ਨਵਜੋਤ ਸਿੱਧੂ ਦੇ ਸਲਾਹਕਾਰ ਮਾਲਵਿੰਦਰ ਸਿੰਘ ਮਾਲੀ ਨੇ ਸਲਾਹਕਾਰ ਦੇ ਅਹੁਦੇ ਤੋਂ ਦਿੱਤਾ ਅਸਤੀਫ਼ਾ
Friday, Aug 27, 2021 - 06:34 PM (IST)
ਚੰਡੀਗੜ੍ਹ : ਵਿਵਾਦਤ ਪੋਸਟਾਂ ਰਾਹੀਂ ਪੰਗਾ ਸਹੇੜਨ ਵਾਲੇ ਪੰਜਾਬ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੱਧੂ ਦੇ ਸਲਾਹਕਾਰ ਮਾਲਵਿੰਦਰ ਸਿੰਘ ਮਾਲੀ ਨੇ ਸਲਾਹਕਾਰ ਦੇ ਅਹੁਦੇ ਤੋਂ ਅਸਤੀਫ਼ਾ ਦੇ ਦਿੱਤਾ ਹੈ। ਦੱਸਣਯੋਗ ਹੈ ਕਿ ਮਾਲਵਿੰਦਰ ਸਿੰਘ ਮਾਲੀ ਜੰਮੂ-ਕਸ਼ਮੀਰ, ਪਾਕਿਸਤਾਨ ਅਤੇ ਤਾਲਿਬਾਨ ਨੂੰ ਲੈ ਕੇ ਵਿਵਾਦਤ ਪੋਸਟਾਂ ਪਾਉਣ ਤੋਂ ਬਾਅਦ ਲਗਾਤਾਰ ਵਿਵਾਦਾਂ ਵਿਚ ਸਨ। ਇਸ ਤੋਂ ਇਲਾਵਾ ਮਾਲੀ ਵਲੋਂ ਜਿਸ ਤਰ੍ਹਾਂ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਖ਼ਿਲਾਫ਼ ਲਗਾਤਾਰ ਸੋਸ਼ਲ ਮੀਡੀਆ ’ਤੇ ਨਿਸ਼ਾਨੇ ਸਾਧੇ ਜਾ ਰਹੇ, ਇਸ ਤੋਂ ਵੀ ਕਾਂਗਰਸ ਹਾਈਕਮਾਨ ਔਖੀ ਸੀ।
ਇਹ ਵੀ ਪੜ੍ਹੋ : ਪੰਜਾਬ ਕਾਂਗਰਸ ਵਿਚ ਬਗਾਵਤ ਦਰਮਿਆਨ ਪ੍ਰਨੀਤ ਕੌਰ ਦਾ ਨਵਜੋਤ ਸਿੱਧੂ ’ਤੇ ਵੱਡਾ ਬਿਆਨ
ਇਸੇ ਦਾ ਨਤੀਜਾ ਸੀ ਕਿ ਪੰਜਾਬ ਕਾਂਗਰਸ ਦੇ ਇੰਚਾਰਜ ਹਰੀਸ਼ ਰਾਵਤ ਨੇ ਸਾਫ ਆਖਿਆ ਸੀ ਕਿ ਨਵਜੋਤ ਸਿੱਧੂ ਤੁਰੰਤ ਆਪਣੇ ਸਲਾਹਕਾਰਾਂ ਨੂੰ ਹਟਾਉਣ ਜੇਕਰ ਸਿੱਧੂ ਕਾਰਵਾਈ ਨਹੀਂ ਕਰਦੇ ਤਾਂ ਹਾਈਕਮਾਨ ਨੂੰ ਕਾਰਵਾਈ ਕਰਨੀ ਪਵੇਗੀ। ਇਸ ਸਭ ਦੇ ਦਰਮਿਆਨ ਅੱਜ ਮਾਲਵਿੰਦਰ ਸਿੰਘ ਮਾਲੀ ਵਲੋਂ ਸਿੱਧੂ ਦੇ ਸਲਾਹਕਾਰ ਅਹੁਦੇ ਤੋਂ ਅਸਤੀਫ਼ਾ ਦੇ ਦਿੱਤਾ ਗਿਆ ਹੈ।
ਇਹ ਵੀ ਪੜ੍ਹੋ : ਉਗਰਾਹਾਂ ਵੱਲੋਂ ਸਿਆਸੀ ਪਾਰਟੀਆਂ ’ਤੇ ਹਮਲੇ, ਹਰਪਾਲ ਚੀਮਾ ਦੇ ਮੰਚ ’ਤੇ ਬੈਠਦਿਆਂ ਹੀ ਉਗਰਾਹਾਂ ਹੋਏ ਪਾਸੇ
ਨੋਟ - ਮਾਲਵਿੰਦਰ ਸਿੰਘ ਮਾਲੀ ਵਲੋਂ ਸਿੱਧੂ ਦੇ ਸਲਾਹਕਾਰ ਦੇ ਅਹੁਦੇ ਤੋਂ ਅਸਤੀਫ਼ਾ ਦੇਣ ਦੇ ਫ਼ੈਸਲੇ ਨੂੰ ਤੁਸੀਂ ਕਿਵੇਂ ਦੇਖਦੇ ਹੋ?