ਪੰਜਾਬ ਦੇ ਮਸਲੇ ਹੱਲ ਕਰਨ ਲਈ ਹੀ ਮੈਂ ਪ੍ਰਧਾਨਗੀ ਲਈ : ਨਵਜੋਤ ਸਿੱਧੂ

Friday, Jul 23, 2021 - 06:24 PM (IST)

ਪੰਜਾਬ ਦੇ ਮਸਲੇ ਹੱਲ ਕਰਨ ਲਈ ਹੀ ਮੈਂ ਪ੍ਰਧਾਨਗੀ ਲਈ : ਨਵਜੋਤ ਸਿੱਧੂ

ਚੰਡੀਗੜ੍ਹ : ਪਾਰਟੀ ਵਿਚ ਚੱਲੇ ਵੱਡੇ ਰੇੜਕੇ ਤੋਂ ਬਾਅਦ ਹਾਈਕਮਾਨ ਦੇ ਹੁਕਮਾਂ ਤਹਿਤ ਪੰਜਾਬ ਕਾਂਗਰਸ ਦੇ ਬਣਾਏ ਗਏ ਨਵੇਂ ਪ੍ਰਧਾਨ ਨਵਜੋਤ ਸਿੰਘ ਸਿੱਧੂ ਦੀ ਅੱਜ ਤਾਜਪੋਸ਼ੀ ਹੋਈ। ਇਸ ਸਮਾਗਮ ਵਿਚ ਬੋਲਦਿਆਂ ਨਵਜੋਤ ਸਿੱਧੂ ਨੇ ਕਿਹਾ ਕਿ ਮੇਰੇ ਲਈ ਕੋਈ ਅਹੁਦਾ ਮਸਲਾ ਨਹੀਂ ਰੱਖਦਾ। ਕੈਬਨਿਟ ਅਹੁਦੇ ਤਾਂ ਉਨ੍ਹਾਂ ਵਗਾਹ-ਵਗਾਹ ਮਾਰੇ ਹਨ ਪਰ ਮਸਲਾ ਪੰਜਾਬ ਦਾ ਹੈ। ਪੰਜਾਬ ਦਾ ਕਿਸਾਨ ਅੱਜ ਦਿੱਲੀ ਦੀਆਂ ਸੜਕਾਂ ’ਤੇ ਰੁੱਲ ਰਿਹਾ ਹੈ। ਮਸਲਾ ਈ. ਟੀ. ਟੀ. ਅਧਿਆਪਕਾਂ, ਨਰਸਾਂ ਦਾ ਹੈ, ਜਿਹੜੇ ਅੱਜ ਸੜਕਾਂ ’ਤੇ ਰੁੱਲ ਰਹੇ ਹਨ। ਮਸਲਾ ਟਰੱਕ ਡਰਾਈਵਰਾਂ ਤੇ ਕੰਡਕਟਰਾਂ ਦਾ ਹੈ, ਮਸਲਾ ਮੇਲੇ ਗੁਰੂ ਦਾ ਹੈ। ਸਿੱਧੂ ਨੇ ਕਿਹਾ ਕਿ ਇਹੀ ਮਸਲੇ ਹੱਲ ਕਰਨ ਲਈ ਉਹ ਪ੍ਰਧਾਨ ਬਣੇ ਹਨ ਅਤੇ ਜੇਕਰ ਇਹ ਮਸਲੇ ਹੱਲ ਨਾ ਹੋਏ ਤਾਂ ਇਹ ਪ੍ਰਧਾਨਗੀ ਕਿਸ ਕੰਮ ਦੀ।

ਇਹ ਵੀ ਪੜ੍ਹੋ : ਕੈਪਟਨ ਵਲੋਂ ਦਿੱਤੇ ਚਾਹ ਦੇ ਸੱਦੇ ’ਚ ਪਹੁੰਚੇ ਨਵਜੋਤ ਸਿੱਧੂ, ਲੰਮੇ ਸਮੇਂ ਬਾਅਦ ਇਕੱਠਿਆਂ ਨਜ਼ਰ ਆਏ

ਇਸ ਤਾਜੋਪਸ਼ੀ ਸਮਾਗਮ ਵਿਚ ਪੰਜਾਬ ਕਾਂਗਰਸ ਦੇ ਇੰਚਾਰਜ ਹਰੀਸ਼ ਰਾਵਤ, ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘਤੋਂ ਇਲਾਵਾ ਪੰਜਾਬ ਕਾਂਗਰਸ ਦੀ ਸਮੁੱਚੀ ਲੀਡਰਸ਼ਿਪ ਨਜ਼ਰ ਆਈ। ਇਸ ਸਮਾਗਮ ਵਿਚ ਕੈਪਟਨ ਅਮਰਿੰਦਰ ਸਿੰਘ ਅਤੇ ਨਵਜੋਤ ਸਿੱਧੂ ਇਕੱਠਿਆਂ ਬੈਠੇ ਨਜ਼ਰ ਆਏ।

ਇਹ ਵੀ ਪੜ੍ਹੋ : ਤਾਜਪੋਸ਼ੀ ਸਮਾਗਮ ’ਚ ਪਹੁੰਚੇ ਕੈਪਟਨ ਅਮਰਿੰਦਰ ਸਿੰਘ ਨੇ ਨਵਜੋਤ ਸਿੱਧੂ ਨੂੰ ਦਿੱਤੀਆਂ ਵਧਾਈਆਂ


author

Gurminder Singh

Content Editor

Related News