ਨਵਜੋਤ ਸਿੱਧੂ ਦੇ ਖਟਕੜ ਕਲਾਂ ਪਹੁੰਚਣ ਤੋਂ ਪਹਿਲਾਂ ਆਪਸ ’ਚ ‘ਫਸੇ’ ਕਾਂਗਰਸੀ
Tuesday, Jul 20, 2021 - 11:16 PM (IST)
ਬੰਗਾ - ਪੰਜਾਬ ਕਾਂਗਰਸ ਦੇ ਨਵੇਂ ਪ੍ਰਧਾਨ ਨਵਜੋਤ ਸਿੱਧੂ ਦੇ ਸ਼ਹੀਦ-ਏ-ਆਜ਼ਮ ਸਰਦਾਰ ਭਗਤ ਸਿੰਘ ਦੇ ਜੱਦੀ ਪਿੰਡ ਖਟਕੜ ਕਲਾਂ ਵਿਖੇ ਪਹੁੰਚਣ ਤੋਂ ਪਹਿਲਾਂ ਬੰਗਾ ਹਲਕੇ ਦੇ ਦੋ ਸਾਬਕਾ ਵਿਧਾਇਕਾਂ ਦੇ ਸਮਰਥਕਾਂ ’ਚ ਗਹਿਮਾ-ਗਹਿਮੀ ਹੋ ਗਈ। ਇਸ ਦੌਰਾਨ ਦੋਵਾਂ ਧਿਰਾਂ ਵਲੋਂ ਇਕ ਦੂਜੇ ਖ਼ਿਲਾਫ਼ ਜੰਮ ਕੇ ਨਾਅਰੇਬਾਜ਼ੀ ਕੀਤੀ ਗਈ। ਦਰਅਸਲ ਚੌਧਰੀ ਮੋਹਣ ਸਿੰਘ ਸਾਬਕਾ ਵਿਧਾਇਕ ਹਲਕਾ ਬੰਗਾ ਅਤੇ ਚੌਧਰੀ ਤਰਲੋਚਨ ਸਿੰਘ ਸੁੰਢ ਸਾਬਕਾ ਵਿਧਾਇਕ ਹਲਕਾ ਬੰਗਾ ਦੇ ਸਮਰਥਕ ਇਕ ਦੂਜੇ ਦੇ ਆਹਮੋ-ਸਾਹਮਣੇ ਹੋ ਗਏ ਅਤੇ ਖੂਬ ਨਾਅਰੇਬਾਜ਼ੀ ਕੀਤੀ।
ਇਹ ਵੀ ਪੜ੍ਹੋ : ਪੰਜਾਬ ’ਚ ਚੱਲ ਰਹੇ ਕਾਟੋ-ਕਲੇਸ਼ ਦਰਮਿਆਨ ਕਾਂਗਰਸ ਨੂੰ ਕਪੂਰਥਲਾ ਵਿਚ ਲੱਗਾ ਵੱਡਾ ਝਟਕਾ
ਇਸ ਦੌਰਾਨ ਨਾਅਰੇਬਾਜ਼ੀ ਕਰਦਿਆਂ ਚੌਧਰੀ ਤਰਲੋਚਨ ਸਿੰਘ ਸੂੰਢ ਨੇ ਕਿਹਾ ਕਿ ਕਾਂਗਰਸ ਆਪਸ ’ਚ ਦੋਫਾੜ ਨਹੀਂ ਹੈ, ਬਲਕਿ ਉਹ ਉਨ੍ਹਾਂ ਲੋਕਾਂ ਦਾ ਵਿਰੋਧ ਕਰ ਰਹੇ ਹਨ ਜੋ ਨਸ਼ਾ ਵੇਚਣ ਵਾਲੇ ਹਨ ਅਤੇ ਪਾਰਟੀ ’ਚ ਬਾਹਰੋਂ ਆਏ ਹਨ। ਸੂੰਢ ਸਿੱਧੇ ਤੌਰ ’ਤੇ ਚੌਧਰੀ ਮੋਹਣ ਸਿੰਘ ’ਤੇ ਦੋਸ਼ ਲਗਾ ਰਹੇ ਸਨ।
ਇਹ ਵੀ ਪੜ੍ਹੋ : ਪੰਜਾਬ ਪ੍ਰਧਾਨ ਬਣਨ ਤੋਂ ਬਾਅਦ ਨਵਜੋਤ ਸਿੱਧੂ ਦਾ ਪਹਿਲਾ ਟਵੀਟ, ਕਿਹਾ ਮੇਰਾ ਸਫ਼ਰ ਅਜੇ ਸ਼ੁਰੂ ਹੋਇਆ
ਚੌਧਰੀ ਮੋਹਣ ਸਿੰਘ ਨੇ ਕਿਹਾ ਕਿ ਉਹ ਪਾਰਟੀ ਹਾਈਕਮਾਨ ਦਾ ਧੰਨਵਾਦ ਕਰਦੇ ਹਨ ਜਿਨ੍ਹਾਂ ਨੇ ਇਕ ਇਮਾਨਦਾਰੀ ਆਗੂ ਵਜੋਂ ਜਾਣੇ ਜਾਂਦੇ ਨਵਜੋਤ ਸਿੱਧੂ ਨੂੰ ਪੰਜਾਬ ਦੀ ਜ਼ਿੰਮੇਵਾਰੀ ਸੌਂਪੀ ਹੈ। ਉਥੇ ਹੀ ਉਨ੍ਹਾਂ ਕਿਹਾ ਕਿ ਉਹ ਇਥੇ ਸਿੱਧੂ ਦਾ ਸੁਆਗਤ ਕਰਨ ਆਏ ਸਨ ਪਰ ਚੌਧਰੀ ਤਰਲੋਚਨ ਸਿੰਘ ਸੁੰਢ ਨੇ ਨਾ ਸਿਰਫ ਉਨ੍ਹਾਂ ਦੇ ਵਰਕਰਾਂ ਨਾਲ ਬਹਿਸਬਾਜ਼ੀ ਕੀਤੀ। ਉਨ੍ਹਾਂ ਕਿਹਾ ਕਿ ਤਰਲੋਚਨ ਸਿੰਘ ਸੁੰਢ ਇਕ ਸੂਝਵਾਨ ਆਗੂ ਹਨ ਪਰ ਅੱਜ ਜਦੋਂ ਕਾਂਗਰਸ ਪਾਰਟੀ ਦੇ ਪ੍ਰਧਾਨ ਪਹਿਲੀ ਵਾਰ ਇਥੇ ਆ ਰਹੇ ਸਨ, ਤਾਂ ਉਨ੍ਹਾਂ ਵਲੋਂ ਅਜਿਹੀਆਂ ਹਰਕਤਾਂ ਕਰਨੀਆਂ ਸੋਭਾ ਨਹੀਂ ਦਿੰਦੀਆਂ।
ਇਹ ਵੀ ਪੜ੍ਹੋ : ਕੈਨੇਡਾ ਬੈਠੇ ਗੋਲਡੀ ਬਰਾੜ ਤੇ ਗੈਂਗਸਟਰ ਲਾਰੈਂਸ ਬਿਸ਼ਨੋਈ ਦਾ ਇਕ ਹੋਰ ਕਾਂਡ ਆਇਆ ਸਾਹਮਣੇ
ਨੋਟ - ਇਸ ਖ਼ਬਰ ਸੰਬੰਧੀ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦੱਸੋ?