ਨਵਜੋਤ ਸਿੱਧੂ ਦੀ ਪਾਇਲਟ ਗੱਡੀ ਨਾਲ ਵਾਪਰਿਆ ਹਾਦਸਾ

Sunday, Nov 25, 2018 - 06:26 PM (IST)

ਨਵਜੋਤ ਸਿੱਧੂ ਦੀ ਪਾਇਲਟ ਗੱਡੀ ਨਾਲ ਵਾਪਰਿਆ ਹਾਦਸਾ

ਲੁਧਿਆਣਾ (ਨਰਿੰਦਰ ਮਹਿੰਦਰੂ) : ਕੈਬਨਿਟ ਮੰਤਰੀ ਨਵਜੋਤ ਸਿੱਧੂ ਦੀ ਪਾਇਲਟ ਗੱਡੀ ਨੂੰ ਜਲੰਧਰ ਬਾਈਪਾਸ ਨੇੜੇ ਇਕ ਕਾਰ ਸਵਾਰ ਨੇ ਪਿੱਛੋਂ ਟੱਕਰ ਮਾਰ ਦਿੱਤੀ, ਜਿਸ ਕਾਰਨ ਪਾਇਲਟ ਗੱਡੀ ਡਿਵਾਈਡਰ 'ਤੇ ਚੜ੍ਹ ਗਈ। ਚੰਗੀ ਗੱਲ ਇਹ ਰਹੀ ਕਿ ਇਸ ਹਾਦਸੇ ਦੌਰਾਨ ਕਿਸੇ ਵੀ ਤਰ੍ਹਾਂ ਦੇ ਜਾਨੀ ਨੁਕਸਾਨ ਤੋਂ ਬਚਾਅ ਰਿਹਾ। ਘਟਨਾ ਸ਼ਨੀਵਾਰ ਦੇਰ ਸ਼ਾਮ ਦੀ ਦੱਸੀ ਜਾ ਰਹੀ ਹੈ। 
ਪਾਇਲਟ ਗੱਡੀ ਸਵਾਰ ਏ. ਐੱਸ. ਆਈ. ਸਾਹਿਬ ਸਿੰਘ ਨੇ ਦੱਸਿਆ ਕਿ ਉਹ ਨਵਜੋਤ ਸਿੱਧੂ ਨੂੰ ਲੈਣ ਜਾ ਰਹੇ ਸਨ। ਇਸ ਦੌਰਾਨ ਕਾਰ ਸਵਾਰ ਨੇ ਉਨ੍ਹਾਂ ਨੂੰ ਪਿੱਛੋਂ ਟੱਕਰ ਮਾਰ ਦਿੱਤੀ। ਏ. ਐੱਸ. ਆਈ. ਨੇ ਕਾਰ ਸਵਾਰ 'ਤੇ ਲਾਪਰਵਾਹੀ ਨਾਲ ਕਾਰ ਚਲਾਉਣ ਦਾ ਦੋਸ਼ ਵੀ ਲਗਾਇਆ ਹੈ। 
ਦੂਜੇ ਪਾਸੇ ਕਾਰ ਸਵਾਰ ਨੇ ਦੱਸਿਆ ਕਿ ਉਹ ਰੱਈਆ ਦਾ ਰਹਿਣ ਵਾਲਾ ਹੈ ਅਤੇ ਆਪਣੇ ਪਰਿਵਾਰ ਸਮੇਤ ਤਾਜਪੁਰ ਰੋਡ ਵੱਲ ਜਾ ਰਿਹਾ ਸੀ। ਇਸ ਦੌਰਾਨ ਅਚਾਨਕ ਕਾਰ ਸਾਹਮਣੇ ਇਕ ਮੋਟਰਸਾਈਕਲ ਆ ਗਿਆ ਅਤੇ ਉਸ ਨੂੰ ਬਚਾਉਣ ਦੇ ਚੱਕਰ ਵਿਚ ਉਸ ਦੀ ਟੱਕਰ ਹੋ ਗਈ। ਉਧਰ ਲੁਧਿਆਣਾ ਪੁਲਸ ਨੇ ਦੋਵਾਂ ਧਿਰਾਂ ਵਲੋਂ ਕੋਈ ਸ਼ਿਕਾਇਤ ਨਾ ਮਿਲਣ ਦੀ ਗੱਲ ਆਖੀ ਹੈ।


author

Gurminder Singh

Content Editor

Related News