜੇਲ੍ਹ ’ਚ ਹਨ, ਉਹ ਰੋਟੀ ਨਹੀਂ ਸੀ ਖਾਅ ਰਹੇ। ਉਹ ਜੇਲ੍ਹ ਪ੍ਰਸ਼ਾਸਨ ਤੋਂ ਡਾਇਟ ਦੇ ਹਿਸਾਬ ਨਾਲ ਖਾਣਾ ਮੰਗ ਰਹੇ ਸਨ। 

ਪੜ੍ਹੋ ਇਹ ਵੀ ਖ਼ਬਰ: ਤਰਨਤਾਰਨ ਵਿਖੇ ਪ੍ਰੇਮੀ ਜੋੜੇ ਨੇ ਕੀਤੀ ਖ਼ੁਦਕੁਸ਼ੀ, ਨੌਜਵਾਨ ਦਾ ਡੇਢ ਮਹੀਨਾ ਪਹਿਲਾਂ ਹੋਇਆ ਸੀ ਵਿਆਹ

ਦੱਸ ਦੇਈਏ ਕਿ ਸੁਪਰੀਮ ਕੋਰਟ ਨੇ ਬੀਤੇ ਦਿਨੀਂ 1988 ਦੇ ‘ਰੋਡ ਰੇਜ’ ਕੇਸ ਵਿੱਚ ਨਵਜੋਤ ਸਿੱਧੂ ਨੂੰ ਇਕ ਸਾਲ ਦੀ ਸਜ਼ਾ ਸੁਣਾਈ ਸੀ। ਕਰੀਬ 34 ਸਾਲ ਪਹਿਲਾਂ ਵਾਪਰੇ ਰੋਡ ਰੇਜ ਮਾਮਲੇ ਵਿਚ 65 ਸਾਲਾ ਵਿਅਕਤੀ ਦੀ ਮੌਤ ਹੋ ਗਈ ਸੀ। ਉਸ ਸਮੇਂ ਸਿੱਧੂ ਦੀ ਉਮਰ 25 ਸਾਲ ਦੇ ਕਰੀਬ ਸੀ। ਸੁਪਰੀਮ ਕੋਰਟ ਨੇ ਇਸ ਮਾਮਲੇ ਵਿੱਚ ਸਿੱਧੂ ਨੂੰ ਪਹਿਲਾਂ ਸਿਰਫ਼ ਇੱਕ ਹਜ਼ਾਰ ਰੁਪਏ ਦਾ ਜੁਰਮਾਨਾ ਲਗਾ ਕੇ ਰਿਹਾਅ ਕਰ ਦਿੱਤਾ ਸੀ। ਇਸ ਵਿਰੁੱਧ ਪੀੜਤ ਪਰਿਵਾਰ ਵੱਲੋਂ ਰੀਵਿਊ ਪਟੀਸ਼ਨ ਦਾਇਰ ਕੀਤੀ ਗਈ ਸੀ, ਜਿਸ ਨੂੰ ਸੁਪਰੀਮ ਕੋਰਟ ਨੇ ਪ੍ਰਵਾਨ ਕਰ ਲਿਆ ਅਤੇ ਸਿੱਧੂ ਨੂੰ ਇਕ ਸਾਲ ਦੀ ਕੈਦ ਦੀ ਸਜ਼ਾ ਸੁਣਾਈ ਗਈ। 

ਪੜ੍ਹੋ ਇਹ ਵੀ ਖ਼ਬਰ: ਦੁਖਦ ਖ਼ਬਰ: ਪਿਤਾ ਤੇ ਤਾਏ ਦੀ ਮੌਤ ਦਾ ਸਦਮਾ ਨਾ ਸਹਾਰ ਸਕਿਆ 16 ਸਾਲਾ ਨੌਜਵਾਨ, ਇੰਝ ਲਾਇਆ ਮੌਤ ਨੂੰ ਗਲ

ਨੋਟ - ਇਸ ਖ਼ਬਰ ਦੇ ਸਬੰਧ ’ਚ ਤੁਸੀਂ ਕਹਿਣਾ ਚਾਹੁੰਦੇ ਹੋ, ਕੁਮੈਂਟ ਕਰਕੇ ਦਿਓ ਆਪਣਾ ਜਵਾਬ

 

 

 


rajwinder kaur

Content Editor

Related News