‘ਨਵਜੋਤ ਸਿੱਧੂ ਪਾਕਿ ’ਚ ਸ਼ੇਰ-ਏ-ਪੰਜਾਬ ਦੀ ਮੂਰਤੀ ਤੇ ਹਿੰਦੂ ਮੰਦਰ ’ਚ ਤੋੜਭੰਨ ਹੋਣ ’ਤੇ ਚੁੱਪ ਕਿਉਂ’
Thursday, Aug 19, 2021 - 02:31 PM (IST)
ਅੰਮ੍ਰਿਤਸਰ (ਕਮਲ) - ਪਾਕਿ ਦੇ ਲਾਹੌਰ ਕਿਲ੍ਹੇ ’ਚ ਸਥਾਪਿਤ ਮਹਾਰਾਜਾ ਰਣਜੀਤ ਸਿੰਘ ਦੀ ਮੂਰਤੀ ਨੂੰ ਕੱਟੜਪੰਥੀ ਸੰਗਠਨ ਦੇ ਲੋਕਾਂ ਵੱਲੋਂ ਤੋੜੇ ਅਤੇ ਹਿੰਦੂ ਮੰਦਰ ਵਿੱਚ ਤੋੜਭੰਨ ਕੀਤੇ ਜਾਣ ਨੂੰ ਲੈ ਕੇ ਰੋਸ ਵੱਖ-ਵੱਖ ਥਾਵਾਂ ’ਤੇ ਰੋਸ ਪਾਇਆ ਜਾ ਰਿਹਾ ਹੈ। ਇਸੇ ਰੋਸ ਤਹਿਤ ਭਾਰਤੀ ਜਨਤਾ ਪਾਰਟੀ ਅੰਮ੍ਰਿਤਸਰ ਦੇ ਪ੍ਰਧਾਨ ਸੁਰੇਸ਼ ਮਹਾਜਨ ਦੀ ਪ੍ਰਧਾਨਗੀ ਵਿੱਚ ਭਾਜਪਾ ਵਰਕਰਾਂ ਨੇ ਪਾਕਿਸਤਾਨ ਸਰਕਾਰ ਵਿਰੁੱਧ ਹਾਥੀ ਗੇਟ ਚੌਕ ਵਿੱਚ ਜ਼ੋਰਦਾਰ ਪ੍ਰਦਰਸ਼ਨ ਕੀਤਾ। ਇਸ ਮੌਕੇ ਉਨ੍ਹਾਂ ਨੇ ਪਾਕਿਸਤਾਨ ਦਾ ਰਾਸ਼ਟਰੀ ਝੰਡਾ ਅਤੇ ਪਾਕਿਸਤਾਨ ਦੇ ਪ੍ਰਧਾਨ ਮੰਤਰੀ ਇਮਰਾਨ ਖਾਨ ਦਾ ਪੁਤਲਾ ਵੀ ਫੂਕਿਆ।
ਪੜ੍ਹੋ ਇਹ ਵੀ ਖ਼ਬਰ - ਨਵਜੋਤ ਸਿੱਧੂ ਦੀ ਰਿਹਾਇਸ਼ ਦੇ ਬਾਹਰ ਭਾਰਤੀ ਯੁਵਾ ਮੋਰਚਾ ਵਲੋਂ ਜ਼ਬਰਦਸਤ ਪ੍ਰਦਰਸ਼ਨ, ਜਾਣੋ ਕੀ ਹੈ ਪੂਰਾ ਮਾਮਲਾ
ਮਹਾਜਨ ਨੇ ਪੰਜਾਬ ਕਾਂਗਰਸ ਪ੍ਰਧਾਨ ਨਵਜੋਤ ਸਿੰਘ ਸਿੱਧੂ ਨੂੰ ਸਵਾਲ ਕੀਤਾ ਕਿ ਉਹ ਸ਼ੇਰ-ਏ-ਪੰਜਾਬ ਮਹਾਰਾਜਾ ਰਣਜੀਤ ਸਿੰਘ ਦੀ ਮੂਰਤੀ ਨੂੰ ਤੀਜੀ ਵਾਰ ਤੋੜੇ ਜਾਣ ’ਤੇ ਵੀ ਚੁੱਪ ਕਿਉਂ ਹੈ? ਕੀ ਇਸਦੇ ਪਿੱਛੇ ਉਨ੍ਹਾਂ ਦੀ ਇਮਰਾਨ ਖਾਨ ਅਤੇ ਜਨਰਲ ਬਾਜਵਾ ਨਾਲ ਦੋਸਤੀ ਤਾਂ ਕਾਰਨ ਨਹੀਂ ਹੈ ਜਾਂ ਫਿਰ ਉਹ ਕੱਟੜਪੰਥੀਆਂ ਦੀ ਹਮਾਇਤ ਕਰਦੇ ਹਨ? ਉਨ੍ਹਾਂ ਨੇ ਕਿਹਾ ਕਿ ਸਿੱਧੂ ਦੀ ਚੁੱਪੀ ਤੋਂ ਸਾਫ਼ ਜ਼ਾਹਰ ਹੁੰਦਾ ਹੈ ਕਿ ਉਹ ਪਾਕਿਸਤਾਨ ਦੇ ਸਮਰਥਕ ਹਨ। ਉਨ੍ਹਾਂ ਕਿਹਾ ਕਿ ਪਾਕਿਸਤਾਨ ਵਿੱਚ ਕਦੇ ਸਿੱਖ ਪਰਿਵਾਰ ਦੀਆਂ ਬੇਟੀਆਂ ਨੂੰ ਅਗਵਾ ਕਰ ਕੇ ਜਬਰਨ ਧਰਮ ਪਰਿਵਰਤਨ ਕਰ ਕੇ ਉਨ੍ਹਾਂ ਦਾ ਜਬਰਨ ਨਿਕਾਹ ਕਰਵਾਇਆ ਜਾਂਦਾ ਹੈ ਤਾਂ ਕਦੇ ਸਾਡੇ ਗੁਰੂਧਾਮਾਂ ਨੂੰ ਨਿਸ਼ਾਨਾ ਬਣਾਇਆ ਜਾਂਦਾ ਹੈ।
ਪੜ੍ਹੋ ਇਹ ਵੀ ਖ਼ਬਰ - ਪ੍ਰੇਮੀ ਦਾ ਖ਼ੌਫਨਾਕ ਕਾਰਾ, 5 ਬੱਚਿਆਂ ਦੀ ਮਾਂ ਨੂੰ ਗੋਲੀ ਮਾਰ ਕਤਲ ਕਰਨ ਮਗਰੋਂ ਕੀਤੀ ਖ਼ੁਦਕੁਸ਼ੀ
ਉਨ੍ਹਾਂ ਕਿਹਾ ਕਿ ਪੰਜਾਬੀ ਸਮਾਜ ਆਪਣੀ ਧਾਰਮਿਕ ਭਾਵਨਾਵਾਂ ਨਾਲ ਖਿਲਵਾੜ ਕਦੇ ਵੀ ਬਰਦਾਸ਼ਤ ਨਹੀਂ ਕਰ ਸਕਦਾ। ਉਨ੍ਹਾਂ ਕਿਹਾ ਕਿ ਮਹਾਰਾਜਾ ਰਣਜੀਤ ਸਿੰਘ ਦੀ ਮੂਰਤੀ ’ਤੇ ਇਹ ਤੀਜੀ ਵਾਰ ਹਮਲਾ ਕਰ ਉਸ ਨੂੰ ਤੋੜਿਆ ਗਿਆ ਹੈ। ਸੁਰੇਸ਼ ਮਹਾਜਨ ਨੇ ਕਿਹਾ ਕਿ ਪਾਕਿਸਤਾਨ ਵਿੱਚ ਘੱਟ ਗਿਣਤੀਆਂ ਅਤੇ ਉਨ੍ਹਾਂ ਦੀਆਂ ਨਿਸ਼ਾਨੀਆਂ ਕੱਟੜਪੰਥੀ ਸੰਗਠਨਾਂ ਦੇ ਨਿਸ਼ਾਨੇ ’ਤੇ ਰਹਿੰਦੀਆਂ ਹਨ। ਇਸ ਦਾ ਹਾਲਿਆ ਉਦਾਹਰਣ ਲਾਹੌਰ ਵਿੱਚ ਦੇਖਣ ਨੂੰ ਮਿਲਿਆ ਹੈ। ਉਨ੍ਹਾਂ ਕਿਹਾ ਕਿ ਉਹ ਭਾਰਤ ਸਰਕਾਰ ਅਤੇ ਪੰਜਾਬ ਸਰਕਾਰ ਨੂੰ ਅਪੀਲ ਕਰਦੇ ਹਨ ਕਿ ਉਹ ਇਸ ਸੰਵੇਦਨਸ਼ੀਲ ਮੁੱਦੇ ਨੂੰ ਪਾਕਿਸਤਾਨ ਸਰਕਾਰ ਸਾਹਮਣੇ ਮਜਬੂਤੀ ਨਾਲ ਚੁੱਕਣ ਤਾਂ ਕਿ ਦੋਸ਼ੀਆਂ ਨੂੰ ਸਜ਼ਾ ਮਿਲੇ।
ਪੜ੍ਹੋ ਇਹ ਵੀ ਖ਼ਬਰ - 20 ਸਾਲਾ ਜਵਾਨ ਫੌਜੀ ਦੀ ਡਿਊਟੀ ਦੌਰਾਨ ਸ਼ੱਕੀ ਹਾਲਾਤ ’ਚ ਮੌਤ, ਇਕ ਸਾਲ ਪਹਿਲਾਂ ਹੋਇਆ ਸੀ ਫੌਜ ’ਚ ਭਰਤੀ
ਉਨ੍ਹਾਂ ਨੇ ਪਾਕਿਸਤਾਨ ਸਰਕਾਰ ਨੂੰ ਅਪੀਲ ਕੀਤੀ ਕਿ ਇਸ ਘਟਨਾ ਦੇ ਦੋਸ਼ੀਆਂ ਦੀ ਛੇਤੀ ਤੋਂ ਛੇਤੀ ਪਛਾਣ ਕਰਕੇ ਉਨ੍ਹਾਂ ਵਿਰੁੱਧ ਸਖ਼ਤ ਕਾਨੂੰਨੀ ਕਾਰਵਾਈ ਕਰਨ। ਇਸ ਮੌਕੇ ਪ੍ਰਦੇਸ਼ ਉਪ-ਪ੍ਰਧਾਨ ਰਾਕੇਸ਼ ਗਿੱਲ, ਜ਼ਿਲ੍ਹਾ ਜਨਰਲ ਸਕੱਤਰ ਰਾਜੇਸ਼ ਕੰਧਾਰੀ, ਸੁਖਮਿੰਦਰ ਪਿੰਟੂ, ਡਾ. ਰਾਕੇਸ਼ ਸ਼ਰਮਾ, ਡਾ. ਰਾਮ ਚਾਵਲਾ, ਜਰਨੈਲ ਸਿੰਘ ਢੋਟ ਆਦਿ ਮੌਜੂਦ ਸਨ।
ਪੜ੍ਹੋ ਇਹ ਵੀ ਖ਼ਬਰ - 7 ਦਿਨ ਤੋਂ ਲਾਪਤਾ ਨੌਜਵਾਨ ਦੀ ਨਹਿਰ ’ਚੋਂ ਮਿਲੀ ਲਾਸ਼, ਪਤਾ ਲੱਗਣ ’ਤੇ ਪਰਿਵਾਰ ਦੇ ਉੱਡੇ ਹੋਸ਼ (ਤਸਵੀਰਾਂ)