ਉਦਘਾਟਨ ਤੋਂ ਪਹਿਲਾਂ ਡੇਰਾ ਬਾਬਾ ਨਾਨਕ ਪਹੁੰਚੇ ਸਿੱਧੂ, ਦਿੱਤਾ ਇਹ ਬਿਆਨ
Monday, Nov 26, 2018 - 04:53 PM (IST)

ਅੰਮ੍ਰਿਤਸਰ : ਕਰਤਾਰਪੁਰ ਲਾਂਘੇ ਸੰਬੰਧੀ ਰੱਖੇ ਗਏ ਉਦਾਘਟਨ ਸਮਾਰੋਹ ਤੋਂ ਪਹਿਲਾਂ ਕੈਬਨਿਟ ਮੰਤਰੀ ਨਵਜੋਤ ਸਿੱਧੂ ਡੇਰਾ ਬਾਬਾ ਨਾਨਕ ਪਹੁੰਚੇ। ਜਿੱਥੇ ਉਨ੍ਹਾਂ ਦੂਰਬੀਨ ਰਾਹੀਂ ਗੁਰਦੁਆਰਾ ਸ੍ਰੀ ਕਰਤਾਰਪੁਰ ਸਾਹਿਬ ਦੇ ਦਰਸ਼ਨ ਕਰਕੇ ਡੇਰਾ ਬਾਬਾ ਨਾਨਕ ਤੋਂ ਅਰਦਾਸ ਕੀਤੀ। ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਇਸ ਕੋਰੀਡੋਰ ਖੁੱਲ੍ਹਣ ਦਾ ਸਿਹਰਾ ਨਵਜੋਤ ਸਿੱਧੂ ਨੇ ਸੰਗਤਾਂ ਦੇ ਸਿਰ ਬੰਨ੍ਹਿਆ।
ਸਿੱਧੂ ਨੇ ਕਿਹਾ ਕਿ ਸੰਗਤਾਂ ਦੀਆਂ ਅਰਦਾਸਾਂ ਸਦਕਾ ਹੀ ਇਹ ਲਾਂਘਾ ਖੁੱਲ੍ਹਣ ਜਾ ਰਿਹਾ ਹੈ। ਸਿੱਧੂ ਨੇ ਕਿਹਾ ਕਿ ਪਿਛਲੇ ਲੰਮੇ ਸਮੇਂ ਤੋਂ ਸੰਗਤਾਂ ਵਲੋਂ ਇਸ ਲਾਂਘੇ ਦੇ ਖੁੱਲ੍ਹਣ ਲਈ ਅਰਦਾਸਾਂ ਕੀਤੀਆਂ ਜਾ ਰਹੀਆਂ ਹਨ ਅਤੇ ਇਨ੍ਹਾਂ ਅਰਦਾਸਾਂ ਸਦਕਾ ਹੀ ਅੱਜ ਇਹ ਸੰਭਵ ਹੋ ਸਕਿਆ ਹੈ।
ਇਸ ਦੇ ਨਾਲ ਨਵਜੋਤ ਸਿੱਧੂ ਨੇ ਕਿਹਾ ਕਿ ਇਸ ਲਾਂਘੇ ਨੂੰ ਲੈ ਕੇ ਸਿਆਸਤ ਨਹੀਂ ਕੀਤੀ ਜਾਣੀ ਚਾਹੀਦੀ। ਇਹ ਲਾਂਘਾ ਖੁੱਲ੍ਹਣ ਨਾਲ ਜਿੱਥੇ ਦੋਵਾਂ ਵਿਚਾਲੇ ਆਪਸੀ ਸਾਂਝ ਵਧੇਗੀ, ਉਥੇ ਹੀ ਦੋਵਾਂ ਮੁਲਕਾਂ ਦੇ ਰਿਸ਼ਤਿਆਂ ਵਿਚ ਵੀ ਸੁਧਾਰ ਆਵੇਗਾ।