ਪਟਿਆਲਾ ਜੇਲ੍ਹ ’ਚੋਂ ਰਿਹਾਅ ਹੋਣ ਤੋਂ ਬਾਅਦ ਮੁੜ ਗਰਜੇ ਨਵਜੋਤ ਸਿੱਧੂ, ਆਖੀਆਂ ਵੱਡੀਆਂ ਗੱਲਾਂ
Saturday, Apr 01, 2023 - 06:49 PM (IST)
ਪਟਿਆਲਾ : ਪਟਿਆਲਾ ਜੇਲ੍ਹ ’ਚੋਂ ਰਿਹਾਅ ਹੋਣ ਤੋਂ ਬਾਅਦ ਨਵੋਜਤ ਸਿੱਧੂ ਨੇ ਦੇਸ਼ ਦੇ ਮੌਜੂਦਾ ਹਾਲਾਤ ’ਤੇ ਵੱਡੀ ਹੁੰਕਾਰ ਭਰੀ ਹੈ। ਪਟਿਆਲਾ ਜੇਲ੍ਹ ’ਚੋਂ ਨਿਕਲਣ ਤੋਂ ਬਾਅਦ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਸਿੱਧੂ ਨੇ ਕਿਹਾ ਕਿ ਕੇਂਦਰ ਸਰਕਾਰ ਨੇ ਰਾਹੁਲ ਗਾਂਧੀ ਦੀ ਆਵਾਜ਼ ਦਬਾਉਣ ਦੀਆਂ ਕੋਸ਼ਿਸ਼ਾਂ ਕਰ ਰਹੀ ਹੈ ਪਰ ਇਹ ਭੁੱਲ ਗਏ ਹਨ ਕਿ ਰਾਹੁਲ ਗਾਂਧੀ ਵਿਚ ਉਨ੍ਹਾਂ ਪੁਰਵਜ਼ਾ ਦਾ ਖੂਨ ਹੈ, ਜਿਨ੍ਹਾਂ ਨੇ ਦੇਸ਼ ਦੀ ਆਜ਼ਾਦੀ ਵਿਚ ਸਭ ਤੋਂ ਵੱਧ ਯੋਗਦਾਨ ਪਾਇਆ ਸੀ। ਸਿੱਧੂ ਨੇ ਕਿਹਾ ਕਿ ਮੇਰੀ ਪਤਨੀ ਨੂੰ ਕੈਂਸਰ ਹੈ ਪਰ ਫਿਰ ਵੀ ਮੈਂ ਜੇਲ੍ਹ ’ਚੋਂ ਛੁੱਟੀ ਨਹੀਂ ਲਈ। ਮੇਰੀ ਲੜਾਈ ਮੇਰੇ ਪਰਿਵਾਰ ਲਈ ਨਹੀਂ ਸਗੋਂ ਪੰਜਾਬ ਲਈ ਹੈ। ਪੰਜਾਬ ਦੇ ਲੋਕਾਂ ਵਿਚ ਮੈਨੂੰ ਰੱਬ ਦਿਸਦਾ ਹੈ। ਕੇਂਦਰ ਸਰਕਾਰ ਪੰਜਾਬ ਵਿਚ ਰਾਸ਼ਟਰਪਤੀ ਰਾਜ ਲਾਗੂ ਕਰਨਾ ਚਾਹੁੰਦੀ ਹੈ, ਜਿਸ ਦੇ ਚੱਲਦੇ ਪੰਜਾਬ ਦਾ ਮਾਹੌਲ ਖ਼ਰਾਬ ਕੀਤਾ ਜਾ ਰਿਹਾ ਹੈ।
ਇਹ ਵੀ ਪੜ੍ਹੋ : ਪੰਜਾਬ ਵਿਚ ਭਾਰੀ ਮੀਂਹ ਦੀ ਚਿਤਾਵਨੀ, ਮੌਸਮ ਵਿਭਾਗ ਨੇ ਜਾਰੀ ਕੀਤਾ ਅਲਰਟ
ਸਿੱਧੂ ਨੇ ਕਿਹਾ ਕਿ ਅੱਜ ਪੰਜਾਬ ਨੂੰ ਕਮਜ਼ੋਰ ਕਰਨ ਦੀ ਸਾਜ਼ਿਸ਼ਾਂ ਕੀਤੀਆਂ ਜਾ ਰਹੀਆਂ ਹਨ। ਦੇਸ਼ ਦੀ ਏਕਤਾ ਨੂੰ ਤੋੜਿਆ ਜਾ ਰਿਹਾ ਹੈ ਅਤੇ ਰਾਹੁਲ ਗਾਂਧੀ ਇਸ ਏਕਤਾ ਦੀ ਲੜਾਈ ਲੜ ਰਹੇ ਹਨ। ਉਨ੍ਹਾਂ ਕਿਹਾ ਕਿ ਮੈਂ ਅੱਜ ਵੀ ਕਹਿੰਦਾ ਹਾਂ ਰਾਸ਼ਟਰ ਧਰਮ ਤੋਂ ਵੱਡਾ ਕੋਈ ਧਰਮ ਹੈ। ਸਾਡਾ ਦੇਸ਼ ਇਕ ਹੈ ਅਤੇ ਇਸ ਏਕਤਾ ਨੂੰ ਤੋੜਿਆ ਜਾ ਰਿਹਾ ਹੈ। ਸਿੱਧੂ ਨੇ ਕਿਹਾ ਕਿ ਮੈਂ ਇਸ ਔਖੇ ਸਮੇਂ ਵਿਚ ਕਾਂਗਰਸ ਅਤੇ ਰਾਹੁਲ ਗਾਂਧੀ ਨਾਲ ਚੱਟਾਨ ਵਾਂਗ ਖੜ੍ਹਾ ਹਾਂ।
ਇਹ ਵੀ ਪੜ੍ਹੋ : ਡਰਾਈਵਿੰਗ ਲਾਇਸੈਂਸ ਬਣਾਉਣ ਵਾਲਿਆਂ ਲਈ ਜ਼ਰੂਰੀ ਖ਼ਬਰ, ਪੰਜਾਬ ਸਰਕਾਰ ਨੇ ਜਾਰੀ ਕੀਤੀ ਅਹਿਮ ਜਾਣਕਾਰੀ
ਸਿੱਧੂ ਨੇ ਕਿਹਾ ਕਿ ਅੱਜ ਸਰਕਾਰ ਪੂਰੀ ਤਰ੍ਹਾਂ ਖੌਫਜ਼ਦਾ ਹੈ, ਜਿਸ ਦੇ ਚੱਲਦੇ ਉਨ੍ਹਾਂ ਨੂੰ ਦੇਰੀ ਨਾਲ ਜੇਲ੍ਹ ’ਚੋਂ ਬਾਹਰ ਕੱਢਿਆ ਗਿਆ ਹੈ ਕਿਉਂਕਿ ਜੇਲ੍ਹ ਦੇ ਬਾਹਰ ਉਨ੍ਹਾਂ ਦੇ ਸਮਰਥਕਾਂ ਦਾ ਵੱਡਾ ਇਕੱਠ ਦੇਖ ਕੇ ਸਰਕਾਰ ਘਬਰਾ ਗਈ ਹੈ। ਸਿੱਧੂ ਨੇ ਕਿਹਾ ਕਿ ਵੋਟਾਂ ਵੇਲੇ ਪੰਜਾਬ ਦੇ ਲੋਕਾਂ ਨੂੰ ਵੱਡੇ ਵਾਅਦੇ ਕੀਤੇ ਗਏ ਪਰ ਇਹ ਵਾਅਦੇ ਸਿਰਫ ਗੱਲਾਂ ਵਿਚ ਹੀ ਸਨ। ਸਰਕਾਰ ਅਖ਼ਬਾਰਾਂ ਵਿਚ ਇਸ਼ਤਿਹਾਰ ਦੇ ਕੇ ਜਨਤਾ ਦਾ ਪੈਸਾ ਖ਼ਰਾਬ ਕਰ ਰਹੀ ਹੈ ਜਦਕਿ ਹਜ਼ਾਰਾਂ ਕਰੋੜ ਰੁਪਏ ਕਰਜ਼ਾ ਲੈ ਕੇ ਸੂਬੇ ਨੂੰ ਹੋਰ ਕਰਜ਼ਾਈ ਕੀਤਾ ਜਾ ਰਿਹਾ ਹੈ।
ਇਹ ਵੀ ਪੜ੍ਹੋ : ਨਵਜੋਤ ਸਿੱਧੂ ਦੀ ਰਿਹਾਈ ਤੋਂ ਪਹਿਲਾਂ ਕਾਂਗਰਸ ’ਚ ਵੱਡੀ ਹਲਚਲ, ਵੜਿੰਗ ਨੇ ਸਿੱਧੂ ਦੇ ਕਰੀਬੀ ਨੂੰ ਅਹੁਦੇ ਤੋਂ ਹਟਾਇਆ
ਨੋਟ - ਇਸ ਖ਼ਬਰ ਸੰਬੰਧੀ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦੱਸੋ।